Advertisment

ਭਾਰਤੀ ਫ਼ੌਜ ਨੇ ਦਿੱਤਾ ਕਰਾਰਾ ਜਵਾਬ,  LoC 'ਤੇ ਪਾਕਿ ਦੀਆਂ 10 ਚੌਕੀਆਂ ਤਬਾਹ

author-image
Shanker Badra
Updated On
New Update
ਭਾਰਤੀ ਫ਼ੌਜ ਨੇ ਦਿੱਤਾ ਕਰਾਰਾ ਜਵਾਬ,  LoC 'ਤੇ ਪਾਕਿ ਦੀਆਂ 10 ਚੌਕੀਆਂ ਤਬਾਹ
Advertisment
ਭਾਰਤੀ ਫ਼ੌਜ ਨੇ ਦਿੱਤਾ ਕਰਾਰਾ ਜਵਾਬ,  LoC 'ਤੇ ਪਾਕਿ ਦੀਆਂ 10 ਚੌਕੀਆਂ ਤਬਾਹ:ਰਾਜੌਰੀ : ਪਾਕਿਸਤਾਨੀ ਫੌਜ ਨੂੰ ਕੰਰਟੋਲ ਲਾਈਨ (ਐਲਓਸੀ) 'ਤੇ ਨਾਪਾਕ ਹਰਕਤ ਇਕ ਵਾਰ ਫਿਰ ਮਹਿੰਗੀ ਪੈ ਗਈ। ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਗੋਲਾਬਾਰੀ ਦੀ ਉਲੰਘਣਾ ਦਾ ਭਾਰਤੀ ਫੌਜ ਨੇ ਕਰਾਰਾ ਜਵਾਬ ਦਿੱਤਾ ਹੈ। ਵੀਰਵਾਰ ਦੀ ਰਾਤ ਨੂੰ ਭਾਰਤੀ ਫੌਜ ਨੇ ਕੰਟਰੋਲ ਰੇਖਾ ਦੇ ਨਾਲ ਲੱਗਦੀਆਂ 10 ਪਾਕਿਸਤਾਨੀ ਸੈਨਾ ਦੀਆਂ ਚੌਕੀਆਂ ਨੂੰ ਤਬਾਹ ਕਰ ਦਿੱਤਾ ਹੈ। publive-image ਸੂਤਰਾਂ ਅਨੁਸਾਰ ਭਾਰਤੀ ਫੌਜ ਦੀ ਇਸ ਕਾਰਵਾਈ ਵਿੱਚ ਪਾਕਿਸਤਾਨੀ ਫੌਜ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਸੰਕਟ ਦੇ ਸਮੇਂ ਵੀ ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਸੀ। ਐਲਓਸੀ ਘਾਟੀ ਵਿਚ ਅੱਤਵਾਦੀਆਂ ਦੀ ਘੁਸਪੈਠ ਕਰਾਉਣ ਲਈ ਪਾਕਿਸਤਾਨ ਸੈਨਾ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਹੀ ਹੈ।
Advertisment
Indian Army destroys Pakistani Army posts along LoC ਭਾਰਤੀ ਫ਼ੌਜ ਨੇ ਦਿੱਤਾ ਕਰਾਰਾ ਜਵਾਬ,  LoC 'ਤੇ ਪਾਕਿ ਦੀਆਂ 10 ਚੌਕੀਆਂ ਤਬਾਹ ਦਰਅਸਲ 'ਚ ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਪੁੰਛ ਸੈਕਟਰਾਂ ਵਿੱਚ ਗੋਲੀਬਾਰੀ ਕੀਤੀ ਸੀ, ਜਿਸ ਵਿੱਚ ਭਾਰਤੀ ਫੌਜ ਦਾ ਇੱਕ ਜਵਾਨ ਹਰਚਰਨ ਸਿੰਘ ਸ਼ਹੀਦ ਹੋ ਗਿਆ ਹੈ,ਜੋ ਪੰਜਾਬ ਨਾਲ ਸਬੰਧਿਤ ਹੈ। ਇਸ ਤੋਂ ਇਲਾਵਾ ਰਾਜੌਰੀ ਦੇ ਨੌਸ਼ਹਿਰਾ ਵਿੱਚ ਪਾਕਿਸਤਾਨੀ ਫਾਇਰਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਇਸਦੇ ਬਾਅਦ ਭਾਰਤੀ ਫੌਜ ਨੇ ਇਹ ਜਵਾਬੀ ਕਾਰਵਾਈ ਕੀਤੀ ਅਤੇ ਪਾਕਿਸਤਾਨੀ ਫ਼ੌਜ ਦੀਆਂ 10 ਪੋਸਟਾਂ ਨੂੰ ਨਸ਼ਟ ਕਰ ਦਿੱਤਾ। Indian Army destroys Pakistani Army posts along LoC ਭਾਰਤੀ ਫ਼ੌਜ ਨੇ ਦਿੱਤਾ ਕਰਾਰਾ ਜਵਾਬ,  LoC 'ਤੇ ਪਾਕਿ ਦੀਆਂ 10 ਚੌਕੀਆਂ ਤਬਾਹ ਸੂਤਰਾਂ ਅਨੁਸਾਰ ਭਾਰਤੀ ਫੌਜ ਦੀ ਇਸ ਕਾਰਵਾਈ ਵਿੱਚ ਪਾਕਿਸਤਾਨੀ ਫੌਜ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ। ਇਹ ਪਹਿਲਾਂ ਮੌਕਾ ਨਹੀਂ ਹੈ ਜਦੋਂ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਢੁਕਵਾਂ ਜਵਾਬ ਦਿੱਤਾ ਹੈ। ਪਿਛਲੇ ਸਾਲ ਦੇ ਸ਼ੁਰੂ ਵਿਚ ਭਾਰਤੀ ਫੌਜ ਨੇ ਸਰਹੱਦ ਦੇ ਪਾਰ ਸਥਿਤ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ ਸੀ। ਇਸ ਵਿੱਚ ਬਹੁਤ ਸਾਰੇ ਅੱਤਵਾਦੀ ਮਾਰੇ ਗਏ ਸਨ। publive-image ਇਸ ਤੋਂ ਪਹਿਲਾਂ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਹਵਾਈ ਸੈਨਾ ਨੇ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨ ਦੇ ਬਾਲਾਕੋਟ ਵਿਖੇ ਦਾਖਲ ਹੋ ਕੇ ਅੱਤਵਾਦੀਆਂ ਦੇ ਲੁਕੇ ਹੋਣ 'ਤੇ ਹਵਾਈ ਹਮਲੇ ਕੀਤੇ ਸਨ। ਭਾਰਤੀ ਹਵਾਈ ਸੈਨਾ ਦੇ ਇਸ ਹਵਾਈ ਹਮਲੇ ਵਿੱਚ ਜੈਸ਼-ਏ-ਮੁਹੰਮਦ ਦੇ ਵੱਡੀ ਗਿਣਤੀ ਵਿੱਚ ਅੱਤਵਾਦੀ ਮਾਰੇ ਗਏ ਸਨ। -PTCNews-
punjabi-news indian-army
Advertisment

Stay updated with the latest news headlines.

Follow us:
Advertisment