Sat, Apr 20, 2024
Whatsapp

ਕਬੱਡੀ ਟੂਰਨਾਮੈਂਟ ਦੇ ਸਮੁੱਚੇ ਮੈਚਾਂ ਦੀ ਸਮਾਂ-ਸਾਰਨੀ ਜਾਰੀ, ਕੱਲ੍ਹ ਹੋਣਗੇ 2 ਫਸਵੇਂ ਮੁਕਾਬਲੇ

Written by  Jashan A -- December 02nd 2019 06:13 PM
ਕਬੱਡੀ ਟੂਰਨਾਮੈਂਟ ਦੇ ਸਮੁੱਚੇ ਮੈਚਾਂ ਦੀ ਸਮਾਂ-ਸਾਰਨੀ ਜਾਰੀ, ਕੱਲ੍ਹ ਹੋਣਗੇ 2 ਫਸਵੇਂ ਮੁਕਾਬਲੇ

ਕਬੱਡੀ ਟੂਰਨਾਮੈਂਟ ਦੇ ਸਮੁੱਚੇ ਮੈਚਾਂ ਦੀ ਸਮਾਂ-ਸਾਰਨੀ ਜਾਰੀ, ਕੱਲ੍ਹ ਹੋਣਗੇ 2 ਫਸਵੇਂ ਮੁਕਾਬਲੇ

ਕਬੱਡੀ ਟੂਰਨਾਮੈਂਟ ਦੇ ਸਮੁੱਚੇ ਮੈਚਾਂ ਦੀ ਸਮਾਂ-ਸਾਰਨੀ ਜਾਰੀ, ਕੱਲ੍ਹ ਹੋਣਗੇ 2 ਫਸਵੇਂ ਮੁਕਾਬਲੇ,ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦੇ ਸਾਰੇ ਮੈਚਾਂ ਦੀ ਸਮਾਂ-ਸਾਰਨੀ ਜਾਰੀ ਕਰ ਦਿੱਤੀ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 3 ਦਸੰਬਰ 2019 ਨੂੰ ਅੰਮਿ੍ਰਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਕਬੱਡੀ ਦੇ ਮੁਕਾਬਲੇ ਹੋਣਗੇ। ਪਹਿਲਾ ਮੁਕਾਬਲਾ ਭਾਰਤ ਅਤੇ ਇੰਗਲੈਂਡ ਵਿਚਕਾਰ ਅਤੇ ਦੂਜਾ ਕੈਨੇਡਾ ਅਤੇ ਅਮਰੀਕਾ ਵਿਚਕਾਰ ਹੋਵੇਗਾ। ਇਸੇ ਤਰਾਂ ਹੀ 4 ਦਸੰਬਰ ਨੂੰ ਗੁਰੂ ਰਾਮ ਦਾਸ ਸਪੋਰਟਸ ਸਟੇਡੀਅਮ ਗੁਰੂ ਹਰਸਹਾਏ (ਫਿਰੋਜ਼ਪੁਰ) ਵਿਖੇ ਮੈਚ ਹੋਣਗੇ। ਇਸ ਦਿਨ ਪਹਿਲਾ ਮੈਚ ਭਾਰਤ ਅਤੇ ਸ੍ਰੀਲੰਕਾ ਵਿੱਚਕਾਰ, ਦੂਜਾ ਮੈਚ ਇੰਗਲੈਂਡ ਤੇ ਅਸਟਰੇਲੀਆ ਅਤੇ ਤੀਜਾ ਮੈਚ ਕੈਨੇਡਾ ਤੇ ਨਿਊਜ਼ੀਲੈਂਡ ਵਿੱਚਕਾਰ ਹੋਵੇਗਾ। 5 ਦਸੰਬਰ ਨੂੰ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਪਹਿਲਾ ਮੈਚ ਭਾਰਤ ਤੇ ਅਸਟਰੇਲੀਆ ਅਤੇ ਦੂਜਾ ਅਮਰੀਕਾ ਅਤੇ ਕੀਨੀਆ ਵਿੱਚਕਾਰ ਹੋਵੇਗਾ। ਹੋਰ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਨੇ ਸਰਕਾਰੀ ਪ੍ਰੋਗਰਾਮਾਂ ਦੇ ਜਾਇਜ਼ੇ ਅਤੇ ਨਿਗਰਾਨੀ ਦਾ ਕਾਰਜ ਮੰਤਰੀਆਂ ਨੂੰ ਸੌਂਪਿਆ ਇਸੇ ਤਰਾਂ ਹੀ 6 ਦਸੰਬਰ ਨੂੰ ਪੋਲੋ ਗਰਾੳੂਂਡ ਪਟਿਆਲਾ ਵਿਖੇ ਪਹਿਲਾ ਮੁਕਾਬਲਾ ਸ੍ਰੀ ਲੰਕਾ ਤੇ ਅਸਟਰੇਲੀਆ ਅਤੇ ਦੂਜਾ ਮੁਕਾਬਲਾ ਨਿਊਜ਼ੀਲੈਂਡ ਤੇ ਕੀਨੀਆ ਵਿੱਚਕਾਰ ਹੋਵੇਗਾ। ਸੈਮੀਫਾਈਨਲ ਮੈਚ ਚਰਨਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ। ਇਸ ਵਿੱਚ ਪਹਿਲਾ ਮੁਕਾਬਲਾ ਪੂਲ ‘ਏ’ ਦੇ ਜੇਤੂ ਦਾ ਪੂਲ ‘ਬੀ’ ਦੇ ਦੂਜੇ ਨੰਬਰ ਦੀ ਟੀਮ ਨਾਲ ਹੋਵੇਗਾ ਜਦਕਿ ਦੂਜਾ ਮੈਚ ਗਰੁੱਪ ‘ਬੀ’ ਦੇ ਜੇਤੂ ਦਾ ਗਰੁੱਪ ‘ਏ’ ਦੇ ਦੂਜੇ ਨੰਬਰ ਦੀ ਆਈ ਟੀਮ ਨਾਲ ਹੋਵੇਗਾ। ਟੂਰਨਾਮੈਂਟ ਦੇ ਆਖਰੀ ਦਿਨ ਫਾਈਨਲ ਮੁਕਾਬਲੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਣਗੇ। ਇਸ ਵਿੱਚ ਪਹਿਲਾ ਮੁਕਾਬਲਾ ਤੀਜੇ ਅਤੇ ਚੌਥੇ ਸਥਾਨ ਲਈ ਹੋਵੇਗਾ ਅਤੇ ਉਸ ਤੋਂ ਬਾਅਦ ਫਾਈਨਲ ਮੁਕਾਬਲਾ ਹੋਵੇਗਾ। ਅਖੀਰ ਵਿੱਚ ਸਮਾਪਨ ਸਮਾਰੋਹ ਹੋਵੇਗਾ। ਮੈਚ ਰੋਜ਼ਾਨਾ ਸਵੇਰੇ 11 ਵਜੇ ਸ਼ੁਰੂ ਹੋਇਆ ਕਰਨਗੇ।ਗਰੁੱਪ ‘ਏ’ ਵਿੱਚ ਭਾਰਤ, ਇੰਗਲੈਂਡ, ਅਸਟਰੇਲੀਆ ਅਤੇ ਸ੍ਰੀ ਲੰਕਾ ਹਨ ਜਦਕਿ ਗਰੁਪ ‘ਬੀ’ ਵਿੱਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ। -PTC News


Top News view more...

Latest News view more...