ਮੁੱਖ ਖਬਰਾਂ

ਆਈਟੀਬੀਪੀ ਕਾਂਸਟੇਬਲ ਨੇ ਸਾਥੀਆਂ 'ਤੇ ਫਾਇਰਿੰਗ ਕਰ ਕੇ ਖ਼ੁਦ ਨੂੰ ਮਾਰੀ ਗੋਲ਼ੀ

By Ravinder Singh -- July 16, 2022 6:42 pm

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਆਈਟੀਬੀਪੀ ਦੀ 8ਵੀਂ ਬਟਾਲੀਅਨ ਤਾਇਨਾਤ ਇਕ ਕਾਂਸਟੇਬਲ ਨੇ ਸਾਥੀਆਂ ਉਤੇ ਫਾਇਰਿੰਗ ਕਰ ਦਿੱਤੀ ਜਿਸ 'ਚ 3 ਜਵਾਨ ਜ਼ਖਮੀ ਹੋ ਗਏ। ਇਸ ਮਗਰੋਂ ਕਾਂਸਟੇਬਲ ਨੇ ਖ਼ੁਦ ਨੂੰ ਵੀ ਗੋਲ਼ੀ ਮਾਰ ਲਈ। ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਊਧਮਪੁਰ 'ਚ ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਦੀ 8ਵੀਂ ਬਟਾਲੀਅਨ ਦੇ ਕਾਂਸਟੇਬਲ ਨੇ ਗੋਲੀਬਾਰੀ ਕਰ ਦਿੱਤੀ। ਜਿਸ ਵਿੱਚ ਉਸ ਦੇ 3 ਸਾਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਆਈਟੀਬੀਪੀ ਕਾਂਸਟੇਬਲ ਨੇ ਸਾਥੀਆਂ 'ਤੇ ਫਾਇਰਿੰਗ ਕਰ ਕੇ ਖ਼ੁਦ ਨੂੰ ਮਾਰੀ ਗੋਲ਼ੀਇਸ ਅਚਾਨਕ ਵਾਪਰੀ ਘਟਨਾ ਨਾਲ ਫ਼ੌਜੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਆਈਟੀਬੀਪੀ ਪ੍ਰਸ਼ਾਸਨ ਨੇ ਦੱਸਿਆ ਕਿ 8ਵੀਂ ਬਟਾਲੀਅਨ ਦੇ ਇੱਕ ਸਿਪਾਹੀ ਨੇ ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸਰਵਿਸ ਗਨ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਕਾਰਨ ਉਸ ਦੇ ਤਿੰਨ ਸਾਥੀ ਜ਼ਖਮੀ ਹੋ ਗਏ। ਇਸ ਮਗਰੋਂ ਉਸ ਨੇ ਖੁਦ ਨੂੰ ਗੋਲ਼ੀ ਮਾਰ ਲਈ। ਜਵਾਨ ਵੱਲੋਂ ਕੀਤੀ ਫਾਇਰਿੰਗ ਨਾਲ ਫੌਜੀਆਂ ਵਿੱਚ ਭੱਜਦੌੜ ਮਚ ਗਈ।

ਆਈਟੀਬੀਪੀ ਕਾਂਸਟੇਬਲ ਨੇ ਸਾਥੀਆਂ 'ਤੇ ਫਾਇਰਿੰਗ ਕਰ ਕੇ ਖ਼ੁਦ ਨੂੰ ਮਾਰੀ ਗੋਲ਼ੀਇਸ ਤੋਂ ਪਹਿਲਾਂ ਕਿ ਹੋਰ ਜਵਾਨ ਉਸ ਨੂੰ ਫੜ ਲੈਂਦੇ, ਉਸ ਨੇ ਆਪਣੇ ਆਪ ਨੂੰ ਗੋਲ਼ੀ ਮਾਰ ਲਈ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਗੋਲੀਬਾਰੀ 'ਚ ਜ਼ਖਮੀ ਹੋਏ ਹੋਰ ਜਵਾਨਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਆਈਟੀਬੀਪੀ ਮੁਤਾਬਕ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ। ਦੂਜੇ ਪਾਸੇ ਇਸ ਮਾਮਲੇ ਵਿੱਚ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ।

ਆਈਟੀਬੀਪੀ ਕਾਂਸਟੇਬਲ ਨੇ ਸਾਥੀਆਂ 'ਤੇ ਫਾਇਰਿੰਗ ਕਰ ਕੇ ਖ਼ੁਦ ਨੂੰ ਮਾਰੀ ਗੋਲ਼ੀਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪਠਾਨਕੋਟ ਜ਼ਿਲ੍ਹੇ ਦੇ ਇਲਾਕਾ ਮੀਰਥਲ ਨੇੜੇ ਆਰਮੀ ਕੈਂਪ ਵਿੱਚ ਇਕ ਫੌਜੀ ਵੱਲੋਂ ਆਪਣੀ ਸਰਵਿਸ ਰਾਈਫਲ ਨਾਲ ਦੋ ਸਾਥੀਆਂ ਨੂੰ ਗੋਲੀ ਦਿੱਤੀ ਗਈ ਸੀ। ਫੌਜੀ ਗੋਲੀ ਚਲਾ ਕੇ ਖੁਦ ਫ਼ਰਾਰ ਹੋ ਗਿਆ ਸੀ। ਜਿਨ੍ਹਾਂ ਦੋ ਫ਼ੌਜੀ ਫ਼ੌਜੀਆਂ ਨੂੰ ਗੋਲੀ ਲੱਗੀ ਉਨ੍ਹਾਂ ਦੀ ਮੌਤ ਹੋ ਚੁੱਕੀ ਹੋ ਗਈ ਸੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਕੋਰੋਨਾ ਵਾਇਰਸ ਦੇ ਵੱਧਦੇ ਕੇਸ ਤੇ ਮੌਤਾਂ ਬਣੀਆਂ ਚਿੰਤਾ ਦਾ ਵਿਸ਼ਾ

  • Share