ਜਗਦੀਪ ਧਨਖੜ ਬਣੇ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ
Vice President Elections 2022: ਐਨਡੀਏ ਉਮੀਦਵਾਰ ਜਗਦੀਪ ਧਨਖੜ ਨੇ ਉਪ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ। ਧਨਖੜ ਨੂੰ 528 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੀ ਵਿਰੋਧੀ ਮਾਰਗਰੇਟ ਅਲਵਾ ਨੂੰ 182 ਵੋਟਾਂ ਮਿਲੀਆਂ। 15 ਸੰਸਦ ਮੈਂਬਰਾਂ ਦੀਆਂ ਵੋਟਾਂ ਰੱਦ ਹੋ ਚੁੱਕੀਆਂ ਹਨ। ਧਨਖੜ ਹੁਣ 11 ਅਗਸਤ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਦੱਸਣਯੋਗ ਹੈ ਕਿ ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ।
ਇਹ ਵੀ ਪੜ੍ਹੋ : 'ਆਪ' ਨੇ ਆਪਣੀ ਜਿੱਤ ਦੇ ਜਸ਼ਨ ਨੂੰ ਮਨਾਉਣ ਲਈ ਸਰਕਾਰੀ ਖਜ਼ਾਨੇ ਨੂੰ ਲਾਇਆ ਲੱਖਾਂ ਦਾ ਚੂਨਾ
ਇਨ੍ਹਾਂ ਚੋਣਾਂ ਵਿੱਚ ਕੌਮੀ ਜਮਹੂਰੀ ਗੱਠਜੋੜ ਦੇ ਉਮੀਦਵਾਰ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ (71) ਤੇ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ (80) ਵਿਚਾਲੇ ਸਿੱਧਾ ਮੁਕਾਬਲਾ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਚੋਣ ਜਿੱਤਣ 'ਤੇ ਵਧਾਈ ਦਿੱਤੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਜਗਦੀਪ ਧਨਖੜ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, 'ਕਿਸਾਨ ਦੇ ਪੁੱਤਰ ਜਗਦੀਪ ਧਨਖੜ ਦਾ ਭਾਰਤ ਦੇ ਉਪ ਰਾਸ਼ਟਰਪਤੀ ਵਜੋਂ ਚੋਣ ਪੂਰੇ ਦੇਸ਼ ਲਈ ਖੁਸ਼ੀ ਦੀ ਗੱਲ ਹੈ। ਧਨਖੜ ਜੀ ਆਪਣੇ ਲੰਬੇ ਜਨਤਕ ਜੀਵਨ ਵਿੱਚ ਲਗਾਤਾਰ ਜਨਤਾ ਨਾਲ ਜੁੜੇ ਰਹੇ ਹਨ। ਉਪਰਲੇ ਸਦਨ ਨੂੰ ਯਕੀਨੀ ਤੌਰ 'ਤੇ ਜ਼ਮੀਨੀ ਮੁੱਦਿਆਂ ਦੀ ਉਸ ਦੀ ਨੇੜਲੀ ਸਮਝ ਅਤੇ ਉਸ ਦੇ ਤਜ਼ਰਬੇ ਤੋਂ ਲਾਭ ਹੋਵੇਗਾ।Congratulations to Shri Jagdeep Dhankhar on winning the Vice Presidential elections. His long public life, wide experience and deep understanding of people’s issues will certainly benefit the nation. I am confident that he will make an exceptional VP & Rajya Sabha Chairman. — Rajnath Singh (@rajnathsingh) August 6, 2022
ਉਨ੍ਹਾਂ ਨੇ ਆਪਣੇ ਅਗਲੇ ਟਵੀਟ 'ਚ ਲਿਖਿਆ, 'ਮੈਨੂੰ ਯਕੀਨ ਹੈ ਕਿ ਜਗਦੀਪ ਧਨਖੜ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਦੇ ਰੂਪ 'ਚ ਸੰਵਿਧਾਨ ਦੇ ਆਦਰਸ਼ ਸਰਪ੍ਰਸਤ ਸਾਬਤ ਹੋਣਗੇ। ਮੈਂ ਉਸ ਨੂੰ ਇਸ ਜਿੱਤ ਲਈ ਵਧਾਈ ਦਿੰਦਾ ਹਾਂ। ਨਾਲ ਹੀ, ਮੋਦੀ ਜੀ ਦੀ ਅਗਵਾਈ ਹੇਠ, ਮੈਂ ਧਨਖੜ ਜੀ ਦਾ ਸਮਰਥਨ ਕਰਨ ਲਈ ਐਨਡੀਏ ਸਹਿਯੋਗੀਆਂ, ਹੋਰ ਪਾਰਟੀਆਂ ਅਤੇ ਸੰਸਦ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ।किसान पुत्र श्री @jdhankhar1 जी का भारत के उपराष्ट्रपति के रूप में निर्वाचित होना पूरे देश के लिए हर्ष का विषय है।
धनखड़ जी अपने लम्बे सार्वजनिक जीवन में निरंतर जनता से जुड़े रहे हैं। जमीनी मुद्दों की बारीकी समझ व उनके अनुभव का उच्च सदन को निश्चित रूप से लाभ मिलेगा। — Amit Shah (@AmitShah) August 6, 2022
ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟ ਪਾਉਣ ਵਾਲੇ ਪਹਿਲੇ ਸੰਸਦ ਮੈਂਬਰਾਂ ਵਿੱਚੋਂ ਸਨ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੋਨੀਆ ਗਾਂਧੀ ,ਕਈ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਆਪਣੀ ਵੋਟ ਪਾਈ। ਮਨਮੋਹਨ ਸਿੰਘ ਵ੍ਹੀਲ ਚੇਅਰ 'ਤੇ ਸੰਸਦ ਭਵਨ ਪਹੁੰਚੇ ਅਤੇ ਉਪ ਰਾਸ਼ਟਰਪਤੀ ਚੋਣ 'ਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਨੇ ਪਿਛਲੇ ਮਹੀਨੇ ਰਾਸ਼ਟਰਪਤੀ ਚੋਣ ਵਿੱਚ ਵੀ ਵ੍ਹੀਲਚੇਅਰ 'ਤੇ ਸੰਸਦ ਭਵਨ ਪਹੁੰਚ ਕੇ ਆਪਣੀ ਵੋਟ ਪਾਈ ਸੀ।
-PTC News