Sat, Apr 20, 2024
Whatsapp

INX ਮੀਡੀਆ ਕੇਸ : ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Written by  Jashan A -- October 22nd 2019 03:59 PM
INX ਮੀਡੀਆ ਕੇਸ : ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

INX ਮੀਡੀਆ ਕੇਸ : ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

INX ਮੀਡੀਆ ਕੇਸ : ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ,ਨਵੀਂ ਦਿੱਲੀ: INX ਮੀਡੀਆ ਮਾਮਲੇ 'ਚ ਤਿਹਾੜ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੂੰ ਸੁਪਰੀਮ ਕੋਰਟ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ।ਸੁਪਰੀਮ ਕੋਰਟ ਨੇ ਉਸ ਨੂੰ ਇਕ ਲੱਖ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਮਿਲੀ ਹੈ। P Chidambaramਫਿਲਹਾਲ ਜ਼ਮਾਨਤ ਮਿਲਣ ਤੋਂ ਬਾਅਦ ਵੀ ਚਿਦੰਬਰਮ ਨੂੰ ਜੇਲ 'ਚ ਹੀ ਰਹਿਣਾ ਹੋਵੇਗਾ, ਕਿਉਂਕਿ ਉਹ ਹਾਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੀ ਹਿਰਾਸਤ 'ਚ ਹਨ। ਹੋਰ ਪੜ੍ਹੋ: ਲੜਕੀਆਂ ਦੀ ਸੁਰੱਖਿਆ ਲਈ ਇਸ ਜੋੜੇ ਨੇ ਕੀਤੀ ਇੱਕ ਅਨੋਖੀ ਮਿਸਾਲ ਪੇਸ਼ ਦੱਸ ਦਈਏ ਕਿ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਚਿਦੰਬਰਮ ਨੂੰ 24 ਅਕਤੂਬਰ ਤੱਕ ਈ. ਡੀ. ਦੀ ਹਿਰਾਸਤ 'ਚ ਰੱਖਿਆ ਗਿਆ ਹੈ। ਅਦਾਲਤ ਨੇ ਉਨ੍ਹਾਂ ਨੂੰ ਸੀ. ਬੀ. ਆਈ. ਦੇ ਕੇਸ 'ਚ ਜ਼ਮਾਨਤ ਦਿੱਤੀ ਹੈ। P Chidambaramਸੁਪਰੀਮ ਕੋਰਟ ਨੇ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਚਿਦਾਂਬਰਮ ਨੂੰ ਜੇਲ ਤੋਂ ਰਿਹਾਅ ਕੀਤਾ ਜਾ ਸਕਦਾ ਹੈ, ਸ਼ਰਤੀਆ ਕਿਸੇ ਹੋਰ ਕੇਸ 'ਚ ਉਨ੍ਹਾਂ ਦੀ ਗ੍ਰਿਫਤਾਰੀ ਨਾ ਹੋਈ ਹੋਵੇ। ਨਾਲ ਹੀ ਉਨ੍ਹਾਂ ਨੂੰ ਇਕ ਲੱਖ ਦਾ ਨਿੱਜੀ ਮੁਚਲਕਾ ਵੀ ਭਰਨਾ ਹੋਵੇਗਾ। ਕੋਰਟ ਨੇ ਇਹ ਵੀ ਕਿਹਾ ਕਿ ਜੇਲ ਤੋਂ ਰਿਹਾਈ ਹੋਣ 'ਤੇ ਵੀ ਉਨ੍ਹਾਂ ਨੂੰ ਪੁੱਛ-ਗਿੱਛ ਲਈ ਉਪਲੱਬਧ ਰਹਿਣਾ ਹੋਵੇਗਾ। -PTC News


Top News view more...

Latest News view more...