ਸਾਈਨ ਬੋਰਡ ’ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਲਿਖਣ ’ਤੇ SGPC ਨੇ ਪ੍ਰਗਟਾਇਆ ਇਤਰਾਜ਼

Indicator board Sri Harmandir Sahib writing golden temple SGPC Objection
ਸਾਈਨ ਬੋਰਡ ’ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਲਿਖਣ ’ਤੇ SGPC ਨੇ ਪ੍ਰਗਟਾਇਆ ਇਤਰਾਜ਼

ਸਾਈਨ ਬੋਰਡ ’ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਲਿਖਣ ’ਤੇ SGPC ਨੇ ਪ੍ਰਗਟਾਇਆ ਇਤਰਾਜ਼:ਅੰਮ੍ਰਿਤਸਰ : ਨੈਸ਼ਨਲ ਹਾਈਵੇ ਅਥਾਰਟੀ ਭਾਰਤ ਵੱਲੋਂ ਸਥਾਨਕ ਸ਼ਹਿਰ ਦੇ ਬਾਈਪਾਸ ’ਤੇ ਲਗਾਏ ਗਏ ਸੂਚਕ ਬੋਰਡ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਰਸਤਾ ਦਰਸਾਉਣ ਲਈ ਸੁਨਹਿਰੀ ਮੰਦਰ ਲਿਖੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ’ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ ਅਤੇ ਇਸ ਨੂੰ ਸੋਨ ਮੰਦਰ ਵਜੋਂ ਪੇਸ਼ ਕਰਨਾ ਸਿੱਖ ਸਿਧਾਂਤਾਂ, ਰਵਾਇਤਾਂ, ਇਤਿਹਾਸ ਅਤੇ ਪ੍ਰੰਪਰਾਵਾਂ ਦੇ ਬਿਲਕੁਲ ਉਲਟ ਹੈ।ਉਨ੍ਹਾਂ ਆਖਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਦੀ ਇਸ ਗਲਤੀ ਕਾਰਨ ਸਿੱਖ ਜਗਤ ਵਿਚ ਰੋਸ ਹੈ।

Indicator board Sri Harmandir Sahib writing golden temple SGPC Objection
ਸਾਈਨ ਬੋਰਡ ’ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਲਿਖਣ ’ਤੇ SGPC ਨੇ ਪ੍ਰਗਟਾਇਆ ਇਤਰਾਜ਼

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਕੋਈ ਮੰਦਰ ਨਹੀਂ ਹੈ।ਉਨ੍ਹਾਂ ਕਿਹਾ ਕਿ ਜਦੋਂ ਸਭ ਨੂੰ ਇਹ ਜਾਣਕਾਰੀ ਹੈ ਕਿ ਇਹ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ ਤਾਂ ਪੰਜਾਬ ਅਤੇ ਖ਼ਾਸਕਰ ਸ੍ਰੀ ਅੰਮ੍ਰਿਤਸਰ ਸ਼ਹਿਰ ਅੰਦਰ ਜਿਥੇ ਇਹ ਪਾਵਨ ਅਸਥਾਨ ਸਥਿਤ ਹੈ ਵਿਖੇ ਇਸ ਦੇ ਨਾਮ ਨੂੰ ਵਿਗਾੜ ਕੇ ਪੇਸ਼ ਕਰਨਾ ਕਿਸੇ ਗਹਿਰੀ ਸਾਜ਼ਿਸ਼ ਦਾ ਹਿੱਸਾ ਲਗਦਾ ਹੈ।ਡਾ. ਰੂਪ ਸਿੰਘ ਨੇ ਆਖਿਆ ਕਿ ਸਬੰਧਤ ਵਿਭਾਗ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

Indicator board Sri Harmandir Sahib writing golden temple SGPC Objection
ਸਾਈਨ ਬੋਰਡ ’ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਲਿਖਣ ’ਤੇ SGPC ਨੇ ਪ੍ਰਗਟਾਇਆ ਇਤਰਾਜ਼

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਆਮ ਆਦਮੀ ਪਾਰਟੀ ਦੀ ਸੂਬਾ ਜਰਨਲ ਸਕੱਤਰ ਅਤੇ ਸਟਾਰ ਪ੍ਰਚਾਰਕ ਡਾ. ਅਮਨਦੀਪ ਕੌਰ ਗੋਸਲ ਅਕਾਲੀ ਦਲ ‘ਚ ਸ਼ਾਮਲ

ਉਨ੍ਹਾਂ ਆਖਿਆ ਕਿ ਇਸ ਬੋਰਡ ਨੂੰ ਬਦਲਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਭਾਰਤ ਦੇ ਪ੍ਰਾਜੈਕਟਰ ਡਾਇਰੈਕਟਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ। ਡਾ. ਰੂਪ ਸਿੰਘ ਨੇ ਆਖਿਆ ਕਿ ਸਿੱਖ ਇਤਿਹਾਸ, ਸਿੱਖ ਧਾਰਮਿਕ ਅਸਥਾਨਾਂ ਅਤੇ ਸਿੱਖ ਰਵਾਇਤਾਂ ਦੀ ਮੌਲਿਕਤਾ ਨੂੰ ਕਿਸੇ ਹਾਲਤ ਵਿਚ ਵੀ ਵਿਗਾੜਨ ਨਹੀਂ ਦਿੱਤਾ ਜਾਵੇਗਾ।ਉਨ੍ਹਾਂ ਭਾਰਤ ਅਤੇ ਪੰਜਾਬ ਸਰਕਾਰ ਨੂੰ ਸੁਚੇਤ ਕੀਤਾ ਕਿ ਅਜਿਹੇ ਬੋਰਡ ਲਗਾਉਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਅਗਾਊਂ ਸੰਪਰਕ ਕੀਤਾ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਗਲਤੀਆਂ ਤੋਂ ਬਚਿਆ ਜਾ ਸਕੇ। ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਦਰਸਾਉਂਦਾ ਇਹ ਬੋਰਡ ਸਥਾਨਕ ਮਜੀਠਾ ਰੋਡ ਬਾਈਪਾਸ ’ਤੇ ਲੱਗਾ ਹੋਇਆ ਹੈ।
-PTCNews
ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