Thu, Apr 25, 2024
Whatsapp

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਣਕ ਜੋਧਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ

Written by  Shanker Badra -- December 19th 2020 01:56 PM -- Updated: December 19th 2020 01:59 PM
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਣਕ ਜੋਧਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਣਕ ਜੋਧਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਣਕ ਜੋਧਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ:ਲੁਧਿਆਣਾ : ਕਬੱਡੀ ਦੇ ਸਟਾਰ ਖਿਡਾਰੀ ਮਾਣਕ ਜੋਧਾ (44) ਦੀ ਬੀਤੀ ਰਾਤ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ,ਉਹ 44 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਦੋ ਬੱਚੇ, ਬੇਟਾ, ਬੇਟੀ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਜੋਧਾ ਵਿਖੇ ਹੋਵੇਗਾ। [caption id="attachment_459125" align="aligncenter" width="300"]International Kabaddi player Manak Jodha dies in road accident ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਣਕ ਜੋਧਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ[/caption] ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਜੋਧਾ ਬੀਤੀ ਰਾਤ ਸਕੂਟਰ 'ਤੇ ਸਵਾਰ ਹੋ ਕੇ ਆਪਣੇ ਘਰ ਨੂੰ ਵਾਪਸ ਪਰਤ ਰਿਹਾ ਸੀ ,ਇਸ ਦੌਰਾਨ ਉਨ੍ਹਾਂ ਦਾ ਸਕੂਟਰ ਤਿਲਕਣ ਕਾਰਨ ਉਨ੍ਹਾਂ ਦਾ ਸਿਰ ਸੜਕ 'ਤੇ ਵੱਜਿਆ, ਜਿਸ ਕਾਰਨ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਸਮੁੱਚੇ ਖੇਡ ਜਗਤ 'ਚ ਸੋਗ ਦੀ ਲਹਿਰ ਫੈਲ ਗਈ ਹੈ। [caption id="attachment_459126" align="aligncenter" width="300"]International Kabaddi player Manak Jodha dies in road accident ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਣਕ ਜੋਧਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ[/caption] ਉਸ ਨੇ ਅੰਤਰਰਾਸ਼ਟਰੀ ਪੱਧਰ 'ਤੇ ਇੰਗਲੈਂਡ, ਕੈਨੇਡਾ ਅਮਰੀਕਾ ਵਰਗੇ ਮੁਲਕਾਂ 'ਚ ਆਪਣੇ ਕਬੱਡੀ ਹੁਨਰ ਦਾ ਲੋਹਾ ਮਨਵਾਇਆ ਹੈ ਅਤੇ ਹਰ ਪੇਂਡੂ ਖੇਡ ਮੇਲੇ ਵਿੱਚ ਉਸ ਦੇ ਕਬੱਡੀ ਟੇਲੈਂਟ ਦੀ ਧਾਕ ਹੁੰਦੀ ਸੀ। ਉਨ੍ਹਾਂ ਦੀ ਬੇਵਕਤੀ ਮੌਤ ਦੀ ਖ਼ਬਰ ਖੇਡ ਜਗਤ ਵਿੱਚ ਜੰਗਲ ਦੀ ਅੱਗ ਵਾਂਗ ਫੈਲ ਗਈ ਹੈ। [caption id="attachment_459123" align="aligncenter" width="300"]International Kabaddi player Manak Jodha dies in road accident ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਣਕ ਜੋਧਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ[/caption] ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ ਦੇ ਮੁੱਖ ਪ੍ਰਬੰਧਕ ਮਨਮੋਹਨ ਗਰੇਵਾਲ ਉਰਫ ਮੋਹਣਾ ਜੋਧਾਂ ਅਤੇ ਉਨ੍ਹਾਂ ਦੀ ਪ੍ਰਬੰਧਕੀ ਟੀਮ ਨੇ ਮਾਣਕ ਜੋਧਾਂ ਦੀ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਖੀ ਪਰਿਵਾਰ ਅਤੇ ਕਬੱਡੀ ਜਗਤ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਦੀ ਬੇਵਕਤੀ ਮੌਤ ਨਾਲ ਕਬੱਡੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। -PTCNews


Top News view more...

Latest News view more...