Fri, Apr 26, 2024
Whatsapp

ਕੌਮਾਂਤਰੀ ਨਗਰ ਕੀਰਤਨ ਦਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਰਾਤ ਦਾ ਵਿਸ਼ਰਾਮ

Written by  Shanker Badra -- August 02nd 2019 09:45 PM -- Updated: August 02nd 2019 09:53 PM
ਕੌਮਾਂਤਰੀ ਨਗਰ ਕੀਰਤਨ ਦਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਰਾਤ ਦਾ ਵਿਸ਼ਰਾਮ

ਕੌਮਾਂਤਰੀ ਨਗਰ ਕੀਰਤਨ ਦਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਰਾਤ ਦਾ ਵਿਸ਼ਰਾਮ

ਕੌਮਾਂਤਰੀ ਨਗਰ ਕੀਰਤਨ ਦਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਰਾਤ ਦਾ ਵਿਸ਼ਰਾਮ:ਡੇਰਾ ਬਾਬਾ ਨਾਨਕ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਅੱਜ ਦੇਰ ਰਾਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਪੁੱਜੇਗਾ ਤੇ ਵਿਸ਼ਰਾਮ ਕਰਨ ਉਪਰੰਤ ਕੱਲ੍ਹ 3 ਅਗਸਤ ਨੂੰ ਅਗਲੇ ਪੜਾਅ ਲਈ ਰਵਾਨਾ ਹੋਵੇਗਾ। [caption id="attachment_325038" align="aligncenter" width="300"]International Nagar Kirtan Today Night Gurdwara Dera Baba Nanak ਕੌਮਾਂਤਰੀ ਨਗਰ ਕੀਰਤਨ ਦਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਰਾਤ ਦਾ ਵਿਸ਼ਰਾਮ[/caption] ਅੱਜ ਸਵੇਰੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਮਜੀਠਾ, ਫਤਹਿਗੜ੍ਹ ਚੂੜੀਆ, ਮਾਲੇਵਾਲ ਹੁੰਦਾ ਹੋਇਆ ਅੱਜ ਰਾਤ ਦਾ ਵਿਸ਼ਰਾਮ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਕਰੇਗਾ। ਇਸ ਮਹਾਨ ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਜਿੱਥੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। [caption id="attachment_325040" align="aligncenter" width="300"]International Nagar Kirtan Today Night Gurdwara Dera Baba Nanak ਕੌਮਾਂਤਰੀ ਨਗਰ ਕੀਰਤਨ ਦਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਰਾਤ ਦਾ ਵਿਸ਼ਰਾਮ[/caption] ਦੱਸਣਯੋਗ ਹੈ ਕਿ ਕੌਮਾਂਤਰੀ ਨਗਰ ਕੀਰਤਨ 1 ਅਗਸਤ ਦਿਨ ਵੀਰਵਾਰ ਤੋਂ ਆਰੰਭ ਹੋਇਆ ਨਗਰ ਕੀਰਤਨ ਬੀਤੇ ਦਿਨ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ‘ਚ ਦਾਖ਼ਲ ਹੋਇਆ।ਜਿਸ ਦੌਰਾਨ ਸੰਗਤਾਂ ਅਤੇ ਕਈ ਸਿਆਸੀ ਆਗੂਆਂ ਨੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਜਦੋਂ ਨਗਰ ਕੀਰਤਨ ਚੜਦੇ ਪੰਜਾਬ ਵਿਚ ਦਾਖ਼ਲ ਹੋਇਆ ਤਾਂ ਅਸਮਾਨ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਭਾਰਤ -ਪਾਕਿ ਦੀ ਵੰਡ ਮਗਰੋਂ ਪਹਿਲੀ ਵਾਰ ਕਿਸੇ ਨਗਰ ਕੀਰਤਨ ਨੇ ਕੌਮਾਂਤਰੀ ਸਰਹੱਦ ਪਾਰ ਕੀਤੀ ਹੈ। [caption id="attachment_325038" align="aligncenter" width="300"]International Nagar Kirtan Today Night Gurdwara Dera Baba Nanak ਕੌਮਾਂਤਰੀ ਨਗਰ ਕੀਰਤਨ ਦਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਰਾਤ ਦਾ ਵਿਸ਼ਰਾਮ[/caption] ਜ਼ਿਕਰਯੋਗ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਸੀ। ਇਸ ਦੌਰਾਨ ਗਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਸਨ। ਬੈਂਡ ਦੀਆਂ ਧੁੰਨਾਂ ਮਾਹੌਲ ਨੂੰ ਖ਼ੂਬਸੂਰਤ ਬਣਾ ਰਹੀਆਂ ਸਨ ਅਤੇ ਸਕੂਲਾਂ ਦੇ ਬੱਚਿਆਂ ਵੱਲੋਂ ਕੀਤੀ ਗਈ ਸ਼ਮੂਲੀਅਤ ਵੀ ਖਿੱਚ ਦਾ ਕੇਂਦਰ ਸੀ। -PTCNews


Top News view more...

Latest News view more...