ਤਾਂ ਕੀ ਇਹ ਹੈ ਜਗਮੀਤ ਬਰਾੜ ਦੀ ਅਗਲੀ ਤਿਆਰੀ?
Jagmeet Brar may join Punjab Congress once again: ਜਗਮੀਤ ਬਰਾੜ ਕਾਂਗਰਸ ਦੇ ਸਾਬਕਾ ਲੋਕ ਸਭਾ ਮੈਂਬਰ 'ਤ੍ਰਿਣਮੂਲ ਕਾਂਗਰਸ' ਦੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਹਨਾਂ ਦੀਆਂ ਘਰ ਵਾਪਸੀ ਦੀਆਂ ਸੰਭਾਵਨਾਵਾਂ ਨਜ਼ਰ ਆ ਰਹੀਆਂ ਹਨ। ਜਗਮੀਤ ਬਰਾੜ ਆਉਣ ਵਾਲੇ ਦਿਨਾਂ ਵਿੱਚ ਦੁਬਾਰਾ ਕਾਂਗਰਸ ਵਿੱਚ ਸ਼ਾਮਿਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਜਗਮੀਤ ਬਰਾੜ ਕਾਫੀ ਲੰਮੇ ਸਮੇਂ ਤੋਂ ਕਾਂਗਰਸ ਵਿੱਚ ਰਹਿ ਚੁੱਕੇ ਹਨ ਇਸ ਲਈ ਪਾਰਟੀ ਆਗੂਆਂ ਨਾਲ ਉਨ੍ਹਾਂ ਦਾ ਮਿਲਣਾ-ਜੁਲਣਾ ਲੱਗਾ ਰਹਿੰਦਾ ਹੈ। ਪਰ ਉਹ ਆਖਰੀ ਫੈਸਲਾ ਆਪਣੇ ਸਾਥੀਆਂ ਨਾਲ ਸਲਾਹ-ਮਸ਼ਵਰਾ ਕਰਕੇ ਹੀ ਲੈਣਗੇ। ਸੂਤਰਾਂ ਮੁਤਾਬਿਕ ਜਗਮੀਤ ਬਰਾੜ ਨੂੰ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਘਰ ਵਾਪਸੀ ਲਈ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਜਗਮੀਤ ਬਰਾੜ ਨੇ ਤ੍ਰਿਣਮੂਲ ਕਾਂਗਰਸ ਦੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਜਗਮੀਤ ਬਰਾੜ ਨੇ ਆਮ ਆਦਮੀ ਪਾਰਟੀ ਦੀਆਂ ਤਾਰੀਫਾਂ ਕਰ ਰਹੇ ਸਨ, ਪਰ 2016 ਵਿੱਚ ਉਹ ਤ੍ਰਿਣਮੂਲ ਕਾਂਗਰਸ 'ਚ ਸ਼ਾਮਲ ਹੋ ਗਏ ਸਨ। —PTC News