ਮੁੱਖ ਖਬਰਾਂ

ਕਿਸਾਨਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ, ਐਨਪੀਕੇ ਖਾਦ 'ਚ 40 ਰੁਪਏ ਪ੍ਰਤੀ ਕੁਇੰਟਲ ਵਾਧਾ

By Ravinder Singh -- May 10, 2022 7:47 am

ਚੰਡੀਗੜ੍ਹ : ਐਨਪੀਕੇ ਖਾਦ ਵਿੱਚ 40 ਰੁਪਏ ਪ੍ਰਤੀ ਕੁਇੰਟਲ ਵਾਧਾ ਕਰ ਦਿੱਤਾ ਗਿਆ ਹੈ। 50 ਕਿਲੋ ਦਾ ਗੱਟਾ 1450 ਤੋਂ ਵਧਕੇ 1470 ਰੁਪਏ ਦਾ ਹੋ ਗਿਆ ਹੈ। 9 ਮਈ ਡੀਏਪੀ ਅਤੇ ਪੋਟਾਸ਼ ਖਾਦਾਂ ਦੀਆਂ ਵਧੀਆਂ ਕੀਮਤਾਂ ਤੋਂ ਕਿਸਾਨ ਪਹਿਲਾਂ ਹੀ ਪਰੇਸ਼ਾਨ ਸਨ। ਹੁਣ ਖਾਦ ਕੰਪਨੀਆਂ ਵੱਲੋਂ ਕਿਸਾਨਾਂ ਨੂੰ ਇੱਕ ਹੋਰ ਝਟਕਾ ਦਿੰਦਿਆਂ ਦੇਸ਼ 'ਚ ਸਭ ਤੋਂ ਵੱਧ ਵਰਤੀ ਜਾਂਦੀ ਐੱਨ ਪੀ ਕੇ ਖਾਦ 'ਚ 40 ਰੁਪਏ ਪ੍ਰਤੀ ਕੁਇੰਟਲ (20 ਰੁਪਏ ਪ੍ਰਤੀ ਗੱਟਾ 50 ਕਿਲੋ) ਵਾਧਾ ਕਰ ਕੇ ਕਿਸਾਨਾਂ 'ਤੇ ਵਾਧੂ ਬੋਝ ਪਾ ਦਿੱਤਾ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੱਸਿਆ ਕੇ ਖਾਦ ਕੰਪਨੀਆਂ ਨੇ ਐੱਨਪੀਕੇ ਖਾਦ ਗਰੇਡ 12:32:16 ਅਤੇ 10:26:26 ਦੀ ਕੀਮਤ 1450 ਤੋਂ 1470 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਡੀਏਪੀ ਖਾਦ ਨਾਲੋਂ ਵੱਧ ਐਨਪੀਕੇ ਖਾਦ ਦੀ ਵਰਤੋਂ ਕਰਦੇ ਹਨ ਭਾਵੇਂ ਕਿ ਪੰਜਾਬ ਦੇ ਕਿਸਾਨ ਇਸ ਖਾਦ ਦੀ ਵਰਤੋਂ ਨਾ ਮਾਤਰ ਹੀ ਕਰਦੇ ਹਨ।

ਕਿਸਾਨਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ, ਐਨਪੀਕੇ ਖਾਦ 'ਚ 40 ਰੁਪਏ ਪ੍ਰਤੀ ਕੁਇੰਟਲ ਵਾਧਾ

ਪੰਜਾਬ ਦੇ ਕਿਸਾਨਾਂ ਨੇ ਨਵੰਬਰ 2021 'ਚ ਡੀਏਪੀ ਦੀ ਘਾਟ ਕਾਰਨ ਐਨਪੀਕੇ (ਗਰੇਡ 12:32:16) ਖਾਦ ਦੀ ਵਰਤੋਂ ਕਰ ਕੇ ਕਣਕ ਦੀ ਬਿਜਾਈ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਡੀਜ਼ਲ, ਵਧਦੀ ਮਹਿੰਗਾਈ ਦੀ ਵਜ੍ਹਾ ਕਰਕੇ ਪਹਿਲਾਂ ਹੀ ਕਿਸਾਨ ਪਰਿਵਾਰ ਆਪਣੀ ਫਸਲ ਅਤੇ ਉਪਜ ਨੂੰ ਲੈ ਕੇ ਕਾਫ਼ੀ ਚਿੰਤਤ ਸੀ। ਹੁਣ ਖਾਦਾਂ ਬੀਜ਼, ਖੇਤੀ ਦੀ ਲਾਗਤ ਵਧਣ ਦੇ ਕਾਰਨ ਕਿਸਾਨਾਂ ਨੂੰ ਦੁੱਗਣੀ ਮਾਰ ਝੱਲਣੀ ਪਵੇਗੀ ਅਤੇ ਦੂਸਰੇ ਪਾਸੇ ਕਿਸਾਨਾਂ ਨੂੰ ਫ਼ਸਲਾਂ ਦਾ ਉਚਿਤ ਮੁੱਲ ਵੀ ਨਹੀਂ ਮਿਲ ਰਿਹਾ ਹੈ।

ਕਿਸਾਨਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ, ਐਨਪੀਕੇ ਖਾਦ 'ਚ 40 ਰੁਪਏ ਪ੍ਰਤੀ ਕੁਇੰਟਲ ਵਾਧਾਉਨ੍ਹਾਂ ਨੇ ਦੱਸਿਆ ਕਿ ਦੇਸ਼ 'ਚ ਲਗਭਗ ਡੀਏਪੀ ਦੀ ਸਲਾਨਾ ਖਪਤ 103 ਲੱਖ ਟਨ, ਐੱਨ ਪੀ ਕੇ ਖਾਦ ਦੀ 105 ਲੱਖ ਟਨ,ਪੋਟਾਸ਼ 38 ਲੱਖ ਟਨ ਅਤੇ ਯੂਰੀਆਂ 325 ਲੱਖ ਟਨ ਦੀ ਵਰਤੋਂ ਕੀਤੀ ਜਾਂਦੀ ਹੈ। ਜਦੋਂ ਕਿ ਸਾਲ 2019-20 ਚ ਡੀ ਏ ਪੀ ਦੀ ਖਪਤ 103.30 ਲੱਖ ਟਨ ਐੱਨ ਪੀ ਕੇ ਦੀ 104.82 ਲੱਖ ਟਨ ਦੀ ਖਪਤ ਹੋਈ ਸੀ।

ਇਹ ਵੀ ਪੜ੍ਹੋ : ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ

  • Share