Fri, Apr 26, 2024
Whatsapp

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਹਰਿਦੁਆਰ ਪਹੁੰਚਣ 'ਤੇ ਸੰਗਤਾਂ ਵਿਚ ਭਾਰੀ ਉਤਸ਼ਾਹ

Written by  Shanker Badra -- August 14th 2019 05:06 PM
ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਹਰਿਦੁਆਰ ਪਹੁੰਚਣ 'ਤੇ ਸੰਗਤਾਂ ਵਿਚ ਭਾਰੀ ਉਤਸ਼ਾਹ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਹਰਿਦੁਆਰ ਪਹੁੰਚਣ 'ਤੇ ਸੰਗਤਾਂ ਵਿਚ ਭਾਰੀ ਉਤਸ਼ਾਹ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਹਰਿਦੁਆਰ ਪਹੁੰਚਣ 'ਤੇ ਸੰਗਤਾਂ ਵਿਚ ਭਾਰੀ ਉਤਸ਼ਾਹ:ਦੇਹਰਾਦੂਨ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਇਸ ਵੇਲੇ ਤਿਰੂਪਤੀ ਬਾਲਾਜੀ ਮੰਦਰ,ਮੋਤੀਚੂਰ ਹਰਿਦੁਆਰ, ਉਤਰਾਖੰਡ ਵਿਖੇ ਪਹੁੰਚ ਗਿਆ ਹੈ। [caption id="attachment_329120" align="aligncenter" width="300"]International Nagar Kirtan At Haridwar Uttarakhand ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਹਰਿਦੁਆਰ ਪਹੁੰਚਣ 'ਤੇ ਸੰਗਤਾਂ ਵਿਚ ਭਾਰੀ ਉਤਸ਼ਾਹ[/caption] ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਰੂਟ ਮੁਤਾਬਕ ਅੱਜ ਸਵੇਰੇ ਦੇਹਰਾਦੂਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਡੋਈਵਾਲਾ, ਹਰਿਦੁਆਰ, ਗੈਂਡੀਖਾਤਾ, ਨਜ਼ੀਬਾਬਾਦ, ਬਿਜ਼ਨੌਰ, ਹਲਦੌਰ, ਖਾਸਪੁਰਾ, ਨੂਰਪੁਰ ਅਤੇ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰ ਗੁਰੂ ਸਿੰਘ ਸਭਾ , ਪੰਜਾਬੀ ਕਲੋਨੀ ,ਧਾਮਪੁਰ ,ਜ਼ਿਲ੍ਹਾ ਬਿਜ਼ਨੌਰ (ਯੂ.ਪੀ.) ਵਿਖੇ ਕਰੇਗਾ। [caption id="attachment_329119" align="aligncenter" width="300"]International Nagar Kirtan At Haridwar Uttarakhand ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਹਰਿਦੁਆਰ ਪਹੁੰਚਣ 'ਤੇ ਸੰਗਤਾਂ ਵਿਚ ਭਾਰੀ ਉਤਸ਼ਾਹ[/caption] ਦੱਸਣਯੋਗ ਹੈ ਕਿ ਕੌਮਾਂਤਰੀ ਨਗਰ ਕੀਰਤਨ 1 ਅਗਸਤ ਦਿਨ ਵੀਰਵਾਰ ਤੋਂ ਆਰੰਭ ਹੋਇਆ ਨਗਰ ਕੀਰਤਨ ਵੀਰਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ‘ਚ ਦਾਖ਼ਲ ਹੋਇਆ ਸੀ। ਜਿਸ ਦੌਰਾਨ ਸੰਗਤਾਂ ਅਤੇ ਕਈ ਸਿਆਸੀ ਆਗੂਆਂ ਨੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਸੀ। ਭਾਰਤ -ਪਾਕਿ ਦੀ ਵੰਡ ਮਗਰੋਂ ਪਹਿਲੀ ਵਾਰ ਕਿਸੇ ਨਗਰ ਕੀਰਤਨ ਨੇ ਕੌਮਾਂਤਰੀ ਸਰਹੱਦ ਪਾਰ ਕੀਤੀ ਹੈ। [caption id="attachment_329117" align="aligncenter" width="300"]International Nagar Kirtan At Haridwar Uttarakhand ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਹਰਿਦੁਆਰ ਪਹੁੰਚਣ 'ਤੇ ਸੰਗਤਾਂ ਵਿਚ ਭਾਰੀ ਉਤਸ਼ਾਹ[/caption] ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਥਾਂ-ਥਾਂ 'ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਸੰਗਤਾਂ ਪੁੱਜ ਰਹੀਆਂ ਹਨ। ਜਦੋਂ ਨਗਰ ਕੀਰਤਨ ਦੇਹਰਾਦੂਨ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਤਾਂ ਹਜ਼ਾਰਾਂ ਸੰਗਤਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। -PTCNews


Top News view more...

Latest News view more...