Advertisment

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਹਿਮਦਾਬਾਦ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਕੀਤਾ ਭਰਵਾਂ ਸਵਾਗਤ

author-image
Shanker Badra
Updated On
New Update
ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਹਿਮਦਾਬਾਦ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਕੀਤਾ ਭਰਵਾਂ ਸਵਾਗਤ
Advertisment
ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਹਿਮਦਾਬਾਦ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਕੀਤਾ ਭਰਵਾਂ ਸਵਾਗਤ:ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਬੀਤੀ ਰਾਤ ਅਹਿਮਦਾਬਾਦ ਵਿਖੇ ਪਹੁੰਚਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ ਹੈ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ। International Nagar Kirtan Gujarat CM Vijay Rupani Welcome In Ahmedabad ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਹਿਮਦਾਬਾਦ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਕੀਤਾ ਭਰਵਾਂ ਸਵਾਗਤ ਉਨ੍ਹਾਂ ਨਾਲ ਘੱਟ ਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ, ਜਗਦੀਸ਼ ਪੰਚਾਤ ਐਮ.ਸੀ.ਏ. ਵੀ ਮੌਜੂਦ ਸਨ। ਮੁੱਖ ਮੰਤਰੀ ਰੁਪਾਨੀ ਅਤੇ ਹੋਰਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ’ਚ ਪ੍ਰਬੰਧਕ ਵਜੋਂ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ ਨੇ ਦੱਸਿਆ ਕਿ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਆਪਣੇ ਆਪ ਨੂੰ ਵਡਭਾਗਾ ਦੱਸਿਆ ਅਤੇ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਬਾਦ ਵੀ ਦਿੱਤੀ। International Nagar Kirtan Gujarat CM Vijay Rupani Welcome In Ahmedabad ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਹਿਮਦਾਬਾਦ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਕੀਤਾ ਭਰਵਾਂ ਸਵਾਗਤ ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਅਹਿਮਦਾਬਾਦ ਤੋਂ ਰਾਜਿਸਥਾਨ ਦੇ ਉਦੇਪੁਰ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਗੀ ਹੋਈ। ਇਥੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰਾਂ ਦਾ ਸੰਗਤ ਨੇ ਆਨੰਦ ਮਾਣਿਆ। ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਆਰੰਭਤਾ ਦੀ ਅਰਦਾਸ ਕੀਤੀ ਅਤੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਦਿੱਤੇ ਗਏ। ਅੱਜ ਦੀ ਆਰੰਭਤਾ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਮੌਜੂਦ ਸੀ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ। International Nagar Kirtan Gujarat CM Vijay Rupani Welcome In Ahmedabad ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਹਿਮਦਾਬਾਦ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਕੀਤਾ ਭਰਵਾਂ ਸਵਾਗਤ ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ’ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਮਹਾਰ, ਰਾਜਿੰਦਰ ਸਿੰਘ, ਜੋਗਾ ਸਿੰਘ, ਸਥਾਨਕ ਭਾਜਪਾ ਆਗੂ ਸ੍ਰੀ ਗਨੀਸ਼ ਭਾਈ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਲਖਵਿੰਦਰ ਸਿੰਘ, ਸੁਰਜੀਤ ਸਿੰਘ, ਭਾਈ ਜਸਵਿੰਦਰ ਸਿੰਘ ਸ਼ਹੂਰ, ਨਿਰਮਲ ਸਿੰਘ, ਕੇਵਲ ਸਿੰਘ, ਪਲਵਿੰਦਰ ਸਿੰਘ, ਬੀਬੀ ਇੰਦਰਜੀਤ ਕੌਰ, ਬੀਬੀ ਜਸਪ੍ਰੀਤ ਕੌਰ, ਈਸ਼ਵਰ ਸਿੰਘ, ਇੰਦਰਜੀਤ ਸਿੰਘ, ਸੁਖਬੀਰ ਸਿੰਘ, ਮਹੰਤ ਜਗਨਨਾਥ ਜੀ ਆਦਿ ਮੌਜੂਦ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment