Thu, Apr 25, 2024
Whatsapp

ਕੌਮਾਂਤਰੀ ਕਬੱਡੀ ਟੂਰਨਾਮੈਂਟ 2019 : ਅੱਜ ਪਟਿਆਲਾ ‘ਚ ਆਸਟਰੇਲੀਆ ਤੇ ਨਿਊਜ਼ੀਲੈਡ ਦੀਆਂ ਟੀਮਾਂ ਨੇ ਮਾਰੀ ਬਾਜ਼ੀ

Written by  Shanker Badra -- December 06th 2019 07:29 PM
ਕੌਮਾਂਤਰੀ ਕਬੱਡੀ ਟੂਰਨਾਮੈਂਟ 2019 : ਅੱਜ ਪਟਿਆਲਾ ‘ਚ ਆਸਟਰੇਲੀਆ ਤੇ ਨਿਊਜ਼ੀਲੈਡ ਦੀਆਂ ਟੀਮਾਂ ਨੇ ਮਾਰੀ ਬਾਜ਼ੀ

ਕੌਮਾਂਤਰੀ ਕਬੱਡੀ ਟੂਰਨਾਮੈਂਟ 2019 : ਅੱਜ ਪਟਿਆਲਾ ‘ਚ ਆਸਟਰੇਲੀਆ ਤੇ ਨਿਊਜ਼ੀਲੈਡ ਦੀਆਂ ਟੀਮਾਂ ਨੇ ਮਾਰੀ ਬਾਜ਼ੀ

