Fri, Apr 26, 2024
Whatsapp

ਕਰੋਨਾ ਵਾਇਰਸ ਦੀ ਚਪੇਟ 'ਚ ਆਇਆ IPL 2020, ਹੁਣ ਇਸ ਤਾਰੀਕ ਤੋਂ ਹੋਵੇਗਾ ਸ਼ੁਰੂ

Written by  Jashan A -- March 13th 2020 02:57 PM
ਕਰੋਨਾ ਵਾਇਰਸ ਦੀ ਚਪੇਟ 'ਚ ਆਇਆ IPL 2020, ਹੁਣ ਇਸ ਤਾਰੀਕ ਤੋਂ ਹੋਵੇਗਾ ਸ਼ੁਰੂ

ਕਰੋਨਾ ਵਾਇਰਸ ਦੀ ਚਪੇਟ 'ਚ ਆਇਆ IPL 2020, ਹੁਣ ਇਸ ਤਾਰੀਕ ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ: ਚੀਨ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਦਾ ਹੁਣ ਆਈ.ਪੀ.ਐੱਲ ਯਾਨੀ ਕਿ ਇੰਡੀਅਨ ਪ੍ਰੀਮੀਅਰ ਲੀਗ 'ਤ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਖਤਰਨਾਕ ਵਾਇਰਸ ਦੇ ਮੱਦੇਨਜ਼ਰ IPL 2020 ਮੁਲਤਵੀ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਆਈ.ਪੀ.ਐੱਲ ਦੇ ਮੈਚ 15 ਅਪ੍ਰੈਲ ਤੋਂ ਸ਼ੁਰੂ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਇਹ ਮੈਚ 29 ਮਾਰਚ ਤੋਂ ਸ਼ੁਰੂ ਹੋਣੇ ਸਨ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਦਿੱਲੀ 'ਚ ਹੋਣ ਵਾਲੇ ਮੈਚ ਰੱਦ ਕਰਨ ਦਾ ਫੈਸਲਾ ਲਿਆ ਹੈ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ,''ਅਸੀਂ ਆਈ.ਪੀ.ਐੱਲ. ਵਰਗੇ ਸਾਰੀਆਂ ਖੇਡ ਗਤੀਵਿਧੀਆਂ ਨੂੰ ਬੈਨ ਕਰਨ ਦਾ ਫੈਸਲਾ ਕੀਤਾ ਹੈ, ਜਿਸ 'ਚ ਵੱਡੀ ਗਿਣਤੀ 'ਚ ਲੋਕਾਂ ਦੀ ਮੌਜੂਦਗੀ ਹੁੰਦੀ ਹੈ। ਹੋਰ ਪੜ੍ਹੋ: ਨੇਪਾਲ 'ਚ ਜਹਾਜ਼ ਹੋਇਆ ਹਾਦਸਾਗ੍ਰਸਤ, 2 ਦੀ ਮੌਤ, 5 ਜ਼ਖਮੀ ਕਰੋਨਾ ਵਾਇਰਸ ਨੂੰ ਰੋਕਣ ਲਈ ਸਮਾਜਿਕ ਤੌਰ 'ਤੇ ਵੱਖ-ਵੱਖ ਹੋਣਾ ਜ਼ਿਆਦਾ ਜ਼ਰੂਰੀ ਹੈ।'' ਉਨ੍ਹਾਂ ਨੇ ਕਿਹਾ ਕਿ ਦਿੱਲੀ 'ਚ ਸਾਰੇ ਤਰ੍ਹਾਂ ਦੇ ਸੰਮੇਲਨ ਅਤੇ ਸੈਮੀਨਾਰ 'ਤੇ ਵੀ ਰੋਕ ਰਹੇਗੀ। https://twitter.com/ESPNcricinfo/status/1238388764843499520?s=20 ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ। ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਖਤਰਨਾਕ ਵਾਇਰਸ ਨੇ ਦੁਨੀਆ ਭਰ ‘ਚ ਤਹਿਲਕਾ ਮਚਾਇਆ ਹੋਇਆ ਹੈ ਤੇ ਇਸ ਦੀ ਲਪੇਟ ‘ਚ ਹੁਣ ਤੱਕ ਦੁਨੀਆ ਦੇ 113 ਦੇਸ਼ ਆ ਚੁੱਕੇ ਹਨ ਤੇ ਹੁਣ ਤੱਕ ਵਿਸ਼ਵ ਭਰ ‘ਚ ਕਰੀਬ 4700 ਮੌਤਾਂ ਹੋ ਚੁੱਕੀਆਂ ਹਨ। https://twitter.com/cricbuzz/status/1238393459163025409?s=20 ਭਾਰਤ ਦੀ ਗੱਲ ਕਰੀਏ ਤਾਂ ਹੁਣ ਤੱਕ ਭਾਰਤ 'ਚ 75 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ ਕਰਨਾਟਕ 'ਚ ਕਰੋਨਾ ਨਾਲ ਇੱਕ 76 ਸਾਲ ਦੇ ਬਜ਼ੁਰਗ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। -PTC News


  • Tags

Top News view more...

Latest News view more...