ਮੁੱਖ ਖਬਰਾਂ

ਜੇਲ੍ਹ 'ਚ ਫਿਰੌਤੀ ਰੈਕੇਟ ਦਾ ਪਰਦਾਫਾਸ਼, ਸੁਪਰਡੈਂਟ ਧਾਲੀਵਾਲ ਤੇ ਡਿਪਟੀ ਸੁਪਰਡੈਂਟ ਪ੍ਰਭਜੋਤ ਖ਼ਿਲਾਫ਼ ਮਾਮਲਾ ਦਰਜ

By Ravinder Singh -- June 03, 2022 12:35 pm -- Updated:June 04, 2022 2:20 pm

ਪਟਿਆਲਾ :

ਪੰਜਾਬ ਜੇਲ੍ਹ ਵਿਭਾਗ ਵਿੱਚ ਇੱਕ ਹੋਰ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹ) ਨੇ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਤੇ ਡਿਪਟੀ ਸੁਪਰਡੈਂਟ ਪ੍ਰਭਜੋਤ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ ਜਿਸ ਦੇ ਚਲਦਿਆਂ ਨਾਭਾ ਦੇ ਸਦਰ ਥਾਣੇ ਚ ਧਾਰਾ 384 IPC ਤੇ 7 PC ਐਕਟ ਦੇ ਤਹਿਤ ਪਰਚਾ ਕੀਤਾ ਗਿਆ ਹੈ। ਐਸਐਸਪੀ ਦੀਪਕ ਪਾਰਿਕ ਨੇ ਇਸ ਦੀ ਪੁਸ਼ਟੀ ਕੀਤੀ ਹੈ। ਤਤਕਾਲੀ ਏਡੀਜੀਪੀ (ਜੇਲ੍ਹ) ਵਰਿੰਦਰ ਕੁਮਾਰ ਜਿਨ੍ਹਾਂ ਨੂੰ ਹੁਣ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਵਜੋਂ ਨਿਯੁਕਤ ਕੀਤਾ ਗਿਆ ਹੈ, ਦੁਆਰਾ ਜਾਂਚ ਦੇ ਆਦੇਸ਼ ਦਿੱਤੇ ਗਏ ਸਨ, ਨੇ ਪਾਇਆ ਕਿ ਦੋਵੇਂ ਅਧਿਕਾਰੀ ਪਟਿਆਲਾ ਜ਼ਿਲ੍ਹੇ ਦੀ ਨਾਭਾ ਜੇਲ੍ਹ ਵਿੱਚ ਕੈਦੀਆਂ ਤੋਂ ਪੈਸੇ ਵਸੂਲ ਰਹੇ ਸਨ।

ਜੇਲ੍ਹ 'ਚ ਫਿਰੌਤੀ ਰੈਕੇਟ ਦਾ ਪਰਦਾਫਾਸ਼, ਸੁਪਰਡੈਂਟ ਧਾਲੀਵਾਲ ਤੇ ਡਿਪਟੀ ਸੁਪਰਡੈਂਟ ਪ੍ਰਭਜੋਤ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਦੇ ਜੇਲ੍ਹ ਵਿਭਾਗ ਵਿੱਚ ਫਿਰੌਤੀ ਮੰਗਣ ਸਬੰਧੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹ) ਦੇ ਹੁਕਮਾਂ ਉਤੇ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਅਤੇ ਡਿਪਟੀ ਸੁਪਰਡੈਂਟ ਪ੍ਰਭਜੋਤ ਸਿੰਘ ਖ਼ਿਲਾਫ਼ ਥਾਣਾ ਸਦਰ ਨਾਭਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਤੱਕ ਕੀਤੀ ਗਈ ਜਾਂਚ ਅਨੁਸਾਰ ਦੋਵੇਂ ਅਧਿਕਾਰੀਆਂ ਨੇ ਪਟਿਆਲਾ ਜ਼ਿਲ੍ਹੇ ਦੀ ਨਾਭਾ ਜੇਲ੍ਹ ਵਿੱਚ ਕੈਦੀਆਂ ਤੋਂ ਪੈਸੇ ਵਸੂਲੇ ਸਨ। ਇਸ ਤੋਂ ਪਹਿਲਾਂ ਪਟਿਆਲਾ ਜੇਲ੍ਹ ਦੇ ਸਾਬਕਾ ਸੁਪਰਡੈਂਟ ਰਾਜਨ ਕਪੂਰ ਵੱਲੋਂ ਖਿਲਾਫ਼ ਵੀ ਅਜਿਹਾ ਮਾਮਲਾ ਦਰਜ ਹੋ ਚੁੱਕਿਆ ਹੈ। ਜਾਂਚ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਪ੍ਰਭਜੋਤ ਸਿੰਘ ਡੀਆਈਜੀ ਸਾਹਮਣੇ ਪੇਸ਼ ਨਹੀਂ ਹੋਇਆ ਤੇ ਫ਼ਰਾਰ ਚੱਲ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਧਾਲੀਵਾਲ ਨੂੰ 30 ਮਈ ਨੂੰ ਜੇਲ੍ਹ ਸੁਪਰਡੈਂਟ ਵਜੋਂ ਕਪੂਰਥਲਾ ਤਬਦੀਲ ਕੀਤਾ ਗਿਆ ਸੀ ਪਰ ਉਹ ਡਿਊਟੀ ਉਤੇ ਹਾਜ਼ਰ ਨਹੀਂ ਹੋਇਆ।

ਜੇਲ੍ਹ 'ਚ ਫਿਰੌਤੀ ਰੈਕੇਟ ਦਾ ਪਰਦਾਫਾਸ਼, ਸੁਪਰਡੈਂਟ ਧਾਲੀਵਾਲ ਤੇ ਡਿਪਟੀ ਸੁਪਰਡੈਂਟ ਪ੍ਰਭਜੋਤ ਖ਼ਿਲਾਫ਼ ਮਾਮਲਾ ਦਰਜ

ਸ਼ਿਕਾਇਤ ਅਨੁਸਾਰ ਕੈਦੀ ਭਵਜੀਤ ਨੂੰ ਰੋਪੜ ਜੇਲ੍ਹ ਤੋਂ ਨਾਭਾ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਨੂੰ ਇੱਕ ਵੱਖਰੇ ਸੈਲ ਵਿੱਚ ਰੱਖਿਆ ਗਿਆ ਸੀ। ਉਸ ਨੂੰ ਰੈਗੂਲਰ ਬੈਰਕ ਵਿੱਚ ਰੱਖਣ ਲਈ ਜੇਲ੍ਹ ਅਧਿਕਾਰੀਆਂ ਨੇ ਕਥਿਤ ਤੌਰ ਉਤੇ 2 ਲੱਖ ਰੁਪਏ ਦੀ ਮੰਗ ਕੀਤੀ। ਦੋਸ਼ ਹੈ ਕਿ ਉਸ ਨੂੰ ਪਰਿਵਾਰ ਨਾਲ ਗੱਲ ਕਰਨ ਲਈ ਫ਼ੋਨ ਵੀ ਦਿੱਤਾ ਗਿਆ ਸੀ। ਕੈਦੀ ਨੂੰ ਪੈਸੇ ਦੇਣ ਲਈ ਆਪਣੇ ਪਿਤਾ ਨੂੰ ਫ਼ੋਨ ਕਰਨ ਲਈ ਕਿਹਾ ਗਿਆ ਸੀ। ਪ੍ਰਭਜੋਤ ਸਿੰਘ ਨੇ ਕਥਿਤ ਤੌਰ 'ਤੇ 20 ਮਈ ਨੂੰ ਰਾਤ ਪੰਜਾਬੀ ਯੂਨੀਵਰਸਿਟੀ ਨੇੜੇ ਰਕਮ ਲਈ ਸੀ ਤੇ ਭਵਜੀਤ ਨੂੰ ਆਮ ਬੈਰਕ ਵਿੱਚ ਤਬਦੀਲ ਕਰ ਦਿੱਤਾ ਗਿਆ।

ਜੇਲ੍ਹ 'ਚ ਫਿਰੌਤੀ ਰੈਕੇਟ ਦਾ ਪਰਦਾਫਾਸ਼, ਸੁਪਰਡੈਂਟ ਧਾਲੀਵਾਲ ਤੇ ਡਿਪਟੀ ਸੁਪਰਡੈਂਟ ਪ੍ਰਭਜੋਤ ਖ਼ਿਲਾਫ਼ ਮਾਮਲਾ ਦਰਜ

ਆਪਣੀ ਰਿਪੋਰਟ ਵਿੱਚ ਡੀਆਈਜੀ ਨੇ ਕਿਹਾ ਕਿ ਸਬੂਤ ਦੋਵੇਂ ਅਧਿਕਾਰੀਆਂ ਦੇ ਜਬਰੀ ਵਸੂਲੀ ਵਿੱਚ ਸ਼ਾਮਲ ਹੋਣ ਵੱਲ ਇਸ਼ਾਰਾ ਕਰਦੇ ਹਨ। ਐਸਐਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਸੁਪਰਡੈਂਟ ਪ੍ਰਭਜੋਤ ਸਿੰਘ ਖਿਲਾਫ ਤਿੰਨ ਜੂਨ ਨੂੰ 384 ਆਈਪੀਸਸ ਤੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਪੇਸ਼ੀਨਗੋਈ, ਕਿਤੇ ਗਰਮੀ ਤੇ ਕਿਤੇ ਭਾਰੀ ਮੀਂਹ

  • Share