ਹੋਰ ਖਬਰਾਂ

ਫਰੀਦਕੋਟ ਜ਼ਿਲ੍ਹੇ 'ਚ ਦਾਖਲ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ, ਸੰਗਤਾਂ ਨੇ ਕੀਤਾ ਭਰਵਾਂ ਸੁਆਗਤ

By Jashan A -- October 29, 2019 6:23 pm

International Nagar Kirtanਤੋਂ 1 ਅਗਸਤ 2019 ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਭਾਰਤ ਦੇ ਵੱਖ ਵੱਖ ਸੂਬਿਆਂ 'ਚੋਂ ਹੁੰਦਾ ਹੋਇਆ ਅੱਜ ਬਾਅਦ ਦੁਪਿਹਰ ਕਰੀਬ 4:15 ਵਜੇ ਫਰੀਦਕੋਟ ਜ਼ਿਲ੍ਹੇ ਦੀ ਹਦੂਦ ਅੰਦਰ ਪਿੰਡ ਡੋਡ ਤੋਂ ਦਾਖਲ ਹੋਇਆ।

International Nagar Kirtanਇਸ ਦੌਰਾਨ ਇਲਾਕੇ ਦੀਆਂ ਸੰਗਤਾਂ, ਸ਼੍ਰੋਮਣੀ ਅਕਾਲੀ ਦੀ ਜ਼ਿਲ੍ਹਾ ਜਥੇਬੰਦੀ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ਤੇ ਭਰਵਾਂ ਸਵਾਗਤ ਕੀਤਾ ਗਿਆ। ਉਥੇ ਹੀ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸਲਾਮੀ ਵੀ ਦਿਤੀ ਗਈ।

International Nagar Kirtanਇਸ ਮੌਕੇ ਦਰਸ਼ਨਾਂ ਲਈ ਸੰਗਤਾਂ ਦਾ ਹੜ੍ਹ ਦੇਖਣ ਮਿਲਿਆ। ਫਰੀਦਕੋਟ ਦੇ ਜ਼ਿਲ੍ਹੇ 'ਚੋਂ ਪਹੁੰਚੀਆਂ ਸੰਗਤਾਂ ਨੇ ਗੁਰੂ ਸਾਹਿਬ ਜੀ ਦੇ ਚਰਨਾਂ 'ਚ ਹਾਜ਼ਰੀ ਲਗਾ ਕੇ ਆਪਣਾ ਜੀਵਨ ਸਫਲਾ ਬਣਾਇਆ।

International Nagar Kirtanਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ 1 ਅਗਸਤ ਤੋਂ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਫਰੀਦਕੋਟ ਜ਼ਿਲ੍ਹੇ 'ਚ ਪਹੁੰਚਿਆ, ਜਿਸ ਦਾ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ।

-PTC News

 

  • Share