ਸਾਬਕਾ IPS ਇਕਬਾਲ ਸਿੰਘ ਲਾਲਪੁਰਾ ਨੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਮਾਣਹਾਨੀ ਦਾ ਭੇਜਿਆ ਨੋਟਿਸ
ਇਕਬਾਲ ਸਿੰਘ ਲਾਲਪੁਰਾ ਨੇ ਦਾਅਵਾ ਕੀਤਾ ਹੈ ਕਿ ਉਸ ਦਾ ਅਕਸ਼ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਖਿਲਾਫ਼ ਸੋਸ਼ਲ ਮੀਡੀਆ ਉੱਤੇ ਅਫਵਾਹਾਂ ਫੈਲਾਈਆ ਜਾ ਰਹੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੋਸਟ ਵਿੱਚ ਮੈਨੂੰ ਭ੍ਰਿਸ਼ਟਾਚਾਰੀ ਅਤੇ ਸਾਬਕਾ ਜੰਗਲਾਤ ਮੰਤਰੀ ਵੀ ਦੱਸਿਆ ਗਿਆ ਹੈ।
ਇਕਬਾਲ ਸਿੰਘ ਲਾਲਪੁਰਾ ਨੇ ਮੰਗ ਕੀਤੀ ਗਈ ਹੈ ਕਿ ਸੋਸ਼ਲ ਮੀਡੀਆ ਅਤੇ ਕਈ ਹੋਰ ਪਲੇਟਫਾਰਮ ਤੋਂ ਇਹ ਫੋਟੋ ਨੂੰ ਹਟਾਇਆ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਖਿਲਾਫ਼ ਜੋ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਇਸ ਨੂੰ ਰੋਕਿਆ ਜਾਵੇ।
ਤੁਹਾਨੂੰ ਦੱਸ ਦੇਈਏ ਕਿ ਇਕਬਾਲ ਸਿੰਘ ਲਾਲਪੁਰਾ ਨੇ ਭਾਜਪਾ ਦੀ ਟਿਕਟ ਉਤੇ ਪੰਜਾਬ ਦੀ ਰੂਪਨਗਰ ਵਿਧਾਨ ਸਭਾ ਤੋਂ ਚੋਣ ਲੜੀ ਸੀ ਪਰ ਉਹ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਦਿਨੇਸ਼ ਕੁਮਾਰ ਚੱਢਾ ਤੋਂ ਹਾਰ ਗਏ ਸਨ।
ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਲਾਲਪੁਰਾ ਇਕ ਸਿੱਖ ਵਿਦਵਾਨ ਹਨ ਜਿਨ੍ਹਾਂ ਨੇ ਪੰਜਾਬੀ ਸੱਭਿਆਚਾਰ ਅਤੇ ਸਿੱਖੀ ਨੂੰ ਸਮਰਪਿਤ ਕਈ ਕਿਤਾਬਾਂ ਲਿਖੀਆਂ ਹਨ। ਉਹ 2012 'ਚ ਬਤੌਰ ਪੰਜਾਬ ਪੁਲਿਸ ਤੋਂ ਬਤੌਰ ਡੀਆਈਜੀ ਰਿਟਾਇਰ ਹੋਏ ਸਨ ਤੇ ਇਸ ਤੋਂ ਬਾਅਦ ਉਨ੍ਹਾਂ ਭਾਜਪਾ ਜੁਆਇਨ ਕਰ ਲਈ ਸੀ।
ਇਹ ਵੀ ਪੜ੍ਹੋ : ਰਾਜਪੁਰਾ ਤੋਂ ਬਾਅਦ ਪਟਿਆਲਾ 'ਚ ਡਾਇਰੀਆ ਨੇ ਦਿੱਤੀ ਦਸਤਕ, ਸੰਗਰੂਰ 'ਚ ਡੇਂਗੂ ਦਾ ਕਹਿਰ