India vs South Africa: ਜਾਣੋ, T20 ਸੀਰੀਜ਼ ‘ਚ ਭਾਰਤ ਦੇ ਇਹਨਾਂ ਖਿਡਾਰੀਆਂ ਨੂੰ ਕਿਉਂ ਨਹੀਂ ਮਿਲਿਆ ਮੌਕਾ !

kuldeep and chahal

India vs South Africa: ਜਾਣੋ, T20 ਸੀਰੀਜ਼ ‘ਚ ਭਾਰਤ ਦੇ ਇਹਨਾਂ ਖਿਡਾਰੀਆਂ ਨੂੰ ਕਿਉਂ ਨਹੀਂ ਮਿਲਿਆ ਮੌਕਾ !,ਨਵੀਂ ਦਿੱਲੀ: ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ 15 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ20 ਸੀਰੀਜ਼ ਲਈ ਦੋਹਾਂ ਟੀਮਾਂ ਨੇ ਤਿਆਰੀਆਂ ਖਿੱਚ ਲਈਆਂ ਹਨ। ਇਸ ਦੌਰਾਨ ਟੀਮਾਂ ਨੇ ਪ੍ਰੈਕਟਿਸ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਭਾਰਤੀ ਟੀਮ ‘ਚ ਕੁਝ ਬਦਲਾਅ ਵੇਖੇ ਜਾ ਸਕਦੇ ਹਨ।

kuldeep and chahal ਦੱਸਿਆ ਜਾ ਰਿਹਾ ਹੈ ਕਿ ਭਾਰਤੀ ਸਪਿਨਰ ਕੁਲਦੀਪ ਯਾਦਵ ਤੇ ਯੁਜਵੇਂਦਰ ਚਾਹਲ ਨੂੰ ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਤੋਂ ਪਹਿਲਾਂ ਟੀਮ ‘ਚ ਜਗ੍ਹਾ ਨਹੀਂ ਦਿੱਤੀ ਗਈ ਹੈ। ਇਹਨਾਂ ਤੋਂ ਇਲਾਵਾ ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ ਅਤੇ ਭੁਵਨੇਸ਼ਵਰ ਕੁਮਾਰ ਨੂੰ ਟੀਮ ‘ਚੋਂ ਬਾਹਰ ਰੱਖਿਆ ਗਿਆ ਹੈ।

ਹੋਰ ਪੜ੍ਹੋ:ਪਿਸਤੌਲ ਦੀ ਨੌਕ ‘ਤੇ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਮਚਾਰੀ ਤੋਂ ਲੁੱਟੀ ਨਕਦੀ, ਹੋਏ ਫਰਾਰ

kuldeep and chahal ਇਸ ਦੌਰਾਨ ਬੀ. ਸੀ. ਸੀ. ਆਈ ਦੇ ਚੀਫ ਸਿਲੈਕਟਰ ਐੱਮ. ਐੱਸ. ਕੇ. ਪ੍ਰਸਾਦ ਦਾ ਕਹਿਣਾ ਹੈ ਕਿ ਟੀ-20 ਵਿਸ਼ਵ ਕੱਪ ਨੂੰ ਧਿਆਨ ‘ਚ ਰੱਖਦੇ ਹੋਏ ਸਪਿਨ ਵਿਭਾਗ ‘ਚ ਹੋਰ ਵੈਰਾਇਟੀ ਲਿਆਉਣ ਲਈ ਨੌਜਵਾਨਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਮੌਕਾ ਦੇਣਾ ਚਾਹੁੰਦੇ ਹਾਂ। ਜਿਸ ਦੌਰਾਨ ਇਸ ਸੀਰੀਜ਼ ਲਈ ਨਵੇਂ ਖਿਡਾਰੀਆਂ ਨੂੰ ਮੌਕਾ ਦਿੱਤਾ ਜਾ ਰਿਹਾ ਹੈ।

ਜਿਸ ‘ਚ ਵਸਿੰਗਟਨ ਸੁੰਦਰ, ਨਵਦੀਪ ਸੈਣੀ ਦੇ ਨਾਮ ਸ਼ਾਮਿਲ ਹੈ। ਉਹਨਾਂ ਕਿਹਾ, ਛੋਟੇ ਫਾਰਮੈਟ ‘ਚ ਅਸੀਂ ਸ਼੍ਰੇਅਸ ਅਈਅਰ ਨੂੰ ਉਭਰਦੇ ਹੋਏ ਵੇਖਿਆ ਹੈ। ਉਹ ਮੁਸ਼ਕਿਲ ਹਾਲਾਤਾਂ ‘ਚ ਖੇਡ ਸਕਦੇ ਹਨ।

kuldeep and chahal ਤੁਹਾਨੂੰ ਦੱਸ ਦਈਏ ਕਿ ਦੱਖਣੀ ਅਫਰੀਕਾ ਦੀ ਕ੍ਰਿਕਟ ਟੀਮ ਤਿੰਨ ਮੈਚਾਂ ਦੀ T20 ਸੀਰੀਜ਼ ਲਈ ਭਾਰਤ ਪਹੁੰਚ ਚੁੱਕੀ ਹੈ। ਜਿਸ ਦੌਰਾਨ ਦੋਹਾਂ ਟੀਮਾਂ ਵਿਚਾਲੇ ਪਹਿਲਾ ਮੁਕਾਬਲਾ ਧਰਮਸ਼ਾਲਾ ‘ਚ ਖੇਡਿਆ ਜਾਵੇਗਾ।

-PTC News