Thu, Apr 18, 2024
Whatsapp

ਹਿੰਦ-ਪ੍ਰਸ਼ਾਂਤ ਖੇਤਰ 'ਚ ਸੁਰੱਖਿਆ ਪਹਿਲੀ ਤਰਜੀਹ : ਮੋਦੀ

Written by  Ravinder Singh -- May 24th 2022 08:38 AM
ਹਿੰਦ-ਪ੍ਰਸ਼ਾਂਤ ਖੇਤਰ 'ਚ ਸੁਰੱਖਿਆ ਪਹਿਲੀ ਤਰਜੀਹ : ਮੋਦੀ

ਹਿੰਦ-ਪ੍ਰਸ਼ਾਂਤ ਖੇਤਰ 'ਚ ਸੁਰੱਖਿਆ ਪਹਿਲੀ ਤਰਜੀਹ : ਮੋਦੀ

ਟੋਕੀਓ : ਜਾਪਾਨ ਵਿੱਚ ਕੁਆਡ ਕਾਨਫਰੰਸ ਵਿੱਚ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਆਡ ਦੀ ਸਫਲਤਾ ਪਿੱਛੇ ਸਾਰੇ ਸਹਿਯੋਗੀਆਂ ਦੀ ਵਫ਼ਾਦਾਰੀ ਹੈ। ਕੋਰੋਨਾ ਦੇ ਸਮੇਂ ਅਸੀਂ ਸਾਰਿਆਂ ਨੇ ਮਿਲ ਕੇ ਇਸ ਨਾਲ ਨਜਿੱਠਣ ਦੀ ਪੂਰੀ ਕੋਸ਼ਿਸ਼ ਕੀਤੀ। ਮੋਦੀ ਨੇ ਅੱਗੇ ਕਿਹਾ ਕਿ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੁਰੱਖਿਆ ਸਾਡੇ ਸਾਰਿਆਂ ਦੀ ਪਹਿਲੀ ਤਰਜੀਹ ਹੈ। ਹਿੰਦ-ਪ੍ਰਸ਼ਾਂਤ ਖੇਤਰ 'ਚ ਸੁਰੱਖਿਆ ਪਹਿਲੀ ਤਰਜੀਹ : ਮੋਦੀ ਮੋਦੀ ਨੇ ਅੱਗੇ ਕਿਹਾ ਕਿ ਅੱਜ ਕੁਆਡ ਦਾ ਦਾਇਰਾ ਵਿਸ਼ਾਲ ਹੋ ਗਿਆ ਹੈ ਅਤੇ ਰੂਪ ਪ੍ਰਭਾਵੀ ਹੋ ਗਿਆ ਹੈ। ਸਾਡਾ ਆਪਸੀ ਭਰੋਸਾ, ਦ੍ਰਿੜ ਇਰਾਦਾ ਲੋਕਤੰਤਰੀ ਤਾਕਤਾਂ ਨੂੰ ਨਵੀਂ ਊਰਜਾ ਤੇ ਉਤਸ਼ਾਹ ਦੇ ਰਿਹਾ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਚੀਨ ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਲਗਾਤਾਰ ਚੁਣੌਤੀਆਂ ਖੜ੍ਹੀਆਂ ਕਰ ਰਿਹਾ ਹੈ। ਉਸ ਨੇ ਯੂਕਰੇਨ ਯੁੱਧ ਲਈ ਰੂਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਿਡੇਨ ਨੇ ਕਿਹਾ ਕਿ ਰੂਸ ਜੰਗ ਨੂੰ ਖ਼ਤਮ ਕਰਨ ਦੇ ਮੂਡ ਵਿੱਚ ਨਹੀਂ ਹੈ। ਇਸ ਤੋਂ ਪਹਿਲਾਂ ਭਾਰਤ ਨੇ ਖੁੱਲ੍ਹੇ ਮੁਕਤ ਤੇ ਇਕਜੁੱਟ ਹਿੰਦ-ਪ੍ਰਸ਼ਾਂਤ ਖਿੱਤੇ ਦੀ ਵਚਨਬੱਧਤਾ ਜ਼ਾਹਿਰ ਕਰਦੇ ਹੋਏ ਭਾਈਵਾਲ ਮੁਲਕਾਂ ਨਾਲ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਉਤੇ ਜ਼ੋਰ ਦਿੱਤਾ ਤਾਂ ਕਿ ਵਿਕਾਸ, ਸ਼ਾਂਤੀ ਤੇ ਖ਼ੁਸ਼ਹਾਲੀ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ। ਖ਼ੁਸ਼ਹਾਲੀ ਲਈ ਹਿੰਦ-ਪ੍ਰਸ਼ਾਂਤ ਆਰਥਿਕ ਚੌਖਟੇ (ਆਈਪੀਈਐੱਫ) ਦੀ ਸ਼ੁਰੂਆਤ ਲਈ ਰੱਖੇ ਸਮਾਗਮ ਵਿੱਚ ਸ਼ਾਮਲ ਹੁੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਇਸ ਅਹਿਮ ਸਮਾਗਮ ਵਿੱਚ ਹੋਰਨਾਂ ਮੁਲਕਾਂ ਨਾਲ ਜੁੜ ਕੇ ਖੁਸ਼ੀ ਹੋ ਰਹੀ ਹੈ। ਹਿੰਦ-ਪ੍ਰਸ਼ਾਂਤ ਖੇਤਰ 'ਚ ਸੁਰੱਖਿਆ ਪਹਿਲੀ ਤਰਜੀਹ : ਮੋਦੀ ਮੋਦੀ ਨੇ ਕਿਹਾ ਕਿ ਹਿੰਦ-ਪ੍ਰਸ਼ਾਂਤ ਆਰਥਿਕ ਚੌਖਟਾ ਇਸ ਖੇਤਰ ਨੂੰ ਆਲਮੀ ਆਰਥਿਕ ਵਿਕਾਸ ਦਾ ਇੰਜਨ ਬਣਾਉਣ ਦੀ ਸਾਡੀ ਸਮੂਹਿਕ ਇੱਛਾ ਸ਼ਕਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਇਸ ਅਹਿਮ ਪੇਸ਼ਕਦਮੀ ਲਈ ਮੈਂ ਰਾਸ਼ਟਰਪਤੀ ਬਾਇਡਨ ਨੂੰ ਵਧਾਈ ਦਿੰਦਾ ਹਾਂ। ਹਿੰਦ ਪ੍ਰਸ਼ਾਂਤ ਆਰਥਿਕ ਸਰਗਰਮੀਆਂ, ਆਲਮੀ ਵਪਾਰ ਤੇ ਨਿਵੇਸ਼ ਦਾ ਕੇਂਦਰ ਹੈ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਕਾਰੋਬਾਰ ਦੇ ਵਹਿਣ ਵਿੱਚ ਭਾਰਤ ਸਦੀਆਂ ਤੋਂ ਪ੍ਰਮੁੱਖ ਕੇਂਦਰ ਰਿਹਾ ਹੈ। ਮੋਦੀ ਨੇ ਕਿਹਾ ਕਿ ਵਿਸ਼ਵ ਦੀ ਸਭ ਤੋਂ ਪੁਰਾਣੀ ਵਪਾਰਕ ਬੰਦਰਗਾਹ ਭਾਰਤ ਵਿੱਚ ਉਨ੍ਹਾਂ ਦੇ ਪਿਤਰੀ ਰਾਜ ਲੋਥਲ ਵਿੱਚ ਹੈ, ਲਿਹਾਜ਼ਾ ਇਹ ਜ਼ਰੂਰੀ ਹੈ ਕਿ ਅਸੀਂ ਇਸ ਖੇਤਰ ਦੀਆਂ ਆਰਥਿਕ ਚੁਣੌਤੀਆਂ ਲਈ ਸਾਂਝਾ ਹੱਲ ਖੋਜੀਏ ਤੇ ਰਚਨਾਤਮਕ ਪ੍ਰਬੰਧ ਬਣਾਈਏ। ਹਿੰਦ-ਪ੍ਰਸ਼ਾਂਤ ਖੇਤਰ 'ਚ ਸੁਰੱਖਿਆ ਪਹਿਲੀ ਤਰਜੀਹ : ਮੋਦੀਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਇਕ ਸੰਮਲਿਤ ਤੇ ਮਜ਼ਬੂਤ ਹਿੰਦ-ਪ੍ਰਸ਼ਾਂਤ ਆਰਥਿਕ ਚੌਖਟੇ ਦੇ ਨਿਰਮਾਣ ਲਈ ਸਾਰਿਆਂ ਨਾਲ ਮਿਲ ਕੇ ਕੰਮ ਕਰੇਗਾ। ਉਨ੍ਹਾਂ ਕਿਹਾ ਮੇਰਾ ਮੰਨਣਾ ਹੈ ਕਿ ਸਾਡੇ ਦਰਮਿਆਨ ਲਚਕਦਾਰ ਸਪਲਾਈ ਚੇਨਾਂ ਦੇ ਤਿੰਨ ਮੁੱਖ ਆਧਾਰ- ਵਿਸ਼ਵਾਸ, ਪਾਰਦਰਸ਼ਤਾ ਤੇ ਸਮਾਂਬੱਧਤਾ ਹੋਣੇ ਚਾਹੀਦੇ ਹਨ। ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਚੌਖਟਾ ਇਨ੍ਹਾਂ ਤਿੰਨ ਥੰਮ੍ਹਾਂ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ ਅਤੇ ਹਿੰਦ-ਪ੍ਰਸ਼ਾਂਤ ਖਿੱਤੇ ਵਿੱਚ ਵਿਕਾਸ, ਸ਼ਾਂਤੀ ਤੇ ਖ਼ੁਸ਼ਹਾਲੀ ਦੇ ਰਾਹ ਖੋਲ੍ਹੇਗਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਆਈਪੀਈਐੱਫ ਜ਼ਰੀਏ ਮੈਂਬਰ ਮੁਲਕਾਂ ਦਰਮਿਆਨ ਆਰਥਿਕ ਗੱਠਜੋੜ ਮਜ਼ਬੂਤ ਬਣਾਉਣ ਉਤੇ ਜ਼ੋਰ ਦੇਣ ਦੀ ਗੱਲ ਕਹੀ ਗਈ ਹੈ, ਜਿਸ ਦਾ ਮੰਤਵ ਮਜ਼ਬੂਤੀ, ਆਰਥਿਕ ਵਿਕਾਸ, ਨਿਰਪੱਖਪਤਾ ਤੇ ਮੁਕਾਬਲੇ ਨੂੰ ਹੱਲਾਸ਼ੇਰੀ ਦੇਣਾ ਹੈ। ਇਹ ਵੀ ਪੜ੍ਹੋ : ਰਾਜ ਸਭਾ ਚੋਣਾਂ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ


Top News view more...

Latest News view more...