Thu, Sep 10, 2026
Whatsapp

ਜਗਮੋਹਨ ਸਿੰਘ ਕੰਗ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

Reported by:  PTC News Desk  Edited by:  Pardeep Singh -- February 01st 2022 03:37 PM -- Updated: February 01st 2022 03:49 PM
ਜਗਮੋਹਨ ਸਿੰਘ ਕੰਗ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਜਗਮੋਹਨ ਸਿੰਘ ਕੰਗ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਮੋਹਾਲੀ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੈ। ਪੰਜਾਬ ਦੀ ਸਿਆਸਤ ਵਿੱਚ ਵੱਡੇ ਬਦਲਾਅ ਆ ਰਹੇ ਹਨ ਕਿਉਂਕਿ ਕਈ ਸੀਨੀਅਰ ਆਗੂ ਦਲ ਬਦਲ ਰਹੇ ਹਨ। ਖਰੜ ਤੋਂ ਜਗਮੋਹਨ ਸਿੰਘ ਕੰਗ ਆਪਣੇ ਪਰਿਵਾਰ ਸਮੇਤ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਦੱਸਦੇਈਏ ਕਿ ਜਗਮੋਹਨ ਸਿੰਘ ਕੰਗ ਕਾਂਗਰਸ ਹਾਈਕਮਾਨ ਵੱਲੋਂ ਖਰੜ ਤੋਂ ਟਿਕਟ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜ਼ਿਕਰਯੋਗ ਹੈ ਕਿ ਜਗਮੋਹਨ ਸਿੰਘ ਕੰਗ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਨੇ ਆਪਣੇ ਬੇਟੇ ਯਾਦਵਿੰਦਰ ਸਿੰਘ ਕੰਗ ਲਈ ਟਿਕਟ ਦੀ ਮੰਗ ਕੀਤੀ ਸੀ। ਕੰਗ ਦੇ ਬੇਟੇ ਨੂੰ ਟਿਕਟ ਨਹੀਂ ਮਿਲੀ ਸੀ ਇਸ ਕਰਕੇ ਉਨ੍ਹਾਂ ਨੇ ਕਾਂਗਰਸ ਛੱਡ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹ ਵੀ ਪੜ੍ਹੋ:ਕੇਂਦਰੀ ਮੰਤਰੀ ਨੇ ਕਿਸਾਨਾਂ ਲਈ ਕੀਤੇ ਵੱਡੇ ਐਲਾਨ, ਜਾਣੋ ਕਿਹੜੇ-ਕਿਹੜੇ ਐਲਾਨ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK