ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ (ਅਕਾਲ ਅਕੈਡਮੀ ਬੜੂ ਸਾਹਿਬ) ਤੋਂ ਅਗਲੇ ਪੜਾਅ ਲਈ ਰਵਾਨਾ

Nagar Kirtan

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ (ਅਕਾਲ ਅਕੈਡਮੀ ਬੜੂ ਸਾਹਿਬ) ਤੋਂ ਅਗਲੇ ਪੜਾਅ ਲਈ ਰਵਾਨਾ,ਬੜੂ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ (ਅਕਾਲ ਅਕੈਡਮੀ ਬੜੂ ਸਾਹਿਬ) ਵਿਖੇ ਪੁੱਜਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

NagarKirtan ਇਸ ਦੌਰਾਨ ਕੌਮਾਂਤਰੀ ਨਗਰ ਕੀਰਤਨ ਨੇ ਅਗਲੇ ਪੜਾਅ ਲਈ ਚਾਲੇ ਪਾ ਦਿੱਤੇ ਹਨ, ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ ਬੜੂ ਸਾਹਿਬ ) ਤੋਂ ਗਜਰੌਲਾ , ਨਵਾਬਗੰਜ, ਹਾਫ਼ਿਜ਼ਗੰਜ ਹੁੰਦੇ ਹੋਏ ਨਗਰ ਕੀਰਤਨ ਦਾ ਅੱਜ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਸਿੰਘ ਸਭਾ ਗੁਰੂ ਗੋਬਿੰਦ ਨਗਰ ,ਮਾਡਲ ਟਾਊਨ ,ਬਰੇਲੀ ,ਜ਼ਿਲ੍ਹਾ ਬਰੇਲੀ(ਯੂ.ਪੀ.) ਵਿਖੇ ਹੋਵੇਗਾ।

ਤੁਹਾਨੂੰ ਦੱਸ ਦਈਏ ਕਿ ਗੁਰੂ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਵੱਡੀ ਗਿਣਤੀ ‘ਚ ਸੰਗਤਾਂ ਪੁੱਜ ਰਹੀਆਂ ਹਨ ‘ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫ਼ਲਾ ਬਣਾ ਰਹੀਆਂ ਹਨ।

Nagar Kirtan ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਦਿਨ ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ (ਉੱਤਰਾਖੰਡ ) ਤੋਂ, ਝਨਘਟ ,ਖਟੀਮਾ , ਟੇਢਾਘਾਟ ,ਮਝੋਲ਼ਾ ,ਗੁਲੜੀਆਂ ਮੌੜ ,ਨਿਊਰੀਆ,ਛੱਤਰੀ ਚੋਰਾਹਾ , ਪੀਲੀਭੀਤ ਹੁੰਦੇ ਹੋ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ ਬੜੂ ਸਾਹਿਬ ) ,ਗੋਮਤੀ ਪੁੱਲ ਪੂਰਨਪੁਰ ,ਜ਼ਿਲ੍ਹਾ ਪੀਲੀਭੀਤ (ਯੂ.ਪੀ )ਵਿਖੇ ਪਹੁੰਚਿਆ।

ਸੰਗਤ ਵੱਲੋਂ ਥਾਂ-ਥਾਂ ‘’ਤੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸੇ ਦੌਰਾਨ ਗਤਕਾ ਤੇ ਬੈਂਡ ਪਾਰਟੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ।

Nagar Kirtan ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਵੱਖ-ਵੱਖ ਸੂਬਿਆਂ ਅੰਦਰ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸੰਗਤ ਕਈ-ਕਈ ਘੰਟਿਆਂ ਤੱਕ ਨਗਰ ਕੀਰਤਨ ਦੇ ਸਵਾਗਤ ਲਈ ਇੰਤਜ਼ਾਰ ਕਰ ਰਹੀਆਂ ਹਨ।

-PTC News