Fri, Apr 19, 2024
Whatsapp

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 93 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1247 ਮੌਤਾਂ

Written by  Shanker Badra -- September 19th 2020 11:18 AM -- Updated: September 19th 2020 08:46 PM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 93 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1247 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 93 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1247 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 93 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1247 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 53 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 85 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 42 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_432086" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 93 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1247 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 93,337 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,247 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 53,08,015 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 85,619 ਤੱਕ ਪਹੁੰਚ ਗਿਆ ਹੈ। [caption id="attachment_432087" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 93 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1247 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 42,08,432 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 10,13,964 ਹੋ ਗਈ ਹੈ। -PTCNews


Top News view more...

Latest News view more...