ਕੌਮਾਂਤਰੀ ਕਬੱਡੀ ਟੂਰਨਾਮੈਂਟ 2019 : ਅੱਜ ਪਟਿਆਲਾ ‘ਚ ਆਸਟਰੇਲੀਆ ਤੇ ਨਿਊਜ਼ੀਲੈਡ ਦੀਆਂ ਟੀਮਾਂ ਨੇ ਮਾਰੀ ਬਾਜ਼ੀ:ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਸੂਬੇ ਦੇ ਵੱਖ-ਵੱਖ ਸ਼ਹਿਰਾਂ ‘ਚ ਕਰਵਾਏ ਜਾ ਰਹੇ ਹਨ। ਜਿਸ ਦੌਰਾਨ ਅੱਜ ਛੇਵੇਂ ਦਿਨ ਇਸ ਟੂਰਨਾਮੈਂਟ ਦੇ 2 ਮੈਚ ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਂਊਂਡ ਵਿਖੇ ਖੇਡੇ ਗਏ ਹਨ। [caption id="attachment_366881" align="aligncenter" width="300"]International Kabaddi Tournament 2019 : Today Australia And New Zealand Teams Winner in Patiala ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਪਟਿਆਲਾ ‘ਚ ਆਸਟਰੇਲੀਆ ਤੇਨਿਊਜ਼ੀਲੈਡ ਦੀਆਂ ਟੀਮਾਂ ਨੇ ਮਾਰੀ ਬਾਜ਼ੀ[/caption] ਪਟਿਆਲਾ ਵਿਖੇ ਕੌਮਾਂਤਰੀ ਕਬੱਡੀ ਕੱਪ ਦਾ ਅੱਜ ਪਹਿਲਾ ਮੈਚ ਆਸਟਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਗਿਆ ਹੈ। ਜਿੱਥੇ ਸ਼੍ਰੀਲੰਕਾ-ਆਸਟ੍ਰੇਲੀਆ ਮੁਕਾਬਲੇ ਦੌਰਾਨ ਆਸਟਰੇਲੀਆ ਦੀ ਟੀਮ ਨੇ ਸ਼੍ਰੀਲੰਕਾ ਦੀ ਟੀਮ ਖਿਲਾਫ 50-36 ਅੰਕਾਂ ਦਾ ਸਕੋਰ ਬਣਾਇਆ। ਜਿਸ ਵਿੱਚ ਆਸਟਰੇਲੀਆ ਨੇ ਸ਼੍ਰੀਲੰਕਾ ਨੂੰ 14 ਅੰਕਾਂ ਦੇ ਫਰਕ ਨਾਲ ਹਰਾ ਦਿੱਤਾ ਹੈ। [caption id="attachment_366880" align="aligncenter" width="300"]International Kabaddi Tournament 2019 : Today Australia And New Zealand Teams Winner in Patiala ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਪਟਿਆਲਾ ‘ਚ ਆਸਟਰੇਲੀਆ ਤੇਨਿਊਜ਼ੀਲੈਡ ਦੀਆਂ ਟੀਮਾਂ ਨੇ ਮਾਰੀ ਬਾਜ਼ੀ[/caption] ਇਸ ਦੌਰਾਨ ਕੌਮਾਂਤਰੀ ਕਬੱਡੀ ਕੱਪ ਦਾ ਦੂਜਾ ਮੈਚ ਨਿਊਜ਼ੀਲੈਂਡ ਅਤੇ ਕੀਨੀਆ ਵਿਚਾਲੇ ਖੇਡਿਆ ਗਿਆ ਹੈ। ਜਿਸ ਵਿੱਚ ਕੀਨੀਆ ਦੇ ਖਿਡਾਰੀਆਂ ਨੇ ਨਿਊਜ਼ੀਲੈਂਡ ਨਾਲ ਪੂਰੀ ਟੱਕਰ ਲਈ ਪਰੰਤੂ ਅਖ਼ੀਰ 'ਚ ਨਿਊਜ਼ੀਲੈਂਡ ਦੀ ਟੀਮ ਨੇ 46-37 ਅੰਕਾਂ ਨਾਲ ਇਹ ਮੈਚ ਆਪਣੇ ਨਾਂ ਕਰ ਲਿਆ। ਨਿਊਜ਼ੀਲੈਂਡ ਦੀ ਟੀਮ ਨੇਕੀਨੀਆ ਨੂੰ 9 ਅੰਕਾਂ ਦੇ ਫਰਕ ਨਾਲ ਹਰਾ ਦਿੱਤਾ ਹੈ। [caption id="attachment_366879" align="aligncenter" width="300"]International Kabaddi Tournament 2019 : Today Australia And New Zealand Teams Winner in Patiala ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਪਟਿਆਲਾ ‘ਚ ਆਸਟਰੇਲੀਆ ਤੇਨਿਊਜ਼ੀਲੈਡ ਦੀਆਂ ਟੀਮਾਂ ਨੇ ਮਾਰੀ ਬਾਜ਼ੀ[/caption] ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਉਨ੍ਹਾਂ ਦੇ ਨਾਲ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ, ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ, ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ, ਟੂਰਨਾਮੈਂਟ ਦੇ ਡਾਇਰੈਕਟਰ  ਤੇਜਿੰਦਰ ਸਿੰਘ ਮਿੱਡੂਖੇੜਾ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਉਪਕੁਲਪਤੀ ਲੈਫ. ਜਨਰਲ (ਰਿਟਾ.) ਜੇ.ਐਸ. ਚੀਮਾ ਮੌਜੂਦ ਸਨ। [caption id="attachment_366878" align="aligncenter" width="300"]International Kabaddi Tournament 2019 : Today Australia And New Zealand Teams Winner in Patiala ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਪਟਿਆਲਾ ‘ਚ ਆਸਟਰੇਲੀਆ ਤੇਨਿਊਜ਼ੀਲੈਡ ਦੀਆਂ ਟੀਮਾਂ ਨੇ ਮਾਰੀ ਬਾਜ਼ੀ[/caption] ਇਸ ਮੌਕੇ ਧਰਮਸੋਤ ਨੇ ਦੱਸਿਆ ਕਿ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ ਕੌਮਾਂਤਰੀ ਕਬੱਡੀ ਟੂਰਨਮੈਂਟ ਵਿੱਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਅਤੇ 10 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। -PTCNews


Top News view more...

Latest News view more...