Tue, Apr 30, 2024
Whatsapp

ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਭਾਰਤ ਤੇ ਕੈਨੇਡਾ ਦੀਆਂ ਟੀਮਾਂ ਨੇ ਮਾਰੀ ਬਾਜ਼ੀ

Written by  Jashan A -- December 03rd 2019 03:36 PM
ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਭਾਰਤ ਤੇ ਕੈਨੇਡਾ ਦੀਆਂ ਟੀਮਾਂ ਨੇ ਮਾਰੀ ਬਾਜ਼ੀ

ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਭਾਰਤ ਤੇ ਕੈਨੇਡਾ ਦੀਆਂ ਟੀਮਾਂ ਨੇ ਮਾਰੀ ਬਾਜ਼ੀ

ਕੌਮਾਂਤਰੀ ਕਬੱਡੀ ਟੂਰਨਾਮੈਂਟ 2019: ਅੱਜ ਭਾਰਤ ਤੇ ਕੈਨੇਡਾ ਦੀਆਂ ਟੀਮਾਂ ਨੇ ਮਾਰੀ ਬਾਜ਼ੀ,ਸ੍ਰੀ ਅੰਮ੍ਰਿਤਸਰ ਸਾਹਿਬ: ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ 'ਚ ਵਿਸ਼ਵ ਕਬੱਡੀ ਟੂਰਨਾਮੈਂਟ ਦੇ ਅੱਜ 2 ਮੈਚ ਖੇਡੇ ਗਏ। ਪਹਿਲਾ ਮੈਚ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡਿਆ ਗਿਆ। Kabbadi ਮੇਜ਼ਬਾਨ ਭਾਰਤ ਨੇ ਇੰਗਲੈਂਡ 'ਤੇ ਇਕਪਾਸਡ਼ ਅੰਦਾਜ਼ 'ਚ ਜਿੱਤ ਦਰਜ ਕੀਤੀ ਹੈ। ਭਾਰਤ ਨੇ ਇਸ ਮੁਕਾਬਲੇ ਵਿਚ ਇੰਗਲੈਂਂਡ ਨੂੰ 54-36 ਅੰਕਾਂ ਨਾਲ ਮਾਤ ਦਿੱਤੀ।ਉਥੇ ਹੀ ਦੂਜੇ ਮੁਕਾਬਲਾ ਕੈਨੇਡਾ ਅਤੇ ਅਮਰੀਕਾ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ। ਹੋਰ ਪੜ੍ਹੋ: ਕੈਨੇਡਾ ਦੇ ਟੋਰਾਂਟੋ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ 4 ਜ਼ਖਮੀ Kabbadi ਜਿਸ 'ਚ ਕੈਨੇਡਾ ਦੀ ਟੀਮ ਨੇ ਬਾਕਮਾਲ ਪ੍ਰਦਰਸ਼ਨ ਕਰਦਿਆਂ ਵਿਰੋਧੀਆਂ ਨੂੰ 53-26 ਨਾਲ ਮਾਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ। -PTC News  


Top News view more...

Latest News view more...