Fri, Apr 26, 2024
Whatsapp

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਦੇ ਤੁਗਲਕਾਬਾਦ ਵਿਖੇ ਪਹੁੰਚਿਆ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

Written by  Shanker Badra -- October 01st 2019 05:18 PM
ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਦੇ ਤੁਗਲਕਾਬਾਦ ਵਿਖੇ ਪਹੁੰਚਿਆ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਦੇ ਤੁਗਲਕਾਬਾਦ ਵਿਖੇ ਪਹੁੰਚਿਆ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਦੇ ਤੁਗਲਕਾਬਾਦ ਵਿਖੇ ਪਹੁੰਚਿਆ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਫਰੀਦਾਬਾਦ ਤੋਂ ਚੱਲ ਕੇ ਦਿੱਲੀ ਦੇ ਤੁਗਲਕਾਬਾਦ ਵਿਖੇ ਪਹੁੰਚ ਗਿਆ ਹੈ। ਇਸ ਦੌਰਾਨ ਅੰਤਰਰਾਸ਼ਟਰੀ ਨਗਰ ਕੀਰਤਨ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੌਜੂਦ ਹਨ। [caption id="attachment_345658" align="aligncenter" width="300"]International Nagar Kirtan Arrived Tughlakabad New Delhi ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਦੇ ਤੁਗਲਕਾਬਾਦ ਵਿਖੇ ਪਹੁੰਚਿਆ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ[/caption] ਇਸ ਤੋਂ ਪਹਿਲਾਂ ਫਰੀਦਾਬਾਦ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ੍ਰੋਮਣੀ ਕਮੇਟੀ ਤਰਫੋਂ ਸੰਗਤ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਸੱਦਾ ਦਿੱਤਾ। [caption id="attachment_345656" align="aligncenter" width="300"]International Nagar Kirtan Arrived Tughlakabad New Delhi ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਦੇ ਤੁਗਲਕਾਬਾਦ ਵਿਖੇ ਪਹੁੰਚਿਆ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ[/caption] ਇਸ ਮੌਕੇ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਭਾਈ ਸੁਰਿੰਦਰਪਾਲ ਸਿੰਘ ਸਮਾਣਾ ਨੇ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਇਸ ਤੋਂ ਪਹਿਲਾਂ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। [caption id="attachment_345654" align="alignnone" width="300"]International Nagar Kirtan Arrived Tughlakabad New Delhi ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਦੇ ਤੁਗਲਕਾਬਾਦ ਵਿਖੇ ਪਹੁੰਚਿਆ , ਸੰਗਤਾਂ ਨੇ ਕੀਤਾ ਭਰਵਾਂ ਸਵਾਗਤ[/caption] ਇਸੇ ਦੌਰਾਨ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਹੋਇਆ ਹੈ। ਫਰੀਦਾਬਾਦ ਦੇ ਵੱਖ-ਵੱਖ ਇਲਾਕਿਆਂ ਅੰਦਰ ਭਰਵੀਂ ਸੰਗਤ ਮੌਜੂਦ ਸੀ, ਜਿਸ ਨੇ ਗੁਰੂ ਸਾਹਿਬ ਨੂੰ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਸ਼ਾਨ ਸਿੰਘ, ਜਸਬੀਰ ਸਿੰਘ ਧਾਮ ਮੁੰਬਈ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਜਸਬੀਰ ਸਿੰਘ, ਜਸਵਿੰਦਰ ਸਿੰਘ ਅਤੇ ਸਥਾਨਕ ਸੰਗਤਾਂ ਮੌਜੂਦ ਸਨ। -PTCNews


Top News view more...

Latest News view more...