ਭਾਰਤੀ ਫੌਜ ਦਾ ਪਾਕਿ ਨੂੰ ਮੂੰਹ ਤੋੜ ਜਵਾਬ, POK ‘ਚ ਅੱਤਵਾਦੀ ਕੈਂਪ ਕੀਤੇ ਤਬਾਹ

Indian Army

ਭਾਰਤੀ ਫੌਜ ਦਾ ਪਾਕਿ ਨੂੰ ਮੂੰਹ ਤੋੜ ਜਵਾਬ, POK ‘ਚ ਅੱਤਵਾਦੀ ਕੈਂਪ ਕੀਤੇ ਤਬਾਹ,ਸ਼੍ਰੀਨਗਰ: ਪਾਕਿਸਤਾਨ ਵੱਲੋਂ ਲਗਾਤਾਰ ਕੀਤੀ ਜਾ ਰਹੀ ਗੋਲੀਬੰਦੀ ਦੀ ਉਲੰਘਣਾ ਦਾ ਅੱਜ ਭਾਰਤੀ ਫੌਜ ਨੇ ਵੀ ਮੂੰਹ ਤੋੜ ਜਵਾਬ ਦਿੰਦਿਆਂ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ‘ਚ ਅੱਤਵਾਦੀਆਂ ਦੇ ਟਿਕਾਣਿਆਂ ‘ਤੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ।

ਜਿਸ ਦੌਰਾਨ ਭਾਰਤੀ ਫੌਜ ਨੇ ਤੰਗਧਾਰ ਸੈਕਟਰ ਦੇ ਸਾਹਮਣੇ ਪਾਕਿਸਤਾਨ ਦੇ ਕਬਜ਼ੇ ਵਾਲੇ ਪੀ. ਓ. ਕੇ. ਦੇ ਅੰਦਰ ਸਥਿਤ ਅੱਤਵਾਦੀਆਂ ਕੈਂਪ ਤਬਾਹ ਕਰ ਦਿੱਤੇ।

ਹੋਰ ਪੜ੍ਹੋ: ਚੰਡੀਗੜ੍ਹ ਦੇ ਸੈਕਟਰ 28 ‘ਚ ਚੱਲੀ ਗੋਲੀ, 1 ਵਿਅਕਤੀ ਜ਼ਖਮੀ

ਦੱਸਣਯੋਗ ਹੈ ਕਿ ਪਾਕਿਸਤਾਨ ਵਲੋਂ ਲਗਾਤਾਰ ਨਾਪਾਕ ਹਰਕਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅੱਜ ਵੀ ਪਾਕਿ ਵੱਲੋਂ ਕੁਪਵਾੜਾ ਜ਼ਿਲੇ ਦੇ ਤੰਗਧਾਰ ਸੈਕਟਰ ‘ਚ ਸਰਹੱਦ ਪਾਰ ਤੋਂ ਪਾਕਿਸਤਾਨ ਫੌਜ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਜਿਸਕਾਰਨ ਭਾਰਤੀ ਸੁਰੱਖਿਆ ਫੋਰਸ ਦੇ 2 ਜਵਾਨ ਸ਼ਹੀਦ ਹੋ ਗਏ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਇਹ ਵੱਡੀ ਕਾਰਵਾਈ ਕੀਤੀ।

-PTC News