ਭਾਰਤ-ਪਾਕਿ ਸਰਹੱਦ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਕਰੋੜਾਂ ਦੀ ਹੈਰੋਇਨ ਬਰਾਮਦ

Heroin Found In Khanna | ਖੰਨਾ ਪੁਲਿਸ ਨੇ ਬਰਾਮਦ ਕੀਤੀ ਹੈਰੋਇਨ | Punjabi News

ਭਾਰਤ-ਪਾਕਿ ਸਰਹੱਦ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਕਰੋੜਾਂ ਦੀ ਹੈਰੋਇਨ ਬਰਾਮਦ,ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ’ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਹਨਾਂ ਨੇ 4 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜੋ ਕਿ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਸੀ।

ਮਿਲੀ ਜਾਣਕਾਰੀ ਮੁਤਾਬਕ ਜਵਾਨਾਂ ਨੇ ਚੌਕਸੀ ਵਰਤਦੇ ਹੋਏ ਸਪੈਸ਼ਲ ਸਰਚ ਅਪ੍ਰੇਸ਼ਨ ਚਲਾਇਆ ਸੀ।

ਬੀ.ਐੱਸ.ਐੱਫ. ਅਧਿਕਾਰੀਆਂ ਮੁਤਾਬਕ ਫਿਰੋਜ਼ਪੁਰ ਸੈਕਟਰ ’ਚ 2 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਵਜ਼ਨ 1 ਕਿਲੋ ਹੈ ਅਤੇ ਅਬੋਹਰ ਸੈਕਟਰ ’ਚ 2 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਵਜ਼ਨ 2 ਕਿਲੋ 80 ਗ੍ਰਾਮ ਹੈ। ਫਿਲਹਾਲ ਜਵਾਨਾਂ ਨੇ ਹੈਰੋਇਨ ਬਰਾਮਦ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News