Sat, Apr 20, 2024
Whatsapp

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੱਲ ਨੂੰ ਜੇਲ੍ਹ ਵਿਭਾਗ ਦੀ ਉਚ ਪੱਧਰੀ ਮੀਟਿੰਗ ਸੱਦੀ

Written by  Shanker Badra -- April 30th 2018 06:07 PM
ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੱਲ ਨੂੰ ਜੇਲ੍ਹ ਵਿਭਾਗ ਦੀ ਉਚ ਪੱਧਰੀ ਮੀਟਿੰਗ ਸੱਦੀ

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੱਲ ਨੂੰ ਜੇਲ੍ਹ ਵਿਭਾਗ ਦੀ ਉਚ ਪੱਧਰੀ ਮੀਟਿੰਗ ਸੱਦੀ

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੱਲ ਨੂੰ ਜੇਲ੍ਹ ਵਿਭਾਗ ਦੀ ਉਚ ਪੱਧਰੀ ਮੀਟਿੰਗ ਸੱਦੀ:ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੱਲ ਨੂੰ 1 ਮਈ ਨੂੰ ਵਿਭਾਗ ਦੇ ਉਚ ਅਧਿਕਾਰੀਆਂ ਅਤੇ ਸਮੂਹ ਜੇਲ੍ਹ ਦੇ ਸੁਪਰਡੈਂਟਾਂ ਨਾਲ ਮੀਟਿੰਗ ਕਰਨਗੇ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੇਲ ਮੰਤਰੀ ਰੰਧਾਵਾ ਵੱਲੋਂ ਜੇਲ੍ਹ ਸੁਧਾਰਾਂ ਨੂੰ ਲਾਗੂ ਕਰਨ ਅਤੇ ਜੇਲ੍ਹ ਦੀ ਦਸ਼ਾ ਸੁਧਾਰਨ ਲਈ ਵਿਭਾਗ ਦੀ ਉਚ ਪੱਧਰੀ ਮੀਟਿੰਗ ਸੱਦੀ ਗਈ ਹੈ ਤਾਂ ਜੋ ਉਹ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋ ਸਕਣ। ਉਹਨਾਂ ਦੱਸਿਆ ਕਿ ਜੇਲ੍ਹ ਮੰਤਰੀ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਟਿਆਲਾ ਸਥਿਤ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ ਸੀ ਅਤੇ ਹੁਣ ਵਿਭਾਗ ਦੀ ਜਾਣ-ਪਛਾਣ ਮੀਟਿੰਗ ਸੱਦ ਕੇ ਪੂਰੇ ਵਿਭਾਗ ਦੀ ਕਾਰਜ ਪ੍ਰਣਾਲੀ ਤੋਂ ਜਾਣੂੰ ਹੋਣਗੇ।ਇਹ ਮੀਟਿੰਗ ਚੰਡੀਗੜ ਸਥਿਤ ਮਾਰਕਫੈਡ ਦਫਤਰ ਵਿਖੇ ਸਵੇਰੇ 11 ਵਜੇ ਸੱਦੀ ਗਈ ਹੈ ਜਿਸ ਵਿੱਚ ਵਿਭਾਗ ਦੇ ਉਚ ਅਧਿਕਾਰੀ,ਏ.ਡੀ.ਜੀ.ਪੀ. ਜੇਲ, ਆਈ.ਜੀ. ਜੇਲ. ਡੀ.ਆਈ.ਜੀ. ਰੇਂਜਜ਼ ਅਤੇ ਸਮੂਹ ਜੇਲ ਦੇ ਸੁਪਰਡੈਂਟ ਹਿੱਸਾ ਲੈਣਗੇ। -PTCNews


Top News view more...

Latest News view more...