Thu, Apr 25, 2024
Whatsapp

ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਇਹਨਾਂ 4 ਟੀਮਾਂ ਵਿਚਾਲੇ ਹੋਵੇਗੀ ਫਸਵੀਂ ਟੱਕਰ

Written by  Jashan A -- December 03rd 2019 10:36 AM
ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਇਹਨਾਂ 4 ਟੀਮਾਂ ਵਿਚਾਲੇ ਹੋਵੇਗੀ ਫਸਵੀਂ ਟੱਕਰ

ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਇਹਨਾਂ 4 ਟੀਮਾਂ ਵਿਚਾਲੇ ਹੋਵੇਗੀ ਫਸਵੀਂ ਟੱਕਰ

ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਇਹਨਾਂ 4 ਟੀਮਾਂ ਵਿਚਾਲੇ ਹੋਵੇਗੀ ਫਸਵੀਂ ਟੱਕਰ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦਾ ਆਗਾਜ਼ ਹੋ ਚੁੱਕਾ ਹੈ। ਜਿਸ ਦੌਰਾਨ ਅੱਜ 3 ਦਸੰਬਰ 2019 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰੂ ਨਾਨਕ ਸਟੇਡੀਅਮ 'ਚ ਕਬੱਡੀ ਦੇ 2 ਮੁਕਾਬਲੇ ਹੋਣਗੇ। International Kabaddi Tournament 2019ਪਹਿਲਾ ਮੁਕਾਬਲਾ ਭਾਰਤ ਅਤੇ ਇੰਗਲੈਂਡ ਵਿਚਕਾਰ ਅਤੇ ਦੂਜਾ ਕੈਨੇਡਾ ਅਤੇ ਅਮਰੀਕਾ ਵਿਚਕਾਰ ਹੋਵੇਗਾ।ਤੁਹਾਨੂੰ ਦੱਸ ਦਈਏ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 'ਚ ਸੁਲਤਾਨਪੁਰ ਲੋਧੀ 'ਚ ਪਹਿਲੇ ਦਿਨ 3 ਮੁਕਾਬਲੇ ਖੇਡੇ ਗਏ। ਜਿਨ੍ਹਾਂ 'ਚ ਇੰਗਲੈਂਡ, ਕੈਨੇਡਾ ਅਤੇ ਅਮਰੀਕਾ ਦੀਆਂ ਟੀਮਾਂ ਨੇ ਜਿੱਤ ਦਰਜ ਕੀਤੀ। International Kabaddi Tournament 2019:ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ‘ਚ ਵੱਖ-ਵੱਖ ਦੇਸ਼ਾਂ ਦੀਆਂ 8 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਨ੍ਹਾਂ ‘ਚ ਪੂਲ ਏ ਵਿਚ ਭਾਰਤ, ਇੰਗਲੈਂਡ, ਆਸਟਰੇਲੀਆ ਅਤੇ ਸ੍ਰੀਲੰਕਾ, ਜਦਕਿ ਪੂਲ ਬੀ ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਦੀਆਂ ਟੀਮਾਂ ਸ਼ਾਮਿਲ ਹੋਈਆਂ ਹਨ। -PTC News


Top News view more...

Latest News view more...