Advertisment

ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ: ਪੰਜਾਬ ਸਰਕਾਰ ਨੇ 20 ਲੱਖ ਰੁਪਏ ਤੇ ਇੱਕ ਪਰਿਵਾਰਿਕ ਮੈਂਬਰ ਨੂੰ ਨੌਕਰੀ ਦੇਣ ਦਾ ਦਿੱਤਾ ਭਰੋਸਾ

author-image
Jashan A
Updated On
New Update
ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ: ਪੰਜਾਬ ਸਰਕਾਰ ਨੇ 20 ਲੱਖ ਰੁਪਏ ਤੇ ਇੱਕ ਪਰਿਵਾਰਿਕ ਮੈਂਬਰ ਨੂੰ ਨੌਕਰੀ ਦੇਣ ਦਾ ਦਿੱਤਾ ਭਰੋਸਾ
Advertisment
ਦਲਿਤ ਨੌਜਵਾਨ 'ਤੇ ਤਸ਼ੱਸਦ ਦਾ ਮਾਮਲਾ: ਪੰਜਾਬ ਸਰਕਾਰ ਨੇ 20 ਲੱਖ ਰੁਪਏ ਤੇ ਇੱਕ ਪਰਿਵਾਰਿਕ ਮੈਂਬਰ ਨੂੰ ਨੌਕਰੀ ਦੇਣ ਦਾ ਦਿੱਤਾ ਭਰੋਸਾ ,ਚੰਡੀਗੜ੍ਹ: ਸੰਗਰੂਰ ਦੇ ਚੰਗਾਲੀਵਾਲਾ ਪਿੰਡ 'ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੂੰ ਮਿਲਣ ਲਈ ਪੰਜਾਬ ਸਿਵਲ ਸਕੱਤਰੇਤ 'ਚ ਪਹੁੰਚੇ ਤੇ ਅੱਜ ਉਹਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਵਿਜੇ ਇੰਦਰ ਸਿੰਗਲਾ ਅਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਨੁਮਾਇੰਦਗੀ ਕੀਤੀ। Jagmel Murder Caseਇਸ ਮੁਲਾਕਾਤ ਦੌਰਾਨ ਸਰਕਾਰ ਨੇ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜਾ ਅਤੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ।ਇਸ ਦੌਰਾਨ ਪਰਿਵਾਰ ਦੀਆਂ ਕਈ ਹੋਰ ਮੰਗਾਂ ਵੀ ਮੰਨੀਆਂ। ਤੁਹਾਨੂੰ ਦੱਸ ਦੇਈਏ ਕਿ ਪੀੜਤ ਪਰਿਵਾਰ ਨੇ ਸਰਕਾਰ ਤੋਂ 50 ਲੱਖ ਰੁਪਏ ਮੁਆਵਜ਼ਾ ਅਤੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਅਪੀਲ ਕੀਤੀ ਸੀ। ਹੋਰ ਪੜ੍ਹੋ: ਨਾਭਾ ਦੀ ਅਨਾਜ ਮੰਡੀ ਵਿਖੇ ਲੁਟੇਰਿਆਂ ਨੇ ਐੱਸਬੀਆਈ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ ਪੰਜਾਹ ਲੱਖ ਰੁਪਏ ਲੁੱਟੇ ਮੁਲਾਕਾਤ ਤੋਂ ਬਾਅਦ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਪਰਿਵਾਰ ਨਾਲ ਸਮਝੌਤਾ ਹੋ ਗਿਆ ਤੇ ਛੇਤੀ ਹੀ ਸੰਘਰਸ਼ ਕਮੇਟੀ ਅੰਦੋਲਨ ਖ਼ਤਮ ਕਰੇਗੀ। Jagmel Murder Caseਜ਼ਿਕਰਯੋਗ ਹੈ ਕਿ ਜਗਮੇਲ ਸਿੰਘ ਨਾਂ ਦੇ ਦਲਿਤ ਨੌਜਵਾਨ ਨੂੰ ਪਿੰਡ ਦੇ ਕੁਝ ਵਿਅਕਤੀਆਂ ਨੇ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਤੇ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ। ਇਨ੍ਹਾਂ ਹੀ ਨਹੀਂ ਉਨ੍ਹਾਂ ਵਿਅਕਤੀਆਂ ਨੇ ਨੌਜਵਾਨ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ ਅਤੇ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪੇਸ਼ਾਬ ਪਿਲਾਇਆ ਸੀ ਤੇ ਚੰਡੀਗੜ੍ਹ ਵਿਖੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ਸੀ। -PTC News-
punjabi-news sangrur-news govt-of-punjab jagmel-murder-case
Advertisment

Stay updated with the latest news headlines.

Follow us:
Advertisment