ਕੌਮਾਂਤਰੀ ਮਾਂ ਬੋਲੀ ਦਿਵਸ ‘ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

Govt Of Punjab

ਚੰਡੀਗੜ੍ਹ: ਕੌਮਾਂਤਰੀ ਮਾਂ ਬੋਲੀ ਦਿਵਸ ‘ਤੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਰਅਸਲ, ਸੂਬੇ ਦੀ ਸਰਕਾਰ ਨੇ ਹੁਣ ਸਾਈਨ ਬੋਰਡ ਅਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ ‘ਚ ਲਿਖੇ ਜਾਣਾ ਲਾਜ਼ਮੀ ਕਰ ਲਏ ਹਨ।

ਇਸ ਤੋਂ ਇਲਾਵਾ ਸਰਕਾਰੀ-ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਬੋਰਡ ਵੀ ਪੰਜਾਬੀ ‘ਚ ਲਿਖੇ ਜਾਣਗੇ। ਅੱਜ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਨੇ ਸਮੂਹ ਵਿਭਾਗਾਂ ਅਤੇ ਅਦਾਰਿਆਂ ਨੂੰ ਪੱਤਰ ਜਾਰ ਕਰ ਦਿੱਤੇ ਹਨ।

ਹੋਰ ਪੜ੍ਹੋ: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ‘ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ

ਜਿਸ ਦੌਰਾਨ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਤੇ ਸੈਸ਼ਨ ਜੱਜਾਂ, ਵਿਧਾਨ ਸਭਾ ਸਕੱਤਰ ਤੇ ਹੋਰ ਅਧਿਕਾਰੀਆਂ ਨੂੰ ਹੁਕਮ ਲਾਗੂ ਕਰਨ ਲਈ ਕਿਹਾ ਹੈ। ਸਾਈਨ ਬੋਰਡਾਂ ਅਤੇ ਮੀਲ ਪੱਥਰਾਂ ‘ਤੇ ਹੋਰ ਭਾਸ਼ਾ ਪੰਜਾਬੀ ਤੋਂ ਹੇਠਾਂ ਲਿਖਣ ਦੇ ਆਦੇਸ਼ ਜਾਰੀ ਕੀਤੇ ਹਨ।

-PTC News