ਮੁੱਖ ਖਬਰਾਂ

ਰਾਜਪੁਰਾ CIA ਸਟਾਫ਼ ਦੇ ਦਫ਼ਤਰ 'ਚ ਸਿੱਧੂ ਮੂਸੇਵਾਲਾ ਦੇ ਕਾਤਲਾਂ ਤੋਂ ਕੀਤੀ ਜਾ ਰਹੀ ਪੁੱਛਗਿੱਛ

By Pardeep Singh -- September 12, 2022 8:15 am

ਰਾਜਪੁਰਾ : ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਦੇ ਕਾਤਲ ਦੀਪਕ ਮੁੰਡੀ, ਕਪਿਲ ਪੰਡਤ  ਅਤੇ ਰਾਜਿੰਦਰ ਨੂੰ ਮਾਨਸਾ ਪੁਲਿਸ ਨੇ ਕੋਰਟ ਵਿਚ ਪੇਸ਼ ਕਰਕੇ 17 ਸਤੰਬਰ ਤੱਕ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਰਾਜਪੁਰਾ ਦੇ ਸੀਆਈਏ ਦੇ ਦਫ਼ਤਰ ਵਿੱਚ ਦੇਰ ਰਾਤ ਤਿੰਨੇ ਸ਼ੂਟਰਾਂ ਨੂੰ ਲਿਆਂਦਾ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਤਿੰਨਾਂ ਨੂੰ ਰਾਜਪੁਰਾ ਤੋਂ ਖਰੜ ਲੈ ਜਾਇਆ ਜਾ ਸਕਦਾ ਹੈ। ਰਾਜਪੁਰਾ ਦੇ ਕਿਲ੍ਹੇ ਵਿੱਚ ਚਾਰੇ ਪਾਸੇ ਪੁਲਿਸ ਦਾ ਪਹਿਰਾ ਹੈ ਉਧਰ ਮਾਨਸਾ ਪੁਲਿਸ ਵੀ ਮੇਨ ਗੇਟ ਤੇ ਤਾਇਨਾਤ ਕੀਤੀ ਗਈ ਹੈ।

ਦੱਸ ਦੇਈਏ ਕਿ ਪੱਛਮੀ ਬੰਗਾਲ ਨਾਲ ਲੱਗਦੀ ਨੇਪਾਲ ਸਰਹੱਦ ਉਤੇ ਪੰਜਾਬ ਤੇ ਦਿੱਲੀ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ। ਜਿਸ ਵਿਚ ਦੀਪਕ ਮੁੰਡੀ ਸਣੇ ਤਿੰਨ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਪੱਛਮੀ ਬੰਗਾਲ ਸਰਹੱਦ ਤੋਂ ਖੁਫੀਆ ਜਾਣਕਾਰੀ ਦੇ ਆਧਾਰ ਉਤੇ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਜਿੰਦਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ।

ਦੀਪਕ ਮੁੰਡੀ ਬਲੈਰੋ ਮਾਡੀਊਲ ਵਿਚ ਨਿਸ਼ਾਨੇਬਾਜ਼, ਕਪਿਲ ਪੰਡਿਤ ਤੇ ਰਜਿੰਦਰ ਹੁਥਿਆਰ ਤੇ ਅਪਰਾਧੀਆਂ ਨੂੰ ਲੁਕਾਉਣ ਤੇ ਸਹਾਇਤਾ ਪ੍ਰਦਾਨ ਕਰਨ ਤਹਿਤ ਲੋੜੀਂਦੇ ਸਨ। ਇਸ ਤਰ੍ਹਾਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਪੁਲਿਸ ਨੇ ਆਖਰੀ ਸ਼ਾਰਪ ਸ਼ੂਟਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਦੀਪਕ ਮੁੰਡੀ ਇਕਲੌਤਾ ਸ਼ੂਟਰ ਸੀ ਜੋ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਸੀ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਸਭ ਤੋਂ ਪਹਿਲਾਂ ਤਿੰਨ ਨਿਸ਼ਾਨੇਬਾਜ਼ਾਂ 19 ਸਾਲਾ ਅੰਕਿਤ ਸੇਰਸਾ, ਪ੍ਰਿਆਵਰਤ ਫੌਜੀ, ਸਚਿਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਇਸ ਸਾਲ 20 ਜੁਲਾਈ ਨੂੰ ਅੰਮ੍ਰਿਤਸਰ ਨੇੜੇ ਪੁਰਾਣੀ ਹਵੇਲੀ ਵਿਖੇ ਦੋ ਸ਼ੂਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮਨੂੰ ਕੁੱਸਾ ਨੂੰ ਪੰਜਾਬ ਪੁਲਿਸ ਨੇ ਇਕ ਮੁਕਾਬਲੇ ਵਿਚ ਮਾਰ ਦਿੱਤਾ ਸੀ।

ਇਹ ਵੀ ਪੜ੍ਹੋ:ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ

-PTC News

  • Share