Fri, Apr 26, 2024
Whatsapp

ਕੌਮਾਂਤਰੀ ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਕਾਸ਼ੀਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ (ਤਸਵੀਰਾਂ)

Written by  Jashan A -- August 16th 2019 02:24 PM
ਕੌਮਾਂਤਰੀ ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਕਾਸ਼ੀਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ (ਤਸਵੀਰਾਂ)

ਕੌਮਾਂਤਰੀ ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਕਾਸ਼ੀਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ (ਤਸਵੀਰਾਂ)

ਕੌਮਾਂਤਰੀ ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਕਾਸ਼ੀਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ (ਤਸਵੀਰਾਂ) ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਸੂਬਿਆਂ ਅੰਦਰ ਸੰਗਤ ’ਚ ਭਰਵਾਂ ਉਤਸ਼ਾਹ ਅੰਮ੍ਰਿਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ (ਉਤਰਾਖੰਡ) ਤੋਂ ਅੱਗੇ ਰਵਾਨਾ ਹੋਇਆ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜ਼ਨੌਰ ’ਚ ਪੈਂਦੇ ਧਾਮਪੁਰ ਤੋਂ ਨਗਰ ਕੀਰਤਨ ਦਾ ਇਥੇ ਪੁੱਜਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। international nagar kirtanਅੱਜ ਜਿਉਂ ਹੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ ਤਾਂ ਹਜ਼ਾਰਾਂ ਸੰਗਤਾਂ ਨੇ ਫੁੱਲ ਪੱਤੀਆਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ ਅਤੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ ਗਿਆ। international nagar kirtanਕਾਸ਼ੀਪੁਰ ਵਿਖੇ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਵੱਲੋਂ ਬਾਬਾ ਸੁਰਿੰਦਰ ਸਿੰਘ, ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਬਲਦੇਵ ਸਿੰਘ ਔਲਖ, ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਦੇ ਮੈਂਬਰ ਨਿਸ਼ਾਨ ਸਿੰਘ, ਲਖਵਿੰਦਰ ਸਿੰਘ, ਜੋਗਿੰਦਰ ਸਿੰਘ ਛੀਨਾ, ਦਵਿੰਦਰ ਸਿੰਘ ਨਗਰ ਪ੍ਰਧਾਨ ਕਾਂਸ਼ੀਪੁਰ, ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ, ਇੰਚਾਰਜ ਗੁਰਦਿਆਲ ਸਿੰਘ, ਗੁਰਵਿੰਦਰ ਸਿੰਘ ਦੇਵੀਦਾਸਪੁਰ, ਭਾਈ ਹਰਜਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨ ਉਤਰਾਖੰਡ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। international nagar kirtanਇਸੇ ਦੌਰਾਨ ਬੀਤੇ ਕੱਲ੍ਹ ਨਗਰ ਕੀਰਤਨ ਦੇ ਹਰਿਦੁਆਰ ਤੋਂ ਕੁਝ ਕਿਲੋਮੀਟਰ ਦੂਰ ਗੁਰਦੁਆਰਾ ਸੰਤ ਸਾਗਰ ਗੈਂਡੀਖਾਤਾ ਵਿਖੇ ਪੁੱਜਣ ’ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਬਾਬਾ ਸੁਖਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਖਮੀਤ ਸਿੰਘ ਕਾਦੀਆਂ ਤੇ ਬਲਦੇਵ ਸਿੰਘ, ਸੁਖਦਰਸ਼ਨ ਸਿੰਘ ਮੈਂਬਰ ਘੱਟਗਿਣਤੀ ਕਮਿਸ਼ਨ ਉੱਤਰ ਪ੍ਰਦੇਸ਼, ਭਾਈ ਰਾਮ ਸਿੰਘ ਭਿੰਡਰ, ਬਾਬਾ ਪਰਮਜੀਤ ਸਿੰਘ, ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੜ ਸਮੇਤ ਹੋਰਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇਥੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਤਿਕਾਰ ਵਜੋਂ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ। ਕਾਰਸੇਵਾ ਭੂਰੀਵਾਲਿਆਂ ਵੱਲੋਂ ਇਥੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਵੰਤ ਸਿੰਘ ਸਲੂਜਾ, ਅਮਰਜੀਤ ਸਿੰਘ ਸਿਧਾਣਾ, ਰਵਿੰਦਰ ਸਿੰਘ, ਤਰਲੋਚਨ ਸਿੰਘ, ਭਾਗ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। international nagar kirtanਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਵੱਖ-ਵੱਖ ਸੂਬਿਆਂ ਅੰਦਰ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸੰਗਤ ਕਈ-ਕਈ ਘੰਟਿਆਂ ਤੱਕ ਨਗਰ ਕੀਰਤਨ ਦੇ ਸਵਾਗਤ ਲਈ ਇੰਤਜ਼ਾਰ ਕਰ ਰਹੀਆਂ ਹਨ। -PTC News


  • Tags

Top News view more...

Latest News view more...