ਅੰਤਰਰਾਸ਼ਟਰੀ ਨਗਰ ਕੀਰਤਨ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ ‘ਚ ਪਹੁੰਚਿਆ , ਥਾਂ-ਥਾਂ ‘ਤੇ ਹੋਇਆ ਭਰਵਾਂ ਸੁਆਗਤ

International Nagar Kirtan Arrived Sardulgarh District Mansa
ਅੰਤਰਰਾਸ਼ਟਰੀ ਨਗਰ ਕੀਰਤਨ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ 'ਚ ਪਹੁੰਚਿਆ , ਥਾਂ-ਥਾਂ 'ਤੇ ਹੋਇਆ ਭਰਵਾਂ ਸੁਆਗਤ

ਅੰਤਰਰਾਸ਼ਟਰੀ ਨਗਰ ਕੀਰਤਨ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ ‘ਚ ਪਹੁੰਚਿਆ , ਥਾਂ-ਥਾਂ ‘ਤੇ ਹੋਇਆ ਭਰਵਾਂ ਸੁਆਗਤ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਖ਼ਾਲਸਈ ਰਵਾਇਤਾਂ ਅਨੁਸਾਰ ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਉਪਰੰਤ ਰਵਾਨਾ ਹੋ ਕੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ ‘ਚ ਪਹੁੰਚ ਗਿਆ ਹੈ। ਜਿੱਥੇ ਸੰਗਤਾਂ ਨੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਹੈ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਆਦਿ ਮੌਜੂਦ ਸਨ।

International Nagar Kirtan Arrived Sardulgarh District Mansa
ਅੰਤਰਰਾਸ਼ਟਰੀ ਨਗਰ ਕੀਰਤਨ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ ‘ਚ ਪਹੁੰਚਿਆ , ਥਾਂ-ਥਾਂ ‘ਤੇ ਹੋਇਆ ਭਰਵਾਂ ਸੁਆਗਤ

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਬੇਹੱਦ ਖ਼ਾਸ ਮੌਕਾ ਹੈ ਅਤੇ ਸਾਡਾ ਸਭ ਦਾ ਫ਼ਰਜ਼ ਹੈ ਕਿ ਇਸ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਹਿੱਸਾ ਪਾਈਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਅਤੇ ਸਹਿਯੋਗ ਲਈ ਵੱਖ-ਵੱਖ ਸੂਬਿਆਂ ਦੀਆਂ ਪ੍ਰਬੰਧਕ ਕਮੇਟੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਕੌਮਾਂਤਰੀ ਨਗਰ ਕੀਰਤਨ ਨਾਲ ਪੂਰੇ ਦੇਸ਼ ਅੰਦਰ ਸ਼ਤਾਬਦੀ ਸਮਾਗਮਾਂ ਸਬੰਧੀ ਉਤਸ਼ਾਹ ਪੈਦਾ ਹੋਇਆ ਹੈ।

International Nagar Kirtan Arrived Sardulgarh District Mansa
ਅੰਤਰਰਾਸ਼ਟਰੀ ਨਗਰ ਕੀਰਤਨ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ ‘ਚ ਪਹੁੰਚਿਆ , ਥਾਂ-ਥਾਂ ‘ਤੇ ਹੋਇਆ ਭਰਵਾਂ ਸੁਆਗਤ

ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ, ਮੋਹਨ ਸਿੰਘ ਬੰਗੀ, ਮਨਜੀਤ ਸਿੰਘ ਬੱਪੀਆਣਾ, ਮਿੱਠੂ ਸਿੰਘ ਕਾਹਨੇਕੇ, ਸੁਰਜੀਤ ਸਿੰਘ ਰਾਏਪੁਰ,  ਗੁਰਤੇਜ ਸਿੰਘ ਢੱਡੇ, ਅਕਾਲ ਯੂਨੀਵਰਸਿਟੀ ਦੇ ਵਾਈਸਰ ਚਾਂਸਲਰ ਡਾ. ਗੁਰਮੇਲ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਤਖ਼ਤ ਸਾਹਿਬ ਦੇ ਮੈਨੇਜਰ ਮਨਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ, ਬਾਬਾ ਛੋਟਾ ਸਿੰਘ ਮਸਤੂਆਣਾ ਤੇ ਬਾਬਾ ਕਾਕਾ ਸਿੰਘ ਮਸਤੂਆਣਾ, ਬਾਬਾ ਪ੍ਰੀਤਮ ਸਿੰਘ ਜੀ ਮਾਲਕੜੀਵਾਲੇ, ਬਾਬਾ ਸ਼ਿਵਜੀ ਸਿੰਘ ਆਦਿ ਮੌਜੂਦ ਸਨ।
-PTCNews