INX Media Case: ਪੀ.ਚਿਦੰਬਰਮ ਨੇ ਜ਼ਮਾਨਤ ਲਈ ਖੜਕਾਇਆ ਦਿੱਲੀ ਹਾਈ ਕੋਰਟ ਦਾ ਦਰਵਾਜਾ

P Chidambram

INX Media Case : ਪੀ.ਚਿਦੰਬਰਮ ਨੇ ਜ਼ਮਾਨਤ ਲਈ ਖੜਕਾਇਆ ਦਿੱਲੀ ਹਾਈ ਕੋਰਟ ਦਾ ਦਰਵਾਜਾ,ਨਵੀਂ ਦਿੱਲੀ: ਆਈ.ਐੱਨ.ਐਕਸ. ਮੀਡੀਆ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੇ ਅੱਜ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ।

P Chidambram ਜਿਸ ਦੌਰਾਨ ਉਹਨਾਂ ਨੇ ਇਸ ਕੇਸ ‘ਚ 14 ਦਿਨਾਂ ਦੀ ਨਿਆਇਕ ਹਿਰਾਸਤ ਦੇ ਸੀ.ਬੀ.ਆਈ. ਅਦਾਲਤ ਦੇ ਆਦੇਸ਼ ਨੂੰ ਵੀ ਚੁਣੌਤੀ ਦਿੱਤੀ ਹੈ।ਚਿਦੰਬਰਮ 19 ਸਤੰਬਰ ਤੱਕ ਤਿਹਾੜ ਜੇਲ੍ਹ ‘ਚ ਬੰਦ ਹਨ।

ਹੋਰ ਪੜ੍ਹੋ: ਨਸ਼ਾ ਅਤੇ ਪੁਲਿਸ ਮਾਮਲਾ: ਹਾਈ ਕੋਰਟ ਐਡਵੋਕਟ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ  \ਫਟਕਾਰ, ਕਿਹਾ ਧਮਕੀਆਂ ਨਹੀਂ ਚੱਲਣਗੀਆਂ 

ਤੁਹਾਨੂੰ ਦੱਸ ਦਈਏ ਕਿ ਸਾਬਕਾ ਕੇਂਦਰੀ ਮੰਤਰੀ ਚਿਦੰਬਰਮ ਨੂੰ ਪਿਛਲੇ ਵੀਰਵਾਰ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਸੀ, ਜਿੱਥੇ ਵਿਸ਼ੇਸ਼ ਸੀ.ਬੀ.ਆਈ. ਜੱਜ ਕੁਹਰ ਨੇ ਉਨ੍ਹਾਂ ਨੂੰ 14 ਦਿਨਾਂ ਦੀ ਹਿਰਾਸਤ ‘ਚ ਭੇਜ ਦਿੱਤਾ ਸੀ।

P Chidambramਕੋਰਟ ਨੇ ਚਿਦੰਬਰਮ ਵਲੋਂ ਦਾਇਰ ਕੀਤੀਆਂ ਗਈਆਂ ਐਪਲੀਕੇਸ਼ਨਾਂ ਨੂੰ ਵੀ ਸਵੀਕਾਰ ਕਰ ਲਿਆ ਸੀ। ਜ਼ਿਕਰਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ 21 ਅਗਸਤ ਨੂੰ ਆਈਐਨਐਕਸ ਮੀਡੀਆ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

-PTC News