ਜਦੋਂ ਵੀ ਕੋਈ ਵੱਡਾ ਅਪਰਾਧੀ ਜਾਂ ਦਹਿਸ਼ਤਗਰਦ ਕਿਸੇ ਹੋਰ ਦੇਸ਼ ਵਿੱਚ ਛੁਪਿਆ ਹੁੰਦਾ ਹੈ ਤਾਂ ਉਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਜਾਂਦੀ ਹੈ। ਇੰਟਰਪੋਲ ਵੱਲੋਂ ਇਹ ਨੋਟਿਸ ਜਾਰੀ ਕੀਤਾ ਜਾਂਦਾ ਹੈ, ਜਿਸ ਤੋਂ ਬਾਅਦ ਦੁਨੀਆ ਭਰ ਦੀਆਂ ਸਾਰੀਆਂ ਏਜੰਸੀਆਂ ਅਤੇ ਪੁਲਿਸ ਨੂੰ ਉਸ ਅਪਰਾਧੀ ਦਾ ਵੇਰਵਾ ਦਿੱਤਾ ਜਾਂਦਾ ਹੈ ਅਤੇ ਉਸ ਬਾਰੇ ਅਲਰਟ ਜਾਰੀ ਕੀਤਾ ਜਾਂਦਾ ਹੈ। ਹਾਲਾਂਕਿ ਰੈੱਡ ਕਾਰਨਰ ਨੋਟਿਸ ਸਿੱਧੇ ਤੌਰ 'ਤੇ ਗ੍ਰਿਫਤਾਰ ਕਰਨ ਦਾ ਅਧਿਕਾਰ ਨਹੀਂ ਦਿੰਦਾ ਪਰ ਜੇਕਰ ਲੋੜ ਪਵੇ ਤਾਂ ਕਿਸੇ ਹੋਰ ਦੇਸ਼ ਦੀ ਪੁਲਿਸ ਅਪਰਾਧੀ ਨੂੰ ਹਿਰਾਸਤ 'ਚ ਲੈ ਸਕਦੀ ਹੈ।