ਪੰਜਾਬ

ਜੇਲ੍ਹ 'ਚ ਬੰਦ ਹਵਾਲਾਤੀ ਨੇ ਸੋਸ਼ਲ ਮੀਡੀਆ 'ਤੇ ਪਾਈ ਵੀਡੀਓ, ਮਿੱਤਰਾਂ ਨੂੰ ਦਿਖਾ ਰਿਹਾ ਜੇਲ੍ਹ ਦਾ ਹਾਲ

By Riya Bawa -- May 25, 2022 1:54 pm -- Updated:May 25, 2022 1:59 pm

ਫ਼ਰੀਦਕੋਟ: ਪੰਜਾਬ ਵਿਚ ਜੇਲ੍ਹ ਤੋਂ ਖ਼ਬਰਾਂ ਤੇ ਵੀਡੀਓ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਕ ਅਜਿਹੀ ਹੀ ਖ਼ਬਰ ਫਰੀਦਕੋਟ ਤੋਂ ਸਾਹਮਣੇ ਆਈ ਹੈ ਜਿਥੇ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਨੌਜਵਾਨ ਦੀ ਜੇਲ੍ਹ ਅੰਦਰ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਨੌਜਵਾਨ ਜੇਲ੍ਹ ਦੇ ਅੰਦਰਲੇ ਹਾਲਤ ਦਿਖਾ ਰਿਹਾ ਹੈ। ਨੌਜਵਾਨ ਦੀ ਪਹਿਚਾਣ ਕਰਨ ਸ਼ਰਮਾਂ ਵਜੋਂ ਹੋਈ ਜਿਸ ਨੂੰ ਬੀਤੇ ਦਿਨੀ ਫਰੀਦਕੋਟ ਪੁਲਿਸ ਨੇ ਨਜਾਇਜ ਅਸਲੇ ਸਮੇਤ ਗਿਰਫ਼ਤਾਰ ਕੀਤਾ ਸੀ।

 ਬਜ਼ੁਰਗ ਜੋੜੇ ਦੀ ਗਲਾ ਘੁੱਟ ਕੇ ਹੱਤਿਆ, ਘਰ ਦੀ ਤੀਜੀ ਮੰਜ਼ਿਲ 'ਤੇ ਪਈਆਂ ਲਾਸ਼ਾਂ

ਤਾਜ਼ਾ ਮਾਮਲਾ ਫਰੀਦਕੋਟ ਦਾ ਹੈ ਜਿੱਥੇ ਇੱਕ ਬੈਰਕ 'ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਪਾ ਦਿੱਤੀ। ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਇਸ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸ਼ੋਸ਼ਲ ਮੀਡੀਆ ਉੱਪਰ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢੀ ਹੈ। ਇਸ ਦੌਰਾਨ ਜੇਲ੍ਹ ਵਿੱਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ ਵੱਲੋਂ ਸ਼ਰੇਆਮ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਹਾਸਲ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫ਼ਰੀਦਕੋਟ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਦੀ ਅਗਵਾਈ ਵਿੱਚ ਇੱਥੇ ਛਾਪੇਮਾਰੀ ਕੀਤੀ ਗਈ ਸੀ ਪਰ ਇਸ ਛਾਪੇਮਾਰੀ ਤੋਂ ਬਾਅਦ ਵੀ ਜੇਲ੍ਹ ਵਿੱਚ ਮੋਬਾਈਲ 'ਤੇ ਇੰਟਰਨੈੱਟ ਦੀ ਵਰਤੋਂ ਨਹੀਂ ਰੁਕੀ।

ਜੇਲ੍ਹ 'ਚ ਬੰਦ ਹਵਾਲਾਤੀ ਨੇ ਸੋਸ਼ਲ ਮੀਡੀਆ 'ਤੇ ਪਾਈ ਜੇਲ੍ਹ ਦੀ ਵੀਡੀਓ, ਮਿੱਤਰਾਂ ਨੂੰ ਦਿਖਾ ਰਿਹਾ ਜੇਲ੍ਹ ਦੇ ਹਾਲ

ਇਹ ਵੀ ਪੜ੍ਹੋ: ਦਿੱਲੀ ਏਅਰਪੋਰਟ ਜਾਣ ਵਾਲੇ ਲਈ ਖੁਸ਼ਖਬਰੀ- ਜਲਦੀ ਹੀ ਸ਼ੁਰੂ ਹੋਣਗੀਆਂ ਸਰਕਾਰੀ ਬੱਸਾਂ

ਦੱਸ ਦੇਈਏ ਕਿ ਕਰਨ ਸ਼ਰਮਾਂ 'ਤੇ ਫਰੀਦਕੋਟ ਜਿਲ੍ਹੇ ਦੇ ਪਿੰਡ ਚਹਿਲ ਦੇ ਇਕ ਨਾਬਾਲਿਗ ਲੜਕੇ ਨੂੰ ਮਰਨ ਲਈ ਮਜਬੂਰ ਕਰਨ ਦਾ ਵੀ ਮਾਮਲਾ ਦਰਜ ਹੋਇਆ ਸੀ।

 

View this post on Instagram

 

A post shared by PTC News (@ptc_news)

ਪੀੜਤ ਪਰਿਵਾਰ ਵਲੋਂ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਕਿ ਜੇਕਰ ਕਰਨ ਸ਼ਰਮਾਂ ਵਰਗੇ ਲੋਕ ਜੇਲ੍ਹ ਅੰਦਰ ਮੋਬਾਇਲ ਵਰਤ ਰਹੇ ਹਨ ਉਸ ਨਾਲ ਉਹ ਬਾਹਰ ਆਪਣੇ ਸਾਥੀਆਂ ਨਾਲ ਸੰਪਰਕ ਕਰ ਕੇ ਪੀੜਤ ਪਰਿਵਾਰ ਲਈ ਖਤਰਾ ਪੈਦਾ ਕਰ ਸਕਦੇ ਹਨ।

-PTC News

  • Share