INX ਮਾਮਲਾ: ਦਿੱਲੀ ਹਾਈ ਕੋਰਟ ਨੇ ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਿਜ

By Jashan A - November 15, 2019 5:11 pm

INX ਮਾਮਲਾ: ਦਿੱਲੀ ਹਾਈ ਕੋਰਟ ਨੇ ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਿਜ,ਨਵੀਂ ਦਿੱਲੀ: ਆਈ.ਐੱਨ.ਐੱਕਸ.ਮੀਡੀਆ ਭ੍ਰਿਸ਼ਟਾਚਾਰ ਮਾਮਲੇ 'ਚ ਘਿਰੇ ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮਨੂੰ ਦਿੱਲੀ ਹਾਈਕੋਰਟ ਨੇ ਵੱਡਾ ਝਟਕਾ ਦੇ ਦਿੱਤਾ ਹੈ। ਦਰਅਸਲ, ਕੋਰਟ ਨੇ ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਹੈ।

ਅਦਾਲਤ ਨੇ ਕਿਹਾ ਹੈ ਕਿ ਉਨ੍ਹਾਂ ਦੇ ਖਿਲਾਫ ਲੱਗੇ ਦੋਸ਼ ਗੰਭੀਰ ਰੂਪ 'ਚ ਹਨ ਅਤੇ ਅਪਰਾਧ 'ਚ ਉਨ੍ਹਾਂ ਦੀ ਸਰਗਰਮ ਅਤੇ ਮੁੱਖ ਭੂਮਿਕਾ ਰਹੀ ਹੈ।

ਤੁਹਾਨੂੰ ਦੱਸ ਦਈਏ ਕਿ ਹਾਈ ਕੋਰਟ ਨੇ ਚਿਦੰਬਰਮ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੋਵਾਂ ਦੇ ਵਕੀਲਾਂ ਦੀ ਦਲੀਲ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ 8 ਨਵੰਬਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ 'ਚ ਉਨ੍ਹਾਂ ਨੂੰ 16 ਅਕਤੂਬਰ ਨੂੰ ਗ੍ਰਿ੍ਰਫਤਾਰ ਕੀਤਾ ਸੀ।

https://twitter.com/ANI/status/1195273644634558464?s=20

ਦੱਸਣਯੋਗ ਹੈ ਕਿ ਸੀ.ਬੀ.ਆਈ ਨੇ ਆਈ.ਐੱਨ.ਐੱਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ 'ਚ ਚਿਦਾਂਬਰਮ ਨੂੰ 21 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਸ ਮਾਮਲੇ 'ਚ ਸੁਪਰੀਮ ਕੋਰਟ ਨੇ 22 ਅਕਤੂਬਰ ਨੂੰ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।

-PTC News

adv-img
adv-img