Advertisment

ਕੀ ਕੱਲ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ ,ਪੜ੍ਹੋ ਪੂਰੀ ਖ਼ਬਰ

author-image
Shanker Badra
Updated On
New Update
ਕੀ ਕੱਲ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ ,ਪੜ੍ਹੋ ਪੂਰੀ ਖ਼ਬਰ
Advertisment
ਕੀ ਕੱਲ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ ,ਪੜ੍ਹੋ ਪੂਰੀ ਖ਼ਬਰ:ਚੰਡੀਗੜ੍ਹ :  ਪੰਜਾਬ 'ਚ 25 ਸਤੰਬਰ ਨੂੰ ਯਾਨੀ ਪੰਜਾਬ ਬੰਦ ਵਾਲੇ ਦਿਨ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸ ਨੂੰ ਲੈ ਕੇ ਸੋਸ਼ਲ ਮੀਡਿਆ 'ਤੇ ਇੱਕ ਖ਼ਬਰ ਵਾਇਰਲ ਹੋ ਰਹੀਂ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ 24 ਸਤੰਬਰ ਸ਼ਾਮ 5 ਵਜੇ ਤੋਂ 25 ਸਤੰਬਰ ਰਾਤ ਦੇ 11 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਹੁਣ ਤੁਹਾਨੂੰ ਇਸ ਖ਼ਬਰ ਸੀ ਸੱਚਾਈ ਬਾਰੇ ਦੱਸਦੇ ਹਾਂ।
Advertisment
publive-image ਕੀ ਕੱਲ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ ,ਪੜ੍ਹੋ ਪੂਰੀ ਖ਼ਬਰ ਦਰਅਸਲ 'ਚ ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ, ਜਿਸ ਦਾ ਸਮਰਥਨ ਪੰਜਾਬੀ ਗਾਇਕ ,ਅਦਾਕਾਰ ਅਤੇ ਕਈ ਸਿਆਸੀ ਪਾਰਟੀਆਂ ਵੀ ਕਰ ਰਹੀਆਂ ਹਨ। ਅਜਿਹੀ ਸਥਿਤੀ ਵਿਚ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਦੇ ਲਈ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ। publive-image ਕੀ ਕੱਲ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ ,ਪੜ੍ਹੋ ਪੂਰੀ ਖ਼ਬਰ ਜਿਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚਇੰਟਰਨੈੱਟ ਸੇਵਾਵਾਂ ਬੰਦ ਕਰਨ ਦੀਆਂ ਖ਼ਬਰਾਂ ਬਿਲਕੁੱਲ ਝੂਠੀਆਂ ਅਤੇ ਗੁੰਮਰਾਹਕੁੰਨ ਹਨ। ਇੰਟਰਨੈੱਟ ਸੇਵਾਵਾਂ ਪਹਿਲਾਂ ਵਾਂਗ ਚੱਲਦੀਆਂ ਰਹਿਣਗੀਆਂ। ਇਸ ਦੇ ਲਈ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਖ਼ਬਰਾਂ ਤੋਂ ਗੁਰਹੇਜ਼ ਕਰਨਾ ਚਾਹੀਦਾ ਹੈ। publive-image ਕੀ ਕੱਲ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ ,ਪੜ੍ਹੋ ਪੂਰੀ ਖ਼ਬਰ ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ 24 ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਕੀਤਾ ਹੈ। ਇਸ ਵਿਚਾਲੇ 25 ਸਤੰਬਰ ਨੂੰ ਪੰਜਾਬ ਬੰਦ ਰਹੇਗਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕਿਸਾਨਾਂ ਦੀ ਹਿਮਾਇਤ ਵਿਉਚ ਚੱਕਾ ਜਾਮ ਕੀਤਾ ਜਾਵੇਗਾ। -PTCNews-
internet-services news-in-punjab internet-shut-down
Advertisment

Stay updated with the latest news headlines.

Follow us:
Advertisment