Advertisment

ਕੌਮਾਂਤਰੀ ਨਗਰ ਕੀਰਤਨ ਪਹੁੰਚਿਆ ਪਟਿਆਲਾ, ਦਰਸ਼ਨਾਂ ਲਈ ਸੰਗਤਾਂ ਦਾ ਆਇਆ ਹੜ੍ਹ

author-image
Jashan A
Updated On
New Update
ਕੌਮਾਂਤਰੀ ਨਗਰ ਕੀਰਤਨ ਪਹੁੰਚਿਆ ਪਟਿਆਲਾ, ਦਰਸ਼ਨਾਂ ਲਈ ਸੰਗਤਾਂ ਦਾ ਆਇਆ ਹੜ੍ਹ
Advertisment
ਕੌਮਾਂਤਰੀ ਨਗਰ ਕੀਰਤਨ ਪਹੁੰਚਿਆ ਪਟਿਆਲਾ, ਦਰਸ਼ਨਾਂ ਲਈ ਸੰਗਤਾਂ ਦਾ ਆਇਆ ਹੜ੍ਹ,ਪਟਿਆਲਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਦੇਸ਼ ਦੇ ਵੱਖ ਸੂਬਿਆਂ 'ਚੋਂ ਹੁੰਦਾ ਹੋਇਆ ਪੰਜਾਬ ਪਹੁੰਚ ਗਿਆ ਹੈ। International Nagar Kirtanਜਿਸ ਦੌਰਾਨ ਨਗਰ ਕੀਰਤਨ ਅੱਜ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਪਹੁੰਚਿਆ, ਜਿਥੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤ। ਇਸ ਮੌਕੇ ਸੰਗਤਾਂ ਵੱਡੀ ਗਿਣਤੀ 'ਚ ਪਹੁੰਚ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। International Nagar Kirtanਤੁਹਾਨੂੰ ਦੱਸ ਦਈਏ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਥਾਂ-ਥਾਂ ‘ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਸੰਗਤਾਂ ਪੁੱਜ ਰਹੀਆਂ ਹਨ। ਵੱਖ ਵੱਖ ਪੜਾਵਾਂ ’ਤੇ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ ਹੈ।ਇਸ ਦੌਰਾਨ ਸੰਗਤਾਂ ਵੱਲੋਂ ਸ਼ਰਧਾ ਅਨੁਸਾਰ ਲੰਗਰ ਵੀ ਲਗਾਏ ਜਾ ਰਹੇ ਹਨ। International Nagar Kirtanਦੱਸਣਯੋਗ ਹੈ ਕਿ 1 ਅਗਸਤ ਦਿਨ ਵੀਰਵਾਰ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਵੀਰਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ‘ਚ ਦਾਖ਼ਲ ਹੋਇਆ ਸੀ। ਜਿਸ ਦੌਰਾਨ ਸੰਗਤਾਂ ਅਤੇ ਕਈ ਸਿਆਸੀ ਆਗੂਆਂ ਨੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਸੀ। -PTC News-
patiala punjab-news punjabi-news international-nagar-kirtan
Advertisment

Stay updated with the latest news headlines.

Follow us:
Advertisment