Fri, Apr 19, 2024
Whatsapp

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਜੈਕਾਰਿਆਂ ਦੀ ਗੂੰਜ 'ਚ ਅੱਗੇ ਰਵਾਨਾ

Written by  Jashan A -- October 21st 2019 02:39 PM
ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਜੈਕਾਰਿਆਂ ਦੀ ਗੂੰਜ 'ਚ ਅੱਗੇ ਰਵਾਨਾ

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਜੈਕਾਰਿਆਂ ਦੀ ਗੂੰਜ 'ਚ ਅੱਗੇ ਰਵਾਨਾ

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਜੈਕਾਰਿਆਂ ਦੀ ਗੂੰਜ 'ਚ ਅੱਗੇ ਰਵਾਨਾ ਭਾਈ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਗਰ ਕੀਰਤਨ ’ਚ ਕੀਤੀ ਸ਼ਿਰਕਤ ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਸੰਗਰੂਰ ਤੋਂ ਗੁਰਦੁਆਰਾ ਨਾਭਾ ਸਾਹਿਬ ਪਟਿਆਲਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। International Nagar Kirtanਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੇਸ਼ ਵੰਡ ਤੋਂ 72 ਸਾਲ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਕਾਸ਼ ਭੂਮੀ ਸ੍ਰੀ ਨਨਕਾਣਾ ਸਾਹਿਬ ਤੋਂ ਵਾਹਗਾ ਅਟਾਰੀ ਸਰਹੱਦ ਰਾਹੀਂ ਪਹਿਲੀ ਵਾਰ ਸਜਾਇਆ ਗਿਆ ਨਗਰ ਕੀਰਤਨ ਆਪਣੇ ਆਪ ਵਿਚ ਵੱਡਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਇਸ ਖ਼ਾਸ ਮੌਕੇ ਦਾ ਗਵਾਹ ਬਣਨਾ ਸਾਡੀ ਸਭ ਦੀ ਖੁਸ਼ਕਿਸਮਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕੌਮਾਂਤਰੀ ਨਗਰ ਕੀਰਤਨ ਪ੍ਰਤੀ ਸੰਗਤ ਦਾ ਵੱਡਾ ਉਤਸ਼ਾਹ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਵਜੋਂ ਹੈ, ਜੋ ਇਤਿਹਾਸ ਦੇ ਪੰਨਿਆਂ ’ਤੇ ਸਦਾ ਚਮਕਦਾ ਰਹੇਗਾ। ਉਨ੍ਹਾਂ ਵੱਡੀ ਗਿਣਤੀ ਵਿਚ ਸੰਗਤ ਵੱਲੋਂ ਨਗਰ ਕੀਰਤਨ ਪ੍ਰਤੀ ਦਿਖਾਏ ਉਤਸ਼ਾਹ ਅਤੇ ਸਵਾਗਤ ਲਈ ਧੰਨਵਾਦ ਦੇ ਸ਼ਬਦ ਵੀ ਕਹੇ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਨੂੰ ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਿਰੋਪਾਓ ਦੇ ਕੇ ਸਨਮਾਨ ਦਿੱਤਾ। International Nagar Kirtanਇਸ ਮੌਕੇ ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਭਲਵਾਨ, ਮੈਂਬਰ ਮਲਕੀਤ ਸਿੰਘ ਚੰਗਾਲ, ਹਰਦੇਵ ਸਿੰਘ ਰੋਗਲਾ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ, ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਸ੍ਰੀ ਬਾਬੂ ਪ੍ਰਕਾਸ਼ ਚੰਦ ਗਰਗ, ਬੀਬੀ ਹਰਜੀਤ ਕੌਰ ਢੀਂਡਸਾ, ਜੈਪਾਲ ਸਿੰਘ ਮੰਡੀਆ, ਰਾਮਪਾਲ ਸਿੰਘ ਬਹਿਣੀਵਾਲ, ਬਲਦੇਵ ਸਿੰਘ ਮਾਨ ਕੌਰ ਕਮੇਟੀ ਮੈਂਬਰ, ਜਸਵੰਤ ਸਿੰਘ ਖਹਿਰਾ, ਬਲਜੀਤ ਸਿੰਘ ਫੱਕਰ, ਜਗਸੀਰ ਸਿੰਘ ਕੋਟੜਾ, ਬਲਵਿੰਦਰ ਸਿੰਘ ਕਾਹਲਵਾਂ, ਮਨਜੀਤ ਸਿੰਘ ਤਲਵੰਡੀ, ਦਰਸ਼ਨ ਸਿੰਘ ਪੀ.ਏ., ਮੈਨੇਜਰ ਭੁਪਿੰਦਰ ਸਿੰਘ ਜੋਸ਼ੀ, ਜਸਬੀਰ ਸਿੰਘ ਜੱਸੀ ਲੌਂਗੋਵਾਲ, ਭਾਈ ਬਲਦੇਵ ਸਿੰਘ, ਤਰਸੇਮ ਸਿੰਘ ਗੁੱਜਰਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। International Nagar Kirtanਇਸੇ ਦੌਰਾਨ ਸੰਗਰੂਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਗਰ ਕੀਰਤਨ ਦਾ ਸੰਗਤ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਭੇਟ ਕਰਕੇ ਸ਼ਰਧਾ ਪ੍ਰਗਟਾਈ। ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਵੀ ਨਗਰ ਕੀਰਤਨ ’ਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। -PTC News


Top News view more...

Latest News view more...