Thu, Apr 25, 2024
Whatsapp

ਭਾਰਤੀ ਮੂਲ ਦੇ ਵਿਦਿਆਰਥੀ ਦਾ ਅਮਰੀਕਾ 'ਚ ਕਤਲ

Written by  Ravinder Singh -- October 06th 2022 02:58 PM
ਭਾਰਤੀ ਮੂਲ ਦੇ ਵਿਦਿਆਰਥੀ ਦਾ ਅਮਰੀਕਾ 'ਚ ਕਤਲ

ਭਾਰਤੀ ਮੂਲ ਦੇ ਵਿਦਿਆਰਥੀ ਦਾ ਅਮਰੀਕਾ 'ਚ ਕਤਲ

ਵਾਸ਼ਿੰਗਟਨ : ਅਮਰੀਕਾ ਵਿਚ ਭਾਰਤੀ ਮੂਲ ਦੇ ਵਿਦਿਆਰਥੀ ਦੇ ਕਤਲ ਦੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਇੰਡੀਆਨਾ 'ਚ ਕੋਰੀਆਈ ਨੌਜਵਾਨ ਨਾਲ ਰਹਿ ਰਹੇ 20 ਸਾਲਾ ਭਾਰਤੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸ ਦੇ ਨਾਲ ਰਹਿਣ ਵਾਲੇ ਕੋਰਿਆਈ ਵਿਦਿਆਰਥੀ ਨੂੰ ਹਿਰਾਸਤ 'ਚ ਲੈ ਲਿਆ ਹੈ। ਇੰਡੀਆਨਾ ਪੋਲਿਸ ਦਾ ਵਰੁਣ ਮਨੀਸ਼ ਛੇੜਾ ਪਰਡਿਊ (Purdue) ਯੂਨੀਵਰਸਿਟੀ ਦਾ ਵਿਦਿਆਰਥੀ ਸੀ। ਭਾਰਤੀ ਮੂਲ ਦੇ ਵਿਦਿਆਰਥੀ ਦਾ ਅਮਰੀਕਾ 'ਚ ਕਤਲਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਇੰਡੀਆਨਾ ਪੋਲਿਸ ਨਿਵਾਸੀ ਵਰੁਣ ਮਨੀਸ਼ ਛੇੜਾ ਪਰਡਿਊ ਯੂਨੀਵਰਸਿਟੀ ਕੈਂਪਸ ਦੇ ਪੱਛਮੀ ਸਿਰੇ 'ਤੇ ਸਥਿਤ ਮੈਕਚੀਅਨ ਹਾਲ 'ਚ ਮ੍ਰਿਤ ਮਿਲਿਆ। ਸਾਈਬਰ ਸੁਰੱਖਿਆ ਦੀ ਪੜ੍ਹਾਈ ਕਰ ਰਹੇ ਸਿਓਲ ਦੇ ਰਹਿਣ ਵਾਲੇ ਕੋਰਿਆਈ ਵਿਦਿਆਰਥੀ ਜੀ ਮਿਨ 'ਜਿੰਮੀ' ਸ਼ਾ ਨੇ ਦੇਰ ਰਾਤ 12.45 'ਤੇ 911 ਸੇਵਾ 'ਤੇ ਕਾਲ ਕੀਤੀ ਤੇ ਪੁਲਿਸ ਨੂੰ ਵਰੁਣ ਦੀ ਮੌਤ ਦੀ ਸੂਚਨਾ ਦਿੱਤੀ। ਵਰੁਣ ਪਰਡਿਊ ਯੂਨੀਵਰਸਿਟੀ 'ਚ ਡਾਟਾ ਸਾਇੰਸ ਦੀ ਪੜ੍ਹਾਈ ਕਰ ਰਿਹਾ ਸੀ। ਇਹ ਵੀ ਪੜ੍ਹੋ : ਕੈਲੇਫੋਰਨੀਆ 'ਚ ਪੰਜਾਬੀ ਪਰਿਵਾਰ ਦੇ ਕਤਲ 'ਤੇ ਮੁੱਖ ਮੰਤਰੀ ਮਾਨ ਤੇ ਸੁਖਬੀਰ ਬਾਦਲ ਵੱਲੋਂ ਦੁੱਖ ਜ਼ਾਹਿਰ ਮੁਢਲੀ ਪੋਸਟਮਾਰਟਮ ਰਿਪੋਰਟ ਅਨੁਸਾਰ ਵਰੁਣ ਦੀ ਮੌਤ ਕਈ ਘਾਤਕ ਸੱਟਾਂ ਕਾਰਨ ਹੋਈ ਹੈ ਤੇ ਸ਼ੱਕ ਹੈ ਕਿ ਉਸ ਦੀ ਹੱਤਿਆ ਕੀਤੀ ਗਈ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਕਤਲ ਤੋਂ ਬਾਅਦ ਨੌਜਵਾਨ ਦੇ ਰੂਮਮੇਟ ਨੂੰ ਹਿਰਾਸਤ 'ਚ ਲੈ ਲਿਆ ਹੈ। ਅਮਰੀਕਾ ਵਿਚ ਗੋਰਿਆਂ ਵੱਲੋਂ ਭਾਰਤੀ ਲੋਕਾਂ ਉਪਰ ਨਸਲੀ ਹਮਲੇ ਦੀਆਂ ਖਬਰਾਂ ਅਕਸਰ ਪੜ੍ਹਨ-ਸੁਣਨ ਨੂੰ ਮਿਲ ਜਾਂਦੀਆਂ ਹਨ। ਅਸੀਂ ਹੋਰ ਰੋਜ਼ ਭਾਰਤੀਆਂ ਉਤੇ ਹਮਲਿਆਂ ਦੀ ਖਬਰਾਂ ਪੜ੍ਹਦੇ ਹਾਂ ਜੋ ਕਿ ਵੱਡੀ ਚਿੰਤਾ ਦਾ ਵਿਸ਼ਾ ਹੈ। -PTC News  


Top News view more...

Latest News view more...