Thu, May 2, 2024
Whatsapp

ਸੰਗਰੂਰ ਦੇ ਪਿੰਡ ਲੌਂਗੋਵਾਲ ਪਹੁੰਚਿਆ ਅੰਤਰਰਾਸ਼ਟਰੀ ਨਗਰ ਕੀਰਤਨ, ਭਾਈ ਲੌਂਗੋਵਾਲ ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸੁਆਗਤ

Written by  Jashan A -- October 20th 2019 03:41 PM
ਸੰਗਰੂਰ ਦੇ ਪਿੰਡ ਲੌਂਗੋਵਾਲ ਪਹੁੰਚਿਆ ਅੰਤਰਰਾਸ਼ਟਰੀ ਨਗਰ ਕੀਰਤਨ, ਭਾਈ ਲੌਂਗੋਵਾਲ ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸੁਆਗਤ

ਸੰਗਰੂਰ ਦੇ ਪਿੰਡ ਲੌਂਗੋਵਾਲ ਪਹੁੰਚਿਆ ਅੰਤਰਰਾਸ਼ਟਰੀ ਨਗਰ ਕੀਰਤਨ, ਭਾਈ ਲੌਂਗੋਵਾਲ ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸੁਆਗਤ

ਸੰਗਰੂਰ ਦੇ ਪਿੰਡ ਲੌਂਗੋਵਾਲ ਪਹੁੰਚਿਆ ਅੰਤਰਰਾਸ਼ਟਰੀ ਨਗਰ ਕੀਰਤਨ, ਭਾਈ ਲੌਂਗੋਵਾਲ ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸੁਆਗਤ,ਲੌਂਗੋਵਾਲ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜੀ ਤੋਂ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। Nagar Kirtanਵੱਖ-ਵੱਖ ਸੂਬਿਆਂ ਦੀ ਯਾਤਰਾ ਕਰਨ ਮਗਰੋਂ ਪੰਜਾਬ ਵਿਚ ਹਰ ਪੜਾਅ ’ਤੇ ਵੱਡੀ ਗਿਣਤੀ 'ਚ ਸੰਗਤਾਂ ਨਗਰ ਕੀਰਤਨ ਦੇ ਸਵਾਗਤ ਲਈ ਪੁੱਜ ਰਹੀਆਂ ਹਨ। ਇਸ ਦੌਰਾਨ ਅੱਜ ਸਵੇਰੇ ਬਰਨਾਲਾ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਲੌਂਗੋਵਾਲ ਪਹੁੰਚਿਆ, ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸੁਆਗਤ ਕੀਤਾ। ਹੋਰ ਪੜ੍ਹੋ: ਸਿੱਖ ਸ਼ਰਧਾਲੂਆਂ ਦਾ ਜਥਾ ਪਹੁੰਚਿਆ ਪਾਕਿਸਤਾਨ, ਹੋਇਆ ਨਿੱਘਾ ਸਵਾਗਤ (ਤਸਵੀਰਾਂ) ਇਸ ਮੌਕੇ ਪਿੰਡ ਵਾਸੀਆਂ ਨੇ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ ਤੇ ਗੁਰੂ ਸਾਹਿਬ ਜੀ ਦੀ ਹਜ਼ੂਰੀ 'ਚ ਮੱਥਾ ਟੇਕ ਗੁਰੂ ਸਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ। Nagar Kirtanਤੁਹਾਨੂੰ ਦੱਸ ਦਈਏ ਕਿ ਪਹਿਲੀ ਅਗਸਤ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆਂ 'ਚੋਂ ਹੁੰਦਾ ਹੋਇਆ ਪੰਜਾਬ ਪਹੁੰਚ ਚੁੱਕਿਆ ਹੈ, ਜਿਥੇ ਸੰਗਤਾਂ ਵੱਲੋਂ ਥਾਂ-ਥਾਂ 'ਤੇ ਭਰਵਾਂ ਸੁਆਗਤ ਕੀਤਾ ਜਾ ਰਿਹਾ ਹੈ। -PTC News


Top News view more...

Latest News view more...