ਕੌਮਾਂਤਰੀ ਕਬੱਡੀ ਟੂਰਨਾਮੈਂਟ 2019 : ਅੱਜ ਕੈਨੇਡਾ ਅਤੇ ਭਾਰਤ ਦੀਆਂ ਟੀਮਾਂ ਨੇ ਫਾਈਨਲ ‘ਚ ਬਣਾਈ ਜਗ੍ਹਾ 

International Kabaddi Tournament 2019 : Canada and India teams Arrived Final
ਕੌਮਾਂਤਰੀ ਕਬੱਡੀ ਟੂਰਨਾਮੈਂਟ 2019 :  ਅੱਜ ਕੈਨੇਡਾ ਅਤੇ ਭਾਰਤ ਦੀਆਂ ਟੀਮਾਂ ਨੇ ਫਾਈਨਲ 'ਚ ਬਣਾਈ ਜਗ੍ਹਾ 

ਕੌਮਾਂਤਰੀ ਕਬੱਡੀ ਟੂਰਨਾਮੈਂਟ 2019 : ਅੱਜ ਕੈਨੇਡਾ ਅਤੇ ਭਾਰਤ ਦੀਆਂ ਟੀਮਾਂ ਨੇ ਫਾਈਨਲ ‘ਚ ਬਣਾਈ ਜਗ੍ਹਾ:ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਸੂਬੇ ਦੇ ਵੱਖ-ਵੱਖ ਸ਼ਹਿਰਾਂ ‘ਚ ਕਰਵਾਏ ਜਾ ਰਹੇ ਹਨ। ਅੱਜ ਕੌਮਾਂਤਰੀ ਕਬੱਡੀ ਕੱਪ ਦੇ 2 ਸੈਮੀਫਾਈਨਲ ਮੈਚ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਖੇਡੇ ਗਏ ਹਨ। ਇਸ ਦੌਰਾਨ ਅੱਜ ਕੈਨੇਡਾ ਅਤੇ ਭਾਰਤ ਦੀਆਂ ਟੀਮਾਂ ਨੇ ਫਾਈਨਲ ‘ਚ ਜਗ੍ਹਾ ਬਣਾ ਲਈ ਹੈ।

International Kabaddi Tournament 2019 : Canada and India teams Arrived Final
ਕੌਮਾਂਤਰੀ ਕਬੱਡੀ ਟੂਰਨਾਮੈਂਟ 2019 :  ਅੱਜ ਕੈਨੇਡਾ ਅਤੇ ਭਾਰਤ ਦੀਆਂ ਟੀਮਾਂ ਨੇ ਫਾਈਨਲ ‘ਚ ਬਣਾਈ ਜਗ੍ਹਾ

ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮਾਂਤਰੀ ਕਬੱਡੀ ਕੱਪ ਦਾ ਅੱਜ ਪਹਿਲਾ ਮੈਚ ਕੈਨੇਡਾ ਅਤੇ ਇੰਗਲੈਂਡ ਵਿਚਾਲੇ ਖੇਡਿਆ ਗਿਆ ਹੈ। ਜਿਸ ਵਿੱਚ ਕੈਨੇਡਾ ਨੇ ਇੰਗਲੈਂਡ ਨੂੰ 45-29 ਦੇ ਫਰਕ ਨਾਲ ਹਰਾ ਦਿੱਤਾ ਹੈ।ਇਸ ਮੈਚ ਦੌਰਾਨਕੈਨੇਡਾ ਦੀ ਟੀਮ ਨੇ 45 ਅੰਕ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀਅਤੇਇੰਗਲੈਂਡਦੀਟੀਮ ਸਿਰਫ 29 ਅੰਕਾਂ ‘ਤੇ ਹੀ ਸਿਮਟ ਗਈ ਹੈ।

International Kabaddi Tournament 2019 : Canada and India teams Arrived Final
ਕੌਮਾਂਤਰੀ ਕਬੱਡੀ ਟੂਰਨਾਮੈਂਟ 2019 :  ਅੱਜ ਕੈਨੇਡਾ ਅਤੇ ਭਾਰਤ ਦੀਆਂ ਟੀਮਾਂ ਨੇ ਫਾਈਨਲ ‘ਚ ਬਣਾਈ ਜਗ੍ਹਾ

ਇਸ ਦੌਰਾਨ ਕੌਮਾਂਤਰੀ ਕਬੱਡੀ ਕੱਪ ਦਾ ਦੂਜਾ ਮੈਚ ਭਾਰਤ ਅਤੇ ਅਮਰੀਕਾ ਵਿਚਾਲੇ ਖੇਡਿਆ ਗਿਆ ਹੈ। ਇਸ ਮੈਚ ‘ਚ ਭਾਰਤ ਨੇ ਅਮਰੀਕਾ ਨੂੰ 59-31 ਅੰਕਾਂ ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾ ਲਈ ਹੈ।ਇਸ ਮੈਚ ਦੌਰਾਨ ਭਾਰਤ ਦੀ ਟੀਮ ਨੇ 59 ਅੰਕ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀਅਤੇ ਅਮਰੀਕਾ ਦੀ ਟੀਮ ਸਿਰਫ 29 ਅੰਕਾਂ ‘ਤੇ ਹੀ ਸਿਮਟ ਗਈ ਹੈ। ਦੋਹਾਂ ਟੀਮਾਂ ਵਿਚਾਲੇ ਖੇਡਿਆ ਗਿਆ ਇਹ ਮੁਕਾਬਲਾ ਕਾਫ਼ੀ ਰੌਚਕ ਅਤੇ ਫਸਵਾਂ ਸੀ।

International Kabaddi Tournament 2019 : Canada and India teams Arrived Final
ਕੌਮਾਂਤਰੀ ਕਬੱਡੀ ਟੂਰਨਾਮੈਂਟ 2019 :  ਅੱਜ ਕੈਨੇਡਾ ਅਤੇ ਭਾਰਤ ਦੀਆਂ ਟੀਮਾਂ ਨੇ ਫਾਈਨਲ ‘ਚ ਬਣਾਈ ਜਗ੍ਹਾ

ਇਸ ਦੌਰਾਨ ਕੌਮਾਂਤਰੀ ਕਬੱਡੀ ਕੱਪ ਦੇ ਸੈਮੀਫਾਈਨਲ ਮੈਚ ਦੇ ਉਦਘਾਟਨ ਸਮਾਰੋਹ ਵਿੱਚਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮਾਂਤਰੀ ਪੱਧਰ ਦਾ ਖੇਡ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਦਰਸ਼ਕ ਇਨ੍ਹਾਂ ਖੇਡਾਂ ਨੂੰ ਦੇਖਣ ਲਈ ਆਏ ਹਨ ਅਤੇ ਇਹ ਦਰਸਾਉਂਦਾ ਹੈ ਕਿ ਖੇਡਾਂ ਲਈ ਲੋਕਾਂ ਵਿੱਚ ਕਿੰਨੀ ਰੁਚੀ ਹੈ।

International Kabaddi Tournament 2019 : Canada and India teams Arrived Final
ਕੌਮਾਂਤਰੀ ਕਬੱਡੀ ਟੂਰਨਾਮੈਂਟ 2019 :  ਅੱਜ ਕੈਨੇਡਾ ਅਤੇ ਭਾਰਤ ਦੀਆਂ ਟੀਮਾਂ ਨੇ ਫਾਈਨਲ ‘ਚ ਬਣਾਈ ਜਗ੍ਹਾ

ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ। ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਇਸ ਟੂਰਨਾਮੈਂਟ ਦਾ ਰੋਜ਼ਾਨਾ ਸਿੱਧਾ ਪ੍ਰਸਾਰਣ ਪੀਟੀਸੀ. ਨੈੱਟਵਰਕ ਦੁਆਰਾ ਕੀਤਾ ਜਾ ਰਿਹਾ ਹੈ। ਜਿਸ ਦੇ ਨਾਲ ਲੋਕ ਆਪਣੇ ਘਰਾਂ ਵਿੱਚ ਬੈਠੇ ਵੀ ਕਬੱਡੀ ਦਾ ਆਨੰਦ ਮਾਣ ਰਹੇ ਹਨ।
-PTCNews