Advertisment

ਇੰਦਰਾ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾ ਕੇ ਕੀਤਾ ਹੈ ਵੱਡਾ ਗੁਨਾਹ :ਪ੍ਰਕਾਸ਼ ਸਿੰਘ ਬਾਦਲ

author-image
Shanker Badra
New Update
ਇੰਦਰਾ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾ ਕੇ ਕੀਤਾ ਹੈ ਵੱਡਾ ਗੁਨਾਹ :ਪ੍ਰਕਾਸ਼ ਸਿੰਘ ਬਾਦਲ
Advertisment
ਇੰਦਰਾ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾ ਕੇ ਕੀਤਾ ਹੈ ਵੱਡਾ ਗੁਨਾਹ :ਪ੍ਰਕਾਸ਼ ਸਿੰਘ ਬਾਦਲ:ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਜਬਰ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ।ਇਹ ਰੈਲੀ ਪਟਿਆਲਾ-ਸੰਗਰੂਰ ਰੋਡ 'ਤੇ ਪਿੰਡ ਮਹਿਮਦਪੁਰ 'ਚ ਕੀਤੀ ਜਾ ਰਹੀ ਹੈ।ਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸਮੂਲੀਅਤ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਵਿੱਚ ਅਕਾਲੀ ਦਲ ਦੇ ਵਰਕਰਾਂ ਅਤੇ ਖ਼ਾਸ ਕਰ ਔਰਤਾਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਹੈ।ਇਸ ਰੈਲੀ ਨੂੰ ਲੈ ਕੇ ਅਕਾਲੀ ਲੀਡਰਾਂ ਅਤੇ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।Indira Gandhi Sri Harmandir Sahib Attack doing Big Guilt :Parkash Singh Badalਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੀ ਸਾਰੀ ਉਮਰ ਦੌਰਾਨ ਰੈਲੀ 'ਚ ਕਦੇ ਐਨਾ ਇਕੱਠ ਨਹੀਂ ਦੇਖਿਆ।ਉਨ੍ਹਾਂ ਨੇ ਕਿਹਾ ਕਿ ਰੈਲੀ ਦਾ ਮਕਸਦ ਕਾਂਗਰਸ ਦੇ ਜਬਰ ਜ਼ੁਲਮ ਖਿਲਾਫ ਲੋਕਾਂ ਨੂੰ ਜਾਗਰੂਕ ਕਰਨਾ ਹੈ।ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਸ਼ਰੇਆਮ ਧੱਕੇਸ਼ਾਹੀ ਕੀਤੀ ਹੈ।ਕਾਂਗਰਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੇਲੇ ਵੀ ਅਜਿਹੀਆਂ ਕਾਰਵਾਈਆਂ ਕਰੇਗੀ।Indira Gandhi Sri Harmandir Sahib Attack doing Big Guilt :Parkash Singh Badalਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਗੁਰਧਾਮਾਂ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ।ਉਨ੍ਹਾਂ ਨੇ ਹਮੇਸ਼ਾਂ ਹੀ ਲੋਕਤੰਤਰ ਦਾ ਕਤਲ ਕੀਤਾ ਹੈ।ਕਾਂਗਰਸ ਧਾਰਮਿਕ ਸਥਾਨਾਂ 'ਤੇ ਕਬਜਾ ਕਰਕੇ ਧਾਰਮਿਕ ਸੱਭਿਆਚਾਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ।ਕਾਂਗਰਸ ਨੇ ਸਿੱਖਾਂ 'ਤੇ ਅੰਗਰੇਜ਼ਾਂ ਨਾਲੋਂ ਵੀ ਵੱਧ ਜਬਰ ਜ਼ੁਲਮ ਕੀਤਾ ਹੈ।ਇੰਦਰਾ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾ ਕੇ ਵੱਡਾ ਗੁਨਾਹ ਕੀਤਾ ਹੈ।ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਡਿਊਟੀ ਲਾਈ ਹੈ ਕਿ ਜਿਨ੍ਹੇ ਵੀ ਟਕਸਾਲੀ ਆਗੂਆਂ, ਜਥੇਦਾਰਾਂ ਨੇ ਉਨ੍ਹਾਂ ਦੇ ਨਾਲ ਜੇਲ੍ਹਾਂ ਕੱਟੀਆਂ ਜਾਂ ਉਨ੍ਹਾਂ ਤੋਂ ਪਹਿਲਾਂ ਜੇਲ੍ਹਾਂ ਕੱਟੀਆਂ ਹਨ ,ਉਨ੍ਹਾਂ ਸਾਰਿਆਂ ਦੀ ਇੱਕ ਸੂਚੀ ਤਿਆਰ ਕਰਨ ਕਿਉਂਕਿ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਪ੍ਰੋ. ਬਡੂੰਗਰ ਨੂੰ ਕਿਹਾ ਕਿ ਜਿੰਨੀ ਜਲਦੀ ਹੋ ਸਕੇ ਉਹ ਇਸ ਸੂਚੀ ਨੂੰ ਤਿਆਰ ਕਰ ਲੈਣ। Indira Gandhi Sri Harmandir Sahib Attack doing Big Guilt :Parkash Singh Badalਉਨ੍ਹਾਂ ਤੋਂ ਇਲਾਵਾ ਰੈਲੀ 'ਚ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ,ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ,ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ,ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ,ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ,ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ, ਪੰਜਾਬ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ,ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹੀਰਾ ਸਿੰਘ ਗਾਬੜੀਆ, ਸਿਕੰਦਰ ਸਿੰਘ ਮਲੂਕਾ, ਹਰਿੰਦਰਪਾਲ ਚੰਦੂਮਾਜਰਾ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਮੌਜੂਦ ਹੈ। -PTCNews-
latest-news sad india-latest-news news-in-punjabi news-in-punjab akalisinpatiala
Advertisment

Stay updated with the latest news headlines.

Follow us:
Advertisment