Fri, Apr 26, 2024
Whatsapp

ਕੌਮਾਂਤਰੀ ਨਗਰ ਕੀਰਤਨ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ

Written by  Jashan A -- July 30th 2019 09:27 AM -- Updated: July 30th 2019 09:28 AM
ਕੌਮਾਂਤਰੀ ਨਗਰ ਕੀਰਤਨ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ

ਕੌਮਾਂਤਰੀ ਨਗਰ ਕੀਰਤਨ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ

ਕੌਮਾਂਤਰੀ ਨਗਰ ਕੀਰਤਨ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ,ਸ੍ਰੀ ਨਨਕਾਣਾ ਸਾਹਿਬ: 1 ਅਗਸਤ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋ ਰਹੇ ਕੌਮਾਂਤਰੀ ਨਗਰ ਕੀਰਤਨ ਦੇ ਸਬੰਧ 'ਚ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ, ਜਿਸ ਦੇ 1 ਅਗਸਤ ਨੂੰ ਭੋਗ ਪਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ 4 ਮੈਂਬਰੀ ਵਫਦ ਨੇ ਵੀ ਹਾਜ਼ਰੀ ਭਰੀ। ਤੁਹਾਨੂੰ ਦੱਸ ਦਈਏ ਕਿ 1 ਅਗਸਤ ਨੂੰ ਭੋਗ ਪੈਣ ਉਪਰੰਤ ਕੌਮਾਂਤਰੀ ਨਗਰ ਕੀਰਤਨ ਸਜਾਇਆ ਜਾਵੇਗਾ। ਹੋਰ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁ: ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ ਮਿਲੀ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪੰਜ ਪਿਆਰਿਆ ਵੱਲੋਂ ਸਿਰ 'ਤੇ ਚੁੱਕ ਕੇ ਕੌਮਾਂਤਰੀ ਸਰਹੱਦ ਪਾਰ ਕਰਵਾਉਣਗੇ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਨਗਰ ਕੀਰਤਨ 1 ਅਗਸਤ ਨੂੰ ਦੁਪਹਿਰ 12:00 ਵਜੇ ਦੇ ਕਰੀਬ ਅੰਤਰਰਾਸ਼ਟਰੀ ਸਰਹੱਦ ਰਾਹੀਂ ਅਟਾਰੀ ਦਾਖ਼ਲ ਹੋਵੇਗਾ, ਜਿਥੇ ਭਰਵੇਂ ਸਵਾਗਤ ਲਈ ਪ੍ਰਬੰਧ ਲਗਾਤਾਰ ਜਾਰੀ ਹਨ। ਇਸ ਤੋਂ ਇਲਾਵਾ ਅਟਾਰੀ ਪੁੱਜਣ ਵਾਲੀ ਸੰਗਤ ਲਈ ਲੰਗਰਾਂ ਆਦਿ ਦੇ ਪ੍ਰਬੰਧ ਵੀ ਮੁਕੰਮਲ ਹਨ। -PTC News


Top News view more...

Latest News view more...