ਹੜ੍ਹ ਦਾ ਡਰ, ਜਗਰਾਓਂ ਦੇ 17 ਪਿੰਡ ਖਾਲੀ ਕਰਨ ਦੇ ਹੁਕਮ

flood

ਹੜ੍ਹ ਦਾ ਡਰ, ਜਗਰਾਓਂ ਦੇ 17 ਪਿੰਡ ਖਾਲੀ ਕਰਨ ਦੇ ਹੁਕਮ,ਜਗਰਾਓਂ: ਸਤਲੁਜ ਦਰਿਆ ‘ਚ ਵੱਧ ਰਹੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਜਗਰਾਓਂ ਦੇ ਐੱਸ.ਡੀ.ਐੱਮ. ਨੇ ਹਲਕੇ ਦੇ 17 ਪਿੰਡ ਖਾਲੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। SDM ਮੁਤਾਬਕ ਭਾਖੜਾ ਡੈਮ ਵਿੱਚੋਂ ਪਾਣੀ ਛੱਡਣ ਕਾਰਨ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ।

floodਜਿਸ ਕਾਰਨ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਕਾਰਨ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸਥਾਨਕ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੋਰ ਪੜ੍ਹੋ:ਕੈਪਟਨ ਵੱਲੋਂ ਗੰਨੇ ਦੀ ਅਦਾਇਗੀ ਤੇ ਬਿਜਲੀ ਸਬਸਿਡੀ ਸਮੇਤ ਬਕਾਏ ਦੇ ਨਿਪਟਾਰੇ ਲਈ 391 ਕਰੋੜ ਰੁਪਏ ਜਾਰੀ

ਲੋਕਾਂ ਦੇ ਘਰਾਂ ‘ਚ ਪਾਣੀ ਵੜ੍ਹ ਗਿਆ ਹੈ, ਜਿਸ ਕਾਰਨ ਲੋਕ ਘਰ ਛੱਡਣ ਲਈ ਮਜਬੂਰ ਹੋ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ ਸੈਂਕੜੇ ਏਕੜ ਫਸਲ ਤਬਾਹ ਹੋ ਚੁੱਕੀ ਹੈ। ਉਧਰ ਪੰਜਾਬ ‘ਚ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਨੂੰ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ।

floodਜ਼ਿਕਰਯੋਗ ਹੈ ਕਿ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਰਕੇ ਕਰੀਬ ਹੁਣ ਤੱਕ 2 ਲੱਖ 40 ਹਜ਼ਾਰ ਤੋਂ ਵੱਧ ਪਾਣੀ ਛੱਡਿਆ ਜਾ ਚੁੱਕਿਆ ਹੈ। ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਵਧ ਜਾਣ ਕਰਕੇ ਭਾਰੀ ਤਬਾਹੀ ਮਚੀ ਹੋਈ ਹੈ।

-PTC News