Fri, Apr 19, 2024
Whatsapp

ਕੌਮਾਂਤਰੀ ਨਗਰ ਕੀਰਤਨ ਪਿੰਡ ਬਾਜਕ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਹੋਇਆ ਰਵਾਨਾ

Written by  Shanker Badra -- October 17th 2019 02:31 PM
ਕੌਮਾਂਤਰੀ ਨਗਰ ਕੀਰਤਨ ਪਿੰਡ ਬਾਜਕ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਹੋਇਆ ਰਵਾਨਾ

ਕੌਮਾਂਤਰੀ ਨਗਰ ਕੀਰਤਨ ਪਿੰਡ ਬਾਜਕ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਹੋਇਆ ਰਵਾਨਾ

ਕੌਮਾਂਤਰੀ ਨਗਰ ਕੀਰਤਨ ਪਿੰਡ ਬਾਜਕ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਹੋਇਆ ਰਵਾਨਾ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪਿੰਡ ਬਾਜਕ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਗੀ ਸਮੇਂ ਸੰਗਤ ਨੇ ਉਤਸ਼ਾਹ ਨਾਲ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਪਹਿਲਾਂ ਇਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਬੀਤੀ ਰਾਤ ਨਗਰ ਕੀਰਤਨ ਪਿੰਡ ਬਾਦਲ ਪੁੱਜਣ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸਮੇਤ ਵੱਡੀ ਗਿਣਤੀ ਵਿਚ ਸੰਗਤ ਨੇ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਨਾਲ ਸਤਿਕਾਰ ਭੇਟ ਕੀਤਾ। ਬਾਦਲ ਪਰਿਵਾਰ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। [caption id="attachment_350596" align="aligncenter" width="300"]International 'Nagar Kirtan' Village Bajak To Takht Sri Damdama Sahib Depart ਕੌਮਾਂਤਰੀ ਨਗਰ ਕੀਰਤਨ ਪਿੰਡ ਬਾਜਕ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਹੋਇਆ ਰਵਾਨਾ[/caption] ਇਸ ਮੌਕੇ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਸੰਗਤ ਨੂੰ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਦੇ ਯਤਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਨਗਰ ਕੀਰਤਨ ਨਾਲ ਪੂਰੇ ਦੇਸ਼ ਸਮੇਤ ਵਿਦੇਸ਼ਾਂ ਅੰਦਰ ਵੀ ਸੰਗਤਾਂ ‘ਚ ਸ਼ਤਾਬਦੀ ਸਮਾਗਮਾਂ ਪ੍ਰਤੀ ਉਤਸ਼ਾਹ ਪੈਦਾ ਹੋਇਆ ਹੈ। ਪਿੰਡ ਬਾਦਲ ਵਿਖੇ ਸਵਾਗਤ ਸਮੇਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਸ਼੍ਰੋਮਣੀ ਕਮੇਟੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ, ਮੈਂਬਰ ਅਵਤਾਰ ਸਿੰਘ ਵਣਵਾਲਾ, ਅਮਰੀਕ ਸਿੰਘ ਕੋਟਸ਼ਮੀਰ ਆਦਿ ਮੌਜੂਦ ਸਨ। ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਰਵਾਨਗੀ ਸਮੇਂ ਉਮੜੀ ਸੰਗਤ ਵਿਚ ਬਹੁਤ ਵੱਡਾ ਉਤਸ਼ਾਹ ਸੀ। [caption id="attachment_350597" align="aligncenter" width="300"]International 'Nagar Kirtan' Village Bajak To Takht Sri Damdama Sahib Depart ਕੌਮਾਂਤਰੀ ਨਗਰ ਕੀਰਤਨ ਪਿੰਡ ਬਾਜਕ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਹੋਇਆ ਰਵਾਨਾ[/caption] ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੋਟਸ਼ਮੀਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ, ਜਿਸ ਦੌਰਾਨ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ। ਨਗਰ ਕੀਰਤਨ ਨੂੰ ਅਗਲੇ ਪੜਾਅ ਲਈ ਰਵਾਨਾ ਕਰਨ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਬੀਬੀ ਜੋਗਿੰਦਰ ਕੌਰ, ਸ਼੍ਰੋਮਣੀ ਕਮਟੀ ਦੇ ਮੀਤ ਸਕੱਤਰ ਨਿਸ਼ਾਨ ਸਿੰਘ, ਮੈਨੇਜਰ ਸਮੇਰ ਸਿੰਘ, ਹੈੱਡ ਗ੍ਰੰਥੀ ਭਾਈ ਦਵਿੰਦਰ ਸਿੰਘ, ਗੁਰਤੇਜ ਸਿੰਘ, ਪ੍ਰਚਾਰਕ ਭਾਈ ਗੁਰਦੇਵ ਸਿੰਘ, ਭਾਈ ਮਨਦੀਪ ਸਿੰਘ, ਜਗਤਾਰ ਸਿੰਘ,ਭਾਈ ਬਲਦੇਵ ਸਿੰਘ ਉਗਰਾ, ਜਗਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। -PTCNews


Top News view more...

Latest News view more...