ਅੰਤਰਰਾਸ਼ਟਰੀ ਨਗਰ ਕੀਰਤਨ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਹੈਦਰਾਬਾਦ ਲਈ ਹੋਇਆ ਰਵਾਨਾ

By Jashan A - September 16, 2019 3:09 pm

ਅੰਤਰਰਾਸ਼ਟਰੀ ਨਗਰ ਕੀਰਤਨ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਹੈਦਰਾਬਾਦ ਲਈ ਹੋਇਆ ਰਵਾਨਾ

ਨਗਰ ਕੀਰਤਨ ਪ੍ਰਤੀ ਤੇਲੰਗਾਨਾ ਦੀ ਸੰਗਤ ’ਚ ਭਾਰੀ ਉਤਸ਼ਾਹ

ਭਾਰਤ ਦੇ ਰਾਜ ਮੰਤਰੀ ਸ੍ਰੀ ਹੰਸਰਾਜ ਗੰਗਾਰਾਮ ਅਹੀਰ ਨੇ ਸ਼ਮੂਲੀਅਤ ਕਰਕੇ ਪ੍ਰਗਟਾਈ ਸ਼ਰਧਾ

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਤੇਲੰਗਾਨਾ ਦੇ ਨਿਜ਼ਾਮਾਬਾਦ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ ਅਗਲੇ ਪੜਾਅ ਹੈਦਰਾਬਾਦ ਲਈ ਖ਼ਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋ ਗਿਆ। ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।

ਨਗਰ ਕੀਰਤਨ ਨਾਲ ਚੱਲ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਗਾਜੁਲਪੇਟ ਨਿਜ਼ਾਮਾਬਾਦ ਵਿਖੇ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਅੰਦਰ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰਾਂ ਹੋਈਆਂ। ਇਸ ਉਪਰੰਤ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਅੱਗੇ ਰਵਾਨਾ ਹੋਇਆ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਨਿਜ਼ਾਮਾਬਾਦ ਵਿਖੇ ਭਾਰਤ ਸਰਕਾਰ ਦੇ ਰਾਜ ਮੰਤਰੀ ਸ੍ਰੀ ਹੰਸਰਾਜ ਗੰਗਾਰਾਮ ਅਹੀਰ ਵੀ ਨਗਰ ਕੀਰਤਨ ਦੇ ਸਵਾਗਤ ਲਈ ਪਹੁੰਚੇ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਸਥਾਨਕ ਸਿੱਖ ਪ੍ਰਤੀਨਿਧਾਂ ਅਤੇ ਸੰਗਤਾਂ ਨੇ ਵੀ ਨਗਰ ਕੀਰਤਨ ਵਿਚ ਭਰਵੀਂ ਸ਼ਮੂਲੀਅਤ ਕੀਤੀ।ਪ੍ਰਤਾਪ ਸਿੰਘ ਅਨੁਸਾਰ ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਲੰਗਰਾਂ ਆਦਿ ਨਾਲ ਕੀਤੀ ਜਾ ਰਹੀ ਸੇਵਾ ਮਿਸਾਲੀ ਹੈ।

ਉਨ੍ਹਾਂ ਦੱਸਿਆ ਕਿ ਦੂਰ-ਦੁਰਾਡੇ ਤੋਂ ਵੀ ਸੰਗਤਾਂ ਨਗਰ ਕੀਰਤਨ ਵਿਚ ਹਾਜ਼ਰੀ ਭਰ ਰਹੀਆਂ ਹਨ। ਸੰਗਤਾਂ ਦਾ ਇਹ ਉਤਸ਼ਾਹ ਦੇਖਣਯੋਗ ਹੈ। ਨਗਰ ਕੀਰਤਨ ਦੀ ਨਿਜ਼ਾਮਾਬਾਦ ਤੋਂ ਅੱਗੇ ਰਵਾਨਗੀ ਸਮੇਂ ਸਥਾਨਕ ਪੁਲਿਸ ਵੱਲੋਂ ਰਵਾਇਤੀ ਢੰਗ ਨਾਲ ਸਲਾਮੀ ਵੀ ਦਿੱਤੀ ਗਈ।

ਇਸ ਮੌਕੇ ਸਥਾਨਕ ਸੰਗਤਾਂ ਵਿਚ ਗਿਆਨੀ ਅਵਤਾਰ ਸਿੰਘ ਸ਼ੀਤਲ, ਦਰਸ਼ਨ ਸਿੰਘ ਸ਼ੌਂਕੀ, ਚਰਨਜੀਤ ਸਿੰਘ, ਜਗਜੀਵਨ ਸਿੰਘ, ਕੁਲਵਿੰਦਰ ਸਿੰਘ, ਜਸਪਾਲ ਸਿੰਘ, ਹਰਜੀਤ ਸਿੰਘ, ਮਨਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੇ ਪ੍ਰਬੰਧ ਵਿਚ ਸ਼ਾਮਲ ਵਧੀਕ ਮੈਨੇਜਰ ਪਰਮਜੀਤ ਸਿੰਘ, ਸੁਪਰਵਾਈਜ਼ਰ ਰਜਵੰਤ ਸਿੰਘ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਬਖ਼ਸ਼ੀਸ ਸਿੰਘ, ਗੁਰਲਾਲ ਸਿੰਘ ਆਦਿ ਮੌਜੂਦ ਸਨ।

-PTC News

adv-img
adv-img