Advertisment

ਸਿਰਫ਼ ਇੱਕ ਕਲਿੱਕ ਦੱਸੇਗੀ ਪਾਲਕੀ ਸਾਹਿਬ ਦੀ ਲੋਕੇਸ਼ਨ

author-image
Jashan A
Updated On
New Update
ਸਿਰਫ਼ ਇੱਕ ਕਲਿੱਕ ਦੱਸੇਗੀ ਪਾਲਕੀ ਸਾਹਿਬ ਦੀ ਲੋਕੇਸ਼ਨ
Advertisment
ਸਿਰਫ਼ ਇੱਕ ਕਲਿੱਕ ਦੱਸੇਗੀ ਪਾਲਕੀ ਸਾਹਿਬ ਦੀ ਲੋਕੇਸ਼ਨ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੱਖਾਂ ਦੀ ਗਿਣਤੀ 'ਚ ਸੰਗਤ ਸਵਾਗਤ ਲਈ ਪੁੱਜ ਰਹੀਆਂ ਹਨ। publive-imageਬੇਸ਼ੱਕ ਸਵਾਗਤੀ ਉਤਸ਼ਾਹ ਦੇ ਮੱਦੇਨਜ਼ਰ ਨਗਰ ਕੀਰਤਨ 24 ਘੰਟੇ ਪੱਛੜ ਕੇ ਚੱਲ ਰਿਹਾ ਹੈ, ਪਰੰਤੂ ਫਿਰ ਵੀ ਸੰਗਤਾਂ ਦਾ ਉਤਸ਼ਾਹ ਵੱਧਦਾ ਜਾ ਰਿਹਾ ਹੈ ਅਤੇ ਉਹ ਘੰਟਿਆਂ ਤੱਕ ਰਸਤਿਆਂ ’ਚ ਖਲ੍ਹੋ ਕੇ ਨਗਰ ਕੀਰਤਨ ਦਾ ਇੰਤਜ਼ਾਰ ਕਰ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਦੀ ਸਹੂਲਤ ਲਈ ਪਾਲਕੀ ਸਾਹਿਬ ਦੀ ਗੱਡੀ ਵਿੱਚ ਜੀ.ਪੀ.ਆਰ.ਐੱਸ ਟ੍ਰੈਕਿੰਗ ਡਿਵਾਈਸ ਲਗਾਈ ਗਈ ਹੈ। ਜਿਸ ਰਾਹੀਂ ਸੰਗਤ ਨਗਰ ਕੀਰਤਨ ਦੀ ਸਹੀ ਸਥਿਤੀ ਦੇਖ ਸਕੇਗੀ। ਜਿਸ ਨਾਲ ਉਹਨਾਂ ਨੂੰ ਸਵਾਗਤੀ ਪ੍ਰਬੰਧਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਵੇਗੀ। publive-imageਇਥੇ ਇਹ ਵੀ ਦੱਸਣਾ ਬਣਦਾ ਹੈ ਤੁਸੀਂ ਇੱਕ ਐਪ ਜ਼ਰੀਏ ਪੂਰੇ ਨਗਰ ਕੀਰਤਨ ਦੀ ਜਾਣਕਾਰੀ ਲੈ ਸਕਦੇ ਹੋ। ਇਸ ਐਪ ਦਾ ਨਾਮ "Vave GpsTracker" ਹੈ, ਜਿਸ ਨੂੰ ਤੁਸੀਂ ਆਸਾਨੀ ਨਾਲ Google Play Store ਤੋਂ ਡਾਊਨਲੋਡ ਕਰ ਸਕਦੇ ਹੋ। ਇਸ ਦਾ ਇਸਤੇਮਾਲ ਤੁਸੀਂ ਇਸ ( User id: SGPC Password: s12345 ) ਆਈਡੀ ਪਾਸਵਰਡ ਰਾਹੀਂ ਕਰ ਸਕਦੇ ਹੋ। publive-imageਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਦਫ਼ਤਰ ਸਥਾਪਿਤ ਕਰਦਿਆਂ 4 ਮੋਬਾਈਲ ਨੰਬਰ ਜਾਰੀ ਕੀਤੇ ਗਏ ਹਨ, ਤਾਂ ਜੋ ਉਨ੍ਹਾਂ ਨੂੰ ਸਵਾਗਤੀ ਪ੍ਰਬੰਧਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ। -PTC News-
international-nagar-kirtan international-nagar-kirtan-news latest-international-nagar-kirtan-news international-nagar-kirtan-news-in-punjabi palki-sahib-gprs-device palki-sahib-gprs-device-news latest-palki-sahib-gprs-device-news
Advertisment

Stay updated with the latest news headlines.

Follow us:
Advertisment