ਸਿੰਘੂ, ਗਾਜੀਪੁਰ, ਟਿਕਰੀ ਬਾਰਡਰ ਤੇ ਆਸ -ਪਾਸ ਦੇ ਇਲਾਕਿਆਂ 'ਚ 31 ਜਨਵਰੀ ਤੱਕ ਇੰਟਰਨੈੱਟ ਸੇਵਾਵਾਂ ਠੱਪ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੰਘੂ ਬਾਰਡਰ , ਗਾਜ਼ੀਪੁਰਬਾਰਡਰ, ਟਿਕਰੀ ਬਾਰਡਰ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਦੇ ਫ਼ੈਸਲੇ ਮੁਤਾਬਕ ਸੁਰੱਖਿਆ ਦੇ ਮੱਦੇਨਜ਼ਰ 29 ਜਨਵਰੀ ਦੀ ਰਾਤ 11 ਵਜੇ ਤੋਂ 31 ਜਨਵਰੀ ਦੀ ਰਾਤ 11 ਵਜੇ ਤੱਕ ਇਨ੍ਹਾਂ ਇਲਾਕਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।
ਪੜ੍ਹੋ ਹੋਰ ਖ਼ਬਰਾਂ : ਸਿੰਘੂ ਬਾਰਡਰ ‘ਤੇ ਕਿਸਾਨਾਂ ‘ਤੇ ਪੱਥਰਬਾਜ਼ੀ , ਤੋੜੇ ਕਿਸਾਨਾਂ ਦੇ ਟੈਂਟ , ਪੁਲਿਸ ਨੇ ਛੱਡੇ ਹੰਝੂ ਗੈਸ ਦੇ ਗੋਲੇ
[caption id="attachment_470701" align="aligncenter" width="293"]
ਸਿੰਘੂ, ਗਾਜੀਪੁਰ, ਟਿਕਰੀ ਬਾਰਡਰ ਤੇ ਆਸ -ਪਾਸ ਦੇ ਇਲਾਕਿਆਂ 'ਚ 31 ਜਨਵਰੀ ਤੱਕ ਇੰਟਰਨੈੱਟ ਸੇਵਾਵਾਂ ਠੱਪ[/caption]
ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਅੱਜ 66ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ਟਿਕਰੀ ਬਾਰਡਰ, ਸਿੰਘੂ ਬਾਰਡਰ ਤੇ ਗਾਜ਼ੀਪੁਰ ਬਾਰਡਰ 'ਤੇ 31 ਜਨਵਰੀ ਰਾਤ 11 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਸੁਰੱਖਿਆ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਆਸ-ਪਾਸ ਦੇ ਇਲਾਕਿਆਂ 'ਚ ਵੀ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।
[caption id="attachment_470699" align="aligncenter" width="300"]
ਸਿੰਘੂ, ਗਾਜੀਪੁਰ, ਟਿਕਰੀ ਬਾਰਡਰ ਤੇ ਆਸ -ਪਾਸ ਦੇ ਇਲਾਕਿਆਂ 'ਚ 31 ਜਨਵਰੀ ਤੱਕ ਇੰਟਰਨੈੱਟ ਸੇਵਾਵਾਂ ਠੱਪ[/caption]
ਦੂਸਰੇ ਪਾਸੇ ਕਿਸਾਨਾਂ ਦੇ ਅੰਦੋਲਨ ਦੌਰਾਨ ਯੂਪੀ ਗੇਟ ਤੋਂ ਲੈ ਕੇ ਸਿੰਘੂ ਬਾਰਡਰ ਦੇ ਵਿਚਕਾਰ ਕਈ ਪੈਟਰੋਲ ਪੰਪ ਬੰਦ ਹਨ। ਇਸ ਨਾਲ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਉੱਥੇ ਹੀ, ਸੋਨੀਪਤ, ਪਲਵਲ, ਗੁਰੂਗ੍ਰਾਮ, ਟਿਕਰੀ ਬਾਰਡਰ 'ਤੇ ਇੰਟਰਨੈੱਟ ਸੇਵਾ ਬੰਦ ਕਰਨ ਸਬੰਧੀ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਥਾਵਾਂ 'ਤੇ ਇੰਟਰਨੈੱਟ ਸੇਵਾ ਬਹਾਲ ਕੀਤੀ ਜਾਵੇ।
[caption id="attachment_470696" align="aligncenter" width="286"]
ਸਿੰਘੂ, ਗਾਜੀਪੁਰ, ਟਿਕਰੀ ਬਾਰਡਰ ਤੇ ਆਸ -ਪਾਸ ਦੇ ਇਲਾਕਿਆਂ 'ਚ 31 ਜਨਵਰੀ ਤੱਕ ਇੰਟਰਨੈੱਟ ਸੇਵਾਵਾਂ ਠੱਪ[/caption]
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 29 ਜਨਵਰੀ ਤੋਂ 30 ਜਨਵਰੀ ਸ਼ਾਮ 5 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਸੀ ਪਰ ਹੁਣ ਇਸ ਨੂੰ ਇਕ ਦਿਨ ਹੋਰ ਅੱਗੇ ਵਧਾ ਦਿੱਤਾ ਗਿਆ ਹੈ। ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਤੋਂ ਬਾਅਦ26 ਜਨਵਰੀ ਨੂੰ ਵੀ ਦਿੱਲੀ ਦੇ ਕੁੱਝ ਹਿੱਸਿਆਂ ਵਿਚ ਇੰਟਰਨੈੱਟ ਸੇਵਵਾਂ ਅਸਥਾਈ ਤੌਰ 'ਤੇ ਬੰਦ ਕਰ ਦਿੱਤੀਆਂ ਗਈਆਂ ਸਨ।
[caption id="attachment_470697" align="aligncenter" width="300"]
ਸਿੰਘੂ, ਗਾਜੀਪੁਰ, ਟਿਕਰੀ ਬਾਰਡਰ ਤੇ ਆਸ -ਪਾਸ ਦੇ ਇਲਾਕਿਆਂ 'ਚ 31 ਜਨਵਰੀ ਤੱਕ ਇੰਟਰਨੈੱਟ ਸੇਵਾਵਾਂ ਠੱਪ[/caption]
ਪੜ੍ਹੋ ਹੋਰ ਖ਼ਬਰਾਂ : ਅਸੀਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਾਂ , ਕੇਂਦਰ ਸਰਕਾਰ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ: ਰਾਜੇਵਾਲ
ਦੱਸ ਦੇਈਏ ਕਿ ਕਿਸਾਨ ਆਗੂਆਂ ਵੱਲੋਂ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ 73ਵੀਂ ਬਰਸੀ ਮੌਕੇ 'ਸਦਭਾਵਨਾ ਦਿਹਾੜਾ' ਮਨਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਇਕ ਦਿਨ ਦੀ ਭੁੱਖ ਹੜਤਾਲ ਵੀ ਕੀਤੀ ਜਾ ਰਹੀ ਹੈ। ਕਿਸਾਨ ਨੇਤਾਵਾਂ ਨੇ ਸਵੇਰੇ 9ਵੇਂ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ਕਰਨੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਕਿਸਾਨੀ ਅੰਦੋਲਨ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।
-PTCNews